ਜ਼ਿਲ੍ਹਾ ਅੰਮ੍ਰਿਤਸਰ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ, ਪ੍ਰਬੰਧ ਮੁਕੰਮਲ

Date:

ਅੰਮ੍ਰਿਤਸਰ, 10 ਅਪ੍ਰੈਲ 2024 (   ) —ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮਿਤੀ 1 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ। ਜਿਸ ਲਈ ਜਿਲ੍ਹੇ ਵਿੱਚ ਵੀ ਖਰੀਦ ਪ੍ਰਬੰਧ ਨੇਪਰੇ ਚਾੜ੍ਹੇ ਜਾ ਚੁੱਕੇ ਹਨ ਅਤੇ ਜਿਲ੍ਹੇ ਵਿਚ ਕਣਕ ਦੀ ਖਰੀਦ ਲਈ 57 ਮੰਡੀਆਂ ਬਣਾਈਆਂ ਗਈਆਂ ਹਨ,ਜਿਸ ਵਿਚ ਮੁੱਖ ਯਾਰਡ 8, ਸਬ ਯਾਰਡ 11 ਅਤੇ 38 ਖਰੀਦ ਕੇਂਦਰ ਬਣਾਏ ਗਏ ਹਨ।  ਇਸ ਸੱਬੱਧੀ ਅੱਜ ਸ੍ਰੀ ਘਨਸ਼ਾਮ ਥੋਰੀ ਨੇ ਰੱਬੀ ਸੀਜ਼ਨ 2024—25 ਦੇ ਸਬੱਧ ਵਿੱਚ ਕੀਤੇ ਗਏ ਪ੍ਰਬੰਧਾਂ ਸਬੰਧੀ ਰੀਵਿਊ ਮੀਟਿੰਗ  ਕਰਦੇ ਹੋਏ ਜਾਣਕਾਰੀ ਦਿੱਤੀ।

ਉਹਨਾਂ ਨੇ ਦੱਸਿਆ ਕਿ ਜਿਲ੍ਹੇ ਵਿੱਚ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਪ੍ਰਤੀ ਹੈਕਟੇਅਰ 940000 ਮੀਟਰਕ ਟਨ ਉਤਪਾਦਨ ਹੋਣ ਦੀ  ਕੁਇੱਟਲ ਕਣਕ ਦੀ ਪੈਦਾਵਾਰ ਹੋਣ ਦੀ ਸੰਭਾਵਨਾ ਹੈ। ਪਿਛਲੇ ਸਾਲ ਇਹ ਪੈਦਾਵਾਰ ਪ੍ਰਤੀ ਹੈਕਟੇਅਰ 49 ਕੁਇੱਟਲ ਦਰਜ ਕੀਤੀ ਗਈ ਸੀ। ਚੱਲਦੇ ਮੌਸਮ ਨੂੰ ਦੇਖਦੇ ਹੋਏ ਸੱਭਾਵਨਾ ਹੈ ਕਿ ਮੰਡੀਆਂ ਵਿਚ ਨਵੀਂ ਕਣਕ ਦੀ ਆਮਦ ਇਕ ਹਫ਼ਤੇ ਤੱਕ ਹੋਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹੇ ਦੀਆਂ ਕੁੱਲ 59 ਮੱਡੀਆਂ ਵਿੱਚ ਅੱਦਾਜ਼ਨ 736011 ਮੀਟਰਕ ਟਨ ਕਣਕ ਆਮਦ ਆਉਣ ਦੀ ਸੰਭਾਵਨਾ ਹੈ। ਜਿਸ ਲਈ ਸਮੂਹ ਖਰੀਦ ਏਜੱਸੀਆਂ ਵਿਚਕਾਰ ਇਹਨਾਂ ਮੱਡੀਆਂ ਦੀ ਅਲਾਟਮੈਂਟ ਕਰ ਦਿੱਤੀ ਗਈ ਹੈ। ਸਮੂਹ ਖਰੀਦ ਏਜੱਸੀਆਂ ਨੂੰ ਬਾਰਦਾਨਾ / ਗੱਠਾਂ ਉਪਲੱਬਧ ਕਰਵਾ ਦਿੱਤੀਆਂ ਗਈਆਂ ਹਨ।

ਉਹਨਾਂ ਕਿਹਾ ਕਿ ਰੱਬੀ ਸੀਜ਼ਨ 2024—25 ਦੌਰਾਨ ਖਰੀਦ ਦਾ ਸਮਾਂ ਮਿਤੀ 1 ਅਪ੍ਰੈਲ, 2024 ਤੋਂ 31 ਮਈ, 2024 ਤ¤ਕ ਨਿਰਧਾਰਿਤ ਕੀਤਾ ਹੈ। ਵਿਭਾਗ ਵਲੋਂ 2275 ਰੁਪਏ ਪ੍ਰਤੀ ਕੁਇੰਟਲ ਮੁੱਲ ਨਿਰਧਾਰਿਤ ਕੀਤਾ ਗਿਆ ਹੈ। ਜਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ: ਸਰਤਾਜ ਸਿੰਘ ਨੇ ਦਸਿਆ ਕਿ ਜ਼ਿਲੇ ਵਿਚ ਕਣਕ ਦੀ ਬਿਜਾਈ ਅਧੀਨ ਕੁਲ ਰਕਬਾ 188000 ਹੈਕਟੇਅਰ ਹੈ।  ਅਤੇ ਮੰਡੀਆਂ ਵਿਚ  ਖਰੀਦ ਪ੍ਰਬੰਧ ਮੁਕੰਮਲ ਕੀਤੇ ਜਾ ਚੁਕੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਰੀਦ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਸਮੂਹ ਵਿਭਾਗਾਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ। ਜਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦਾ ਇਕ ਇਕ ਦਾਣਾ ਖਰੀਦਣ ਲਈ ਦ੍ਰਿੜ ਵਚਨਬੱਧ ਹੈ। ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕੀ ਕਣਕ ਮੱਡੀਆਂ ਵਿੱਚ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਣਕ ਵਿ¤ਚ 12 ਫੀਸਦੀ ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ। ਉਹਨਾਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕੀਤੀ।

            ਇਸ ਮੀਟਿੰਗ ਵਿੱਚ ਐਸ.ਡੀ.ਐਮ ਮਨਕੰਵਲ ਚਾਹਲ, ਐਸ .ਡੀ.ਐਮ. ਅਜਨਾਲਾ ਸ: ਅਰਵਿੰਦਰ ਪਾਲ ਸਿੰਘ,ਐਸ.ਡੀ.ਐਮ ਮਜੀਠਾ  ਡਾ: ਹਰਨੂਰ ਕੌਰ,ਐਸ.ਡੀ.ਐਮ ਬਾਬਾ ਬਕਾਲਾ ਸ: ਰਵਿੰਦਰ ਸਿੰਘ। ਜਿਲ੍ਹਾ ਮੰਡੀ ਅਫ਼ਸਰ ਸ: ਅਮਨਦੀਪ ਸਿੰਘ ਤੋਂ ਇਲਾਵਾ ਵੱਖ—ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਨਗਰ ਪੰਚਾਇਤ ਭੀਖੀ ਅਤੇ ਸਰਦੂਲਗੜ੍ਹ ਦੇ ਰੈਵਨਿਊ ਖੇਤਰ ਵਿਚ 21 ਦਸੰਬਰ ਨੂੰ ਡਰਾਈ ਡੇਅ ਘੋਸ਼ਿਤ

ਮਾਨਸਾ, 19 ਦਸੰਬਰ:ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ...

24 ਦਸੰਬਰ ਤੱਕ ਮਨਾਇਆ ਜਾਵੇਗਾ ਸੁਸ਼ਾਸਨ ਹਫ਼ਤਾ-ਡਿਪਟੀ ਕਮਿਸ਼ਨਰ

ਮਾਨਸਾ, 19 ਦਸੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ...