Saturday, December 28, 2024

ਇਕ ਹਜ਼ਾਰ ਰੁਪਏ ਮਹੀਨਾ ਮਿਲਣ ਦੀ ਉਡੀਕ ‘ਚ ਬੈਠੀਆਂ ਔਰਤਾਂ ਲਈ ਖ਼ੁਸ਼ਖ਼ਬਰੀ

Date:

 Good news for waiting women

ਪੰਜਾਬ ਦੀਆਂ ਔਰਤਾਂ ਲਈ ਖ਼ੁਸ਼ਖਬਰੀ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਮਿਲਣ ਵਾਲੀ ਦੀ ਗੱਲ ‘ਤੇ ਮੋਹਰ ਲਗਾ ਦਿੱਤੀ ਹੈ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣ ਦੀ ਤਿਆਰੀ ਕਰ ਲਈ ਹੈ, ਜੋਕਿ ਇਸ ਸਾਲ 2024 ਦੇ ਅੰਤ ਤੋਂ ਪਹਿਲਾਂ ਔਰਤਾਂ ਦੇ ਖ਼ਾਤਿਆਂ ਵਿੱਚ ਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਗਾਰੰਟੀ ਵਿਚ ਮੁਫ਼ਤ ਬਿਜਲੀ ਸੀ, ਜੋ ਪਹਿਲਾਂ ਹੀ ਪੂਰੀ ਕੀਤੀ ਜਾ ਚੁੱਕੀ ਹੈ।Good news for waiting women

also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2024)

ਦੱਸ ਦਈਏ ਕਿ ਡਾਕਟਰ ਗੁਰਪ੍ਰੀਤ ਕੌਰ ਨੇ ਜਲੰਧਰ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਵੀ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੇ ਦਰਵਾਜ਼ੇ ਲੋਕਾਂ ਲਈ ਹਮੇਸ਼ਾ ਖੁੱਲ੍ਹੇ ਹਨ। ਜਲੰਧਰ ਦੀਆਂ ਜ਼ਿਮਨੀ ਚੋਣਾਂ ਦੌਰਾਨ ਲੋਕਾਂ ਨੇ ਉਸ ਦੇ ਪਰਿਵਾਰ ਨੂੰ ਜੋ ਪਿਆਰ ਦਿੱਤਾ, ਉਸ ਨੂੰ ਉਹ ਭੁੱਲ ਨਹੀਂ ਸਕਦਾ। ਇਸ ਲਈ ਸਾਡੇ ਦਰਵਾਜ਼ੇ ਖ਼ਾਸ ਕਰਕੇ ਜਲੰਧਰ ਦੇ ਲੋਕਾਂ ਲਈ ਹਮੇਸ਼ਾ ਖੁੱਲ੍ਹੇ ਰਹਿਣਗੇ ਅਤੇ ਉਹ ਉਨ੍ਹਾਂ ਦੀ ਸੇਵਾ ਕਰਕੇ ਖ਼ੁਸ਼ੀ ਮਿਲੇਗੀ।Good news for waiting women

 

Share post:

Subscribe

spot_imgspot_img

Popular

More like this
Related