ਪੰਜਾਬ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਲਈ ਖ਼ੁਸ਼ਖਬਰੀ, ਸੂਬਾ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ

Good news for employeesਪੰਜਾਬ ਸਰਕਾਰ ਨੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਲਈ ਵੱਡਾ ਐਲਾਨ ਕਰਦਿਆਂ ਨੈਸ਼ਨਲ ਹਾਈਵੇਅ ’ਤੇ ਪੈਣ ਵਾਲੇ ਹਰ ਤਰ੍ਹਾਂ ਦੇ ਟੋਲ ਫ੍ਰੀ ਕਰ ਦਿੱਤੇ ਹਨ। ਸਰਕਾਰ ਨੇ ਆਪਣੇ ਹੁਕਮਾਂ ਵਿਚ ਕਿਹਾ ਹੈ ਕਿ ਐਗਜ਼ੀਕਿਊਟਿਵ ਇੰਜੀਨੀਅਰ, ਐੱਸ. ਡੀ. ਓ, ਜੇ. ਈ., ਪਟਵਾਰੀ, ਜ਼ਿਲ੍ਹੇਦਾਰ, ਡਿਪਟੀ ਕਲੈਕਟਰ ਵਾਟਰ ਰਿਸੋਰਸਸ ਨੂੰ ਹੁਣ ਟੋਲ ਟੈਕਸ ਨਹੀਂ ਦੇਣਾ ਪਵੇਗਾ। ਡਿਊਟੀ ਦੌਰਾਨ ਇਨ੍ਹਾਂ ਸਾਰਿਆਂ ਨੂੰ ਨੈਸ਼ਨਲ ਹਾਈਵੇਅ ’ਤੇ ਪੈਣ ਵਾਲੇ ਸਾਰੇ ਪ੍ਰਕਾਰ ਦੇ ਟੋਲ ਟੈਕਸ ਤੋਂ ਮੁਕਤ ਕਰ ਦਿੱਤਾ ਗਿਆ ਹੈ। Good news for employees

also read : ਨੌਜਵਾਨ ਚੰਨਵੀਰ ਸਿੰਘ ਨੇ ਰੌਸ਼ਨ ਕੀਤਾ ਪੰਜਾਬ ਦਾ ਨਾਂ, ਕੈਨੇਡਾ ‘ਚ ਬਣਿਆ ਪੁਲਸ ਅਫ਼ਸਰ

ਪ੍ਰਿੰਸੀਪਲ ਸੈਕਟਰੀ ਵਾਟਰ ਰਿਸੋਰਸਸ ਨੇ ਇਸ ਸੰਬੰਧੀ ਹਰਿਆਣਾ ਅਤੇ ਪੰਚਕੂਲਾ ਦੇ ਨੈਸ਼ਨਲ ਹਾਈਵੇਅ ਅਥਾਰਿਟੀ ਆਫ ਇੰਡੀਆ ਦੇ ਰਿਜ਼ਨਲ ਦਫਤਰ ਨੂੰ ਵੀ ਸੂਚਿਤ ਕੀਤਾ ਹੈ। ਆਪਣੇ ਪੱਤਰ ਵਿਚ ਉਨ੍ਹਾਂ ਸਾਰੇ ਅਧਿਕਾਰੀਆਂ ਕਰਮਚਾਰੀਆਂ ਦੀ ਕੈਟਾਗਿਰੀ ਬਾਰੇ ਵੀ ਸੂਚਿਤ ਕੀਤਾ ਹੈ ਜਿਨ੍ਹਾਂ ਨੂੰ ਐਗਜੈਂਪਟ ਕੀਤਾ ਹੈ। Good news for employees

[wpadcenter_ad id='4448' align='none']