Friday, January 10, 2025

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੁਧਿਆਣਾ ਦੇ ਐਮ.ਐਲ.ਯੂ. ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂੰ ਨਿਯਮਤ ਕਰਨ ਸਬੰਧੀ ਮਨਜ਼ੂਰੀ ਦੇਣ ਦਾ ਫੈਸਲਾ : ਮੀਤ ਹੇਅਰ

Date:

ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਵਫ਼ਦ ਨੇ ਵਾਤਾਵਰਨ ਮੰਤਰੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 18 ਜੁਲਾਈ:

 MLU areas of Ludhiana ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਨੀਤੀ ਅਨੁਸਾਰ ਲੁਧਿਆਣਾ ਦੇ ਮਿਕਸਡ ਲੈਂਡ ਯੂਜ਼ (ਐਮ.ਐਲ.ਯੂ.) ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂੰ ਨਿਯਮਤ ਕਰਨ ਸਬੰਧੀ ਮਨਜ਼ੂਰੀ ਦੇਣ ਦਾ ਫੈਸਲਾ ਕੀਤਾ ਹੈ।

ਇਹ ਪ੍ਰਗਟਾਵਾ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਦਫ਼ਤਰ ਵਿਖੇ ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਕੀਤਾ। ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਵਫ਼ਦ ਨੇ ਅੱਜ ਲੁਧਿਆਣਾ ਦੇ ਐਮ.ਐਲ.ਯੂ. ਖੇਤਰਾਂ ਵਿੱਚ ਕਾਰਜਸ਼ੀਲ ਉਦਯੋਗਾਂ ਲਈ ਸਹਿਮਤੀ ਦੇਣ ਸਬੰਧੀ ਵਾਤਾਵਰਣ ਮੰਤਰੀ ਨਾਲ ਮੁਲਾਕਾਤ ਕੀਤੀ।  MLU areas of Ludhiana

ਉਦਯੋਗਾਂ ਦੀਆਂ ਸ਼ਿਕਾਇਤਾਂ ਸੁਣਨ ਉਪਰੰਤ ਵਾਤਾਵਰਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਲੁਧਿਆਣਾ ਦੇ ਐਮਐਲਯੂ ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂੰ ਨਿਯਮਤ ਕਰਨ ਸਬੰਧੀ ਮਨਜ਼ੂਰੀ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਵਿੱਚ ਉਦਯੋਗਾਂ ਦਾ ਅਹਿਮ ਯੋਗਦਾਨ ਹੈ। ਛੋਟੇ ਉਦਯੋਗਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਨਿਯਮਿਤ ਤੌਰ ‘ਤੇ ਕਾਰਜਸ਼ੀਲ ਬਣਾਈ ਰੱਖਣ ਲਈ ਇਹ ਫੈਸਲਾ ਲਿਆ ਗਿਆ ਹੈ।

Also read : ਵਿਸ਼ਵ ਗੱਤਕਾ ਫੈਡਰੇਸ਼ਨ ਦਾ ਟੀਚਾ ਗੱਤਕੇ ਨੂੰ ਉਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਉਣਾ : ਹਰਜੀਤ ਗਰੇਵਾਲ

ਵਫ਼ਦ ਨੇ ਇਸ ਫੈਸਲੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।  MLU areas of Ludhiana

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ, ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਨ ਵਿਭਾਗ, ਰਾਹੁਲ ਤਿਵਾੜੀ, ਕਮਿਸ਼ਨਰ ਨਗਰ ਨਿਗਮ ਲੁਧਿਆਣਾ ਡਾ. ਸ਼ੇਨਾ ਅਗਰਵਾਲ, ਪੀ.ਪੀ.ਸੀ.ਬੀ. ਦੇ ਚੇਅਰਮੈਨ ਪ੍ਰੋ. ਆਦਰਸ਼ ਪਾਲ ਵਿਗ, ਮੈਂਬਰ ਸਕੱਤਰ ਇੰਜ. ਜੀ.ਐਸ. ਮਜੀਠੀਆ ਅਤੇ ਸੀ.ਈ.ਈ. ਇੰਜ. ਪਰਦੀਪ ਗੁਪਤਾ ਅਤੇ ਸੀ.ਟੀ.ਪੀ. ਪੰਕਜ ਬਾਵਾ, ਪ੍ਰਧਾਨ ਸੀ.ਆਈ.ਸੀ.ਯੂ. ਉਪਕਾਰ ਸਿੰਘ ਆਹੂਜਾ, ਪ੍ਰਧਾਨ ਯੂ.ਸੀ.ਪੀ.ਐਮ.ਏ. ਡੀ.ਐਸ. ਚਾਵਲਾ ਅਤੇ ਚਰਨਜੀਤ ਸਿੰਘ ਵਿਸ਼ਵਕਰਮਾ ਮੌਜੂਦ ਸਨ।

Share post:

Subscribe

spot_imgspot_img

Popular

More like this
Related

ਗੁੰਮਸ਼ੁਦਾ ਲੜਕੀ ਦੀ ਤਾਲਾਸ਼

ਅੰਮ੍ਰਿਤਸਰ 9 ਜਨਵਰੀ 2025---           ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੁਆਟਰ ਨੰ 12 ਆਟਾ ਮੰਡੀ ਸਾਇਡ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਿਆਨ ਵਿੱਚ ਦੱਸਿਆ ਕਿ ''ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਮੇਰੀ ਸਭ ਤੋਂ ਵੱਡੀ ਲੜਕੀ ਅਰਸ਼ਦੀਪ ਕੌਰ ਉਮਰ 24 ਸਾਲ ਜਿਸਦੀ ਸ਼ਾਦੀ ਮਿਤੀ 21-11-2022 ਨੂੰ ਬਲਵਿੰਦਰ ਸਿੰਘ ਵਾਸੀ ਫਰੀਦਾਬਾ ਹਾਲ ਕੈਨੇਡਾ ਨਾਲ ਹੋਈ ਸੀ। ਜੋ ਦਿਮਾਗੀ ਤੌਰ ਤੇ ਪਰੇਸ਼ਾਨ ਹੋਣ ਕਰਕੇ ਉਸਦਾ ਇਲਾਜ ਅੰਮ੍ਰਿਤਸਰ ਤੋਂ ਚੱਲ ਰਿਹਾ ਸੀ ਜਿਸ ਕਰਕੇ ਉਹ ਪਿਛਲੇ ਕਰੀਬ 03 ਮਹੀਨਿਆਂ ਤੋਂ ਮੇਰੇ ਪਾਸ ਮੇਰੇ ਘਰ ਕੁਆਟਰ ਆਟਾ ਮੰਡੀ ਵਿਚ ਰਹਿ ਰਹੀ ਸੀ। ਮਿਤੀ 2-12-2024 ਨੂੰ  ਮੇਰੀ ਲੜਕੀ ਅਰਸ਼ਦੀਪ ਕੌਰ ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਸ਼ਾਮਲ ਹੋਣ ਵਾਸਤੇ ਗਈ ਸੀ। ਜੋ ਸ਼ਾਮ 5:00 ਵਜੇ ਤੱਕ ਘਰ ਵਾਪਸ  ਨਹੀਂ ਆਈ, ਜਿਸਤੇ ਮੈਂ ਅਤੇ ਮੇਰੀ ਪਤਨੀ ਨੇ ਲੜਕੀ ਅਰਸ਼ਦੀਪ ਕੌਰ ਦੀ ਭਾਲ ਵੱਖ-ਵੱਖ ਰਿਸ਼ਤੇਦਾਰਾਂ, ਅੰਮ੍ਰਿਤਸਰ ਦੇ ਗੁਰਦੁਆਰਿਆਂ ਅਤੇ ਸ਼ਹਿਰ ਦੇ ਬਾਹਰ ਗੁਰਦੁਆਰਿਆਂ ਵਿੱਚ ਭਾਲ ਕੀਤੀ ਪਰ ਮੈਨੂੰ ਮੇਰੀ ਲੜਕੀ ਨਹੀਂ ਮਿਲੀ। ਜਿਸ ਸਬੰਧੀ ਮੁਕਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੌਰਾਨੇ ਤਫਤੀਸ਼ ਇਸ ਮੁਕੱਦਮਾ ਵਿਚ ਲੜਕੀ ਅਰਸ਼ਦੀਪ ਕੌਰ ਦਾ ਹੁਣ ਤੱਕ ਕੋਈ ਪਤਾ ਨਹੀਂ ਚਲ ਸਕਿਆ। ਜੇਕਰ ਇਸ ਸਬੰਧੀ ਕਿਸੇ ਨੂੰ ਕੋਈ ਜਾਣਕਾਰੀ ਮਿਲੇ ਤਾਂ ਮੁੱਖ ਅਫ਼ਸਰ ਥਾਣਾ ਈ ਡਵੀਜਨ ਦੇ ਨੰਬਰ 97811-30205,  ਇੰਚਾਰਜ ਚੌਂਕੀ ਗਲਿਆਰਾ  ਦੇ ਨੰਬਰ 97811-30219 ਅਤੇ ਏਐਸਆਈ ਅਮਰਜੀਤ ਸਿੰਘ ਦੇ ਨੰਬਰ 97801-31971 ਤੇ ਸੂਚਨਾ ਦੇ ਸਕਦੇ ਹਨ।

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਚੰਡੀਗੜ੍ਹ, ਜਨਵਰੀ 9ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...