ਪੰਜਾਬ ‘ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਅੱਜ ਸੋਚ-ਸਮਝ ਕੇ ਨਿਕਲੋ ਘਰੋਂ ਬਾਹਰ

Government buse's

Government buse’s

ਪੰਜਾਬ ‘ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਲਈ ਜ਼ਰੂਰੀ ਖ਼ਬਰ ਹੈ। ਦਰਅਸਲ ਅੱਜ 2 ਘੰਟੇ ਬੱਸਾਂ ਦਾ ਚੱਕਾ ਜਾਮ ਰਹੇਗਾ। ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ 2 ਘੰਟਿਆਂ ਲਈ ਬੱਸਾਂ ਦੀ ਆਵਾਜਾਈ ਬੰਦ ਰਹੇਗੀ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਇਸ ਕਾਰਨ ਮੁਸਾਫ਼ਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਾਣਕਾਰੀ ਦਿੰਦੇ ਹੋਏ ਪੰਜਾਬ ਰੋਡਵੇਜ਼, ਪਨਬੱਸ, ਪੀ. ਆਰ. ਟੀ. ਸੀ. ਕਾਂਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਵੱਡੇ ਪੱਧਰ ’ਤੇ ਪਨਬੱਸ, ਪੀ. ਆਰ. ਟੀ. ਸੀ. ਦੇ ਮੁਲਾਜ਼ਮਾਂ ਨੂੰ ਕਿਸੇ ਵੀ ਕਰਾਰ ਜਾਂ ਆਊਟਸੋਰਸ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ।

ਇਸ ਦੇ ਉਲਟ ਕੁੱਝ ਮੁਲਾਜ਼ਮਾਂ ਨੂੰ ਤਨਖ਼ਾਹ ਘੱਟ ਦਿੱਤੀ ਜਾ ਰਹੀ ਹੈ। ਤਨਖ਼ਾਹ ਇੱਕੋ ਜਿਹੀ ਨਹੀਂ ਕੀਤੀ ਜਾ ਰਹੀ। ਸਰਕਾਰ ਦੇ ਫ਼ੈਸਲੇ ਦੇ ਬਾਵਜੂਦ ਬਰਖ਼ਾਸਤ ਕੀਤੇ ਗਏ ਮੁਲਾਜ਼ਮਾਂ ਨੂੰ ਡਿਊਟੀ ’ਤੇ ਨਹੀਂ ਲਗਾਇਆ ਜਾ ਰਿਹਾ। ਉਨ੍ਹਾਂ ਨੇ ਕਿਹਾ ਕਿ ਦੂਜੇ ਪਾਸੇ ਪਨਬੱਸ ਦੀਆਂ 371 ਬੱਸਾਂ ਨੂੰ ਵੀ ਕਰਜ਼ ਤੋਂ ਮੁਕਤ ਕਰ ਦਿੱਤਾ ਗਿਆ ਹੈ ਪਰ ਉਨ੍ਹਾਂ ਬੱਸਾਂ ਨੂੰ ਚਲਾਉਣ ਲਈ 483 ਡਰਾਈਵਰ ਅਤੇ ਕੰਡਕਟਰ ਨਹੀਂ ਹਨ। ਹੁਣ ਤੱਕ ਸਰਕਾਰ ਹਜ਼ਾਰਾਂ ਬੱਸਾਂ ਕਰਜ਼ਾ ਮੁਕਤ ਪਨਬੱਸ ਨੂੰ ਪੰਜਾਬ ਰੋਡਵੇਜ਼ ਵਿੱਚ ਮਰਜ ਕਰ ਚੁੱਕੀ ਹੈ ਪਰ ਪਨਬੱਸ ਵਰਕਰਾਂ ਨੂੰ ਪੰਜਾਬ ਰੋਡਵੇਜ਼ ਵਿੱਚ ਮਰਜ਼ ਨਹੀਂ ਕੀਤਾ ਗਿਆ।

READ ALSO:ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਨੂੰ ਸਫ਼ਲਤਾ ਮਿਲੀ, ਬੀ ਪੀ ਸੀ ਐਲ ਲਾਲੜੂ ਡਿਪੂ ਤੋਂ ਸਪਲਾਈ ਸੇਵਾਵਾਂ ਮੁੜ ਬਹਾਲ

ਹੁਣ ਮੈਨੇਜਮੈਂਟ ਅਧਿਕਾਰੀਆਂ ਵੱਲੋਂ ਇਕ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ, ਜੋ ਰੋਡਵੇਜ਼ ਦੀਆਂ ਬੱਸਾਂ ਹਨ, ਉਨ੍ਹਾਂ ’ਤੇ ਕਾਂਟਰੈਕਟ ਸਟਾਫ਼ ਨੂੰ ਹੀ ਲਗਾਇਆ ਜਾਵੇਗਾ ਅਤੇ ਉਨ੍ਹਾਂ ਵਰਕਰਾਂ ਨੂੰ ਕੋਈ ਓਵਰਟਾਈਮ ਨਹੀਂ ਦਿੱਤਾ ਜਾਵੇਗਾ। ਮਤਲਬ ਜਿਨ੍ਹਾਂ ਵਰਕਰਾਂ ਨੇ ਕਈ ਸਾਲ ਸੰਘਰਸ਼ ਕਰਕੇ ਮੰਗਾਂ ਲਾਗੂ ਕਰਵਾਈਆਂ ਹਨ, ਉਨ੍ਹਾਂ ਨੂੰ ਵੀ ਵਾਪਸ ਲੈਣ ਦੀ ਗੱਲ ਕੀਤੀ ਜਾ ਰਹੀ ਹੈ, ਜਿਸ ਕਾਰਨ ਉਕਤ ਫ਼ੈਸਲਾ ਲਿਆ ਗਿਆ ਹੈ।

Government buse’s

[wpadcenter_ad id='4448' align='none']