Thursday, December 26, 2024

ਪੰਜਾਬ ਸਰਕਾਰ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਸੂਬੇ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚੰਦ ਕਟਾਰੂਚੱਕ

Date:

ਰੁਜ਼ਗਾਰ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਮਜ਼ਬੂਤ ਉਦਯੋਗਿਕ ਖੇਤਰ: ਅਮਨ ਅਰੋੜਾ

ਦੋਵੇਂ ਕੈਬਨਿਟ ਮੰਤਰੀਆਂ ਨੇ ਰੋਲਰ ਫਲੋਰ ਮਿੱਲਰ ਇੰਡਸਟਰੀ ਦੀਆਂ ਮੰਗਾਂ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ

ਚੰਡੀਗੜ੍ਹ, 28 ਜੁਲਾਈ:

PUNJAB GOVERNMENT FULLY COMMITTED ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰ ਖੇਤਰ ਵਿੱਚ ਬਿਹਤਰ ਪ੍ਰਸ਼ਾਸਨ ਮੁਹੱਈਆ ਕਰਨ ‘ਤੇ ਜ਼ੋਰ ਦਿੱਤਾ ਹੈ ਅਤੇ ਉਦਯੋਗ ਇਸ ਦਾ ਬਹੁਤ ਅਹਿਮ ਹਿੱਸਾ ਹਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰੋਲਰ ਫਲੋਰ ਮਿੱਲਰਜ਼ ਫੈਡਰੇਸ਼ਨ ਆਫ ਇੰਡੀਆ ਦੀ ਅਗਵਾਈ ਹੇਠ ‘ਦ ਰੋਲਰ ਫਲੋਰ ਮਿੱਲਰਜ਼ ਐਸੋਸੀਏਸ਼ਨ ਆਫ ਪੰਜਾਬ ਦੀ ਮੀਟਿੰਗ ਦੌਰਾਨ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਸੂਬੇ ਵਿੱਚ ਵਿਕਾਸ ਦੀ ਗਤੀ ਨੂੰ ਤੇਜ਼ ਕੀਤਾ ਜਾ ਸਕੇ। ਮੰਤਰੀ ਨੇ ਇਸ ਗੱਲ ‘ਤੇ ਵੀ ਖੁਸ਼ੀ ਜ਼ਾਹਰ ਕੀਤੀ ਕਿ 30 ਸਾਲਾਂ ਬਾਅਦ ਪੰਜਾਬ ਵਿੱਚ ਅਜਿਹਾ ਸਮਾਗਮ ਕਰਵਾਇਆ ਜਾ ਰਿਹਾ ਹੈ।

ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਮਜ਼ਬੂਤ ਉਦਯੋਗਿਕ ਖੇਤਰ ਨਾ ਸਿਰਫ਼ ਸੂਬੇ ਦੀ ਆਰਥਿਕਤਾ ਨੂੰ ਚਲਾਉਂਦਾ ਹੈ ਸਗੋਂ ਰੁਜ਼ਗਾਰ ਪੈਦਾ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਸੂਬਾ ਸਰਕਾਰ ਵੱਲੋਂ ਰੋਲਰ ਫਲੋਰ ਮਿੱਲ ਉਦਯੋਗ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਕਲਰਕ ਕਾਬੂ

ਇਸ ਮੌਕੇ ਰੋਲਰ ਫਲੋਰ ਮਿਲਿੰਗ ਇੰਡਸਟਰੀ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਵੀ ਰੱਖੀਆਂ ਜਿਨ੍ਹਾਂ ਵਿੱਚ ਸਾਰੀਆਂ ਮੰਡੀਆਂ ਲਈ ਇੱਕ ਹੀ ਲਾਇਸੈਂਸ ਲੈਣ ਲਈ ਬੈਂਕ ਗਾਰੰਟੀ ਦੀ ਸ਼ਰਤ ਨੂੰ ਹਟਾਉਣ, ਉਦਯੋਗ ਦੇ ਨੁਮਾਇੰਦਿਆਂ ਦੀ ਇੱਕ ਕਮੇਟੀ ਗਠਿਤ ਕਰਨ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਿਸਾਨਾਂ ਅਤੇ ਉਦਯੋਗ ਦੀ ਬਿਹਤਰ ਭਾਈਵਾਲੀ ਅਤੇ ਕਣਕ ਦੀਆਂ ਵਿਸ਼ੇਸ਼ ਕਿਸਮਾਂ ਨੂੰ ਉਤਸ਼ਾਹਿਤ ਕਰਨ ਲਈ ਯੋਜਨਾਵਾਂ ਤਿਆਰ ਅਤੇ ਲਾਗੂ ਕਰਨ ਬਾਰੇ ਮੰਗ ਸ਼ਾਮਲ ਹੈ। ਦੋਵਾਂ ਮੰਤਰੀਆਂ ਨੇ ਮੰਗਾਂ ਨੂੰ ਬਿਹਤਰ ਢੰਗ ਨਾਲ ਵਿਚਾਰਨ ਦਾ ਭਰੋਸਾ ਦਿੱਤਾ। 

ਇਸ ਮੌਕੇ ਰੋਲਰ ਫਲੋਰ ਮਿੱਲਰਜ਼ ਐਸੋਸੀਏਸ਼ਨ ਆਫ ਪੰਜਾਬ ਤੋਂ ਧਰਮਿੰਦਰ ਸਿੰਘ ਗਿੱਲ (ਪ੍ਰਧਾਨ), ਅਨਿਲ ਪੋਪਲੀ (ਮੀਤ ਪ੍ਰਧਾਨ), ਦੀਨਮ ਸੂਦ (ਜਨਰਲ ਸਕੱਤਰ), ਵਿਪਨ ਮਿੱਤਲ (ਵਿੱਤ ਸਕੱਤਰ) ਅਤੇ ਸ਼ੁਭਮ ਗੋਇਲ (ਜੁਆਇੰਟ ਸਕੱਤਰ) ਸ਼ਾਮਲ ਸਨ।

ਮੀਟਿੰਗ ਵਿੱਚ ਰੋਲਰ ਫਲੋਰ ਮਿੱਲਰਜ਼ ਐਸੋਸੀਏਸ਼ਨ ਆਫ ਇੰਡੀਆ ਤੋਂ ਪ੍ਰਮੋਦ ਕੁਮਾਰ ਐਸ. (ਪ੍ਰਧਾਨ); ਨਵਨੀਤ ਚਿਤਲਾਂਗੀਆ (ਸੀਨੀਅਰ ਮੀਤ ਪ੍ਰਧਾਨ), ਰੋਹਿਤ ਖੇਤਾਨ (ਆਨਰੇਰੀ ਸਕੱਤਰ) ਅਤੇ ਧਰਮਿੰਦਰ ਜੈਨ ਹਾਜ਼ਰ ਸਨ।PUNJAB GOVERNMENT FULLY COMMITTED

Share post:

Subscribe

spot_imgspot_img

Popular

More like this
Related

ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024

ਚੰਡੀਗੜ੍ਹ, 25 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...