ਪੰਜਾਬ ‘ਚ ਸਰਕਾਰੀ ਬੱਸਾਂ ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ,ਘਰੋਂ ਨਿਕਲਣ ਤੋਂ ਪਹਿਲਾ ਦੇਖ ਲਓ ਇਹ ਖ਼ਬਰ..

Date:

Government buses in Punjab

ਲੁਧਿਆਣਾ : ਪੰਜਾਬ ‘ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ ਹੈ। ਦਰਅਸਲ ਭਲਕੇ ਮਤਲਬ ਕਿ 12 ਮਾਰਚ ਨੂੰ ਦੁਪਹਿਰ 12 ਵਜੇ ਤੋਂ ਬਾਅਦ ਪੂਰੇ ਪੰਜਾਬ ਅੰਦਰ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਇਸ ਦੇ ਨਾਲ ਹੀ 13 ਮਾਰਚ ਨੂੰ ਵੀ ਪੂਰਾ ਦਿਨ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਜਾਣਕਾਰੀ ਮੁਤਾਬਕ ਪਨਬੱਸ, ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ 13 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ।

ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਗਈ ਹੈ ਅਤੇ ਵਾਅਦਿਆਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਭਲਕੇ ਦੁਪਹਿਰ 12 ਵਜੇ ਤੋਂ ਬਾਅਦ ਪੂਰੇ ਪੰਜਾਬ ਅੰਦਰ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ।

READ ALSO: Drone Didi Yojana ‘ਡਰੋਨ ਦੀਦੀ’ ਬਣ ਕੇ ਔਰਤਾਂ ਭਰਨਗੀਆਂ ਆਪਣੇ ਸੁਪਨਿਆਂ ਦੀ ਉਡਾਨ, ਸੈਂਟਰ ਦੇਵੇਗਾ ਸਿਖਲਾਈ ਤੇ ਤਨਖਾਹ; ਇੰਝ ਕਰੋ ਅਪਲਾਈ

ਇਸ ਤੋਂ ਬਾਅਦ 13 ਮਾਰਚ ਨੂੰ ਪੰਜਾਬ ਭਰ ਦੇ ਕੱਚੇ ਮੁਲਾਜ਼ਮ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨਗੇ ਅਤੇ ਇਸ ਦੇ ਮੱਦੇਨਜ਼ਰ 13 ਮਾਰਚ ਨੂੰ ਵੀ ਕੋਈ ਸਰਕਾਰੀ ਬੱਸ ਸੜਕਾਂ ‘ਤੇ ਨਹੀਂ ਚੱਲੇਗੀ। ਸਰਕਾਰੀ ਬੱਸਾਂ ਦੇ ਬੰਦ ਹੋਣ ਕਾਰਨ ਆਮ ਜਨਤਾ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Government buses in Punjab

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...