Governor Satyapal Malik
ਸੀਬੀਆਈ ਨੇ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੇ ਦਿੱਲੀ ਸਥਿਤ ਘਰ ‘ਤੇ ਛਾਪਾ ਮਾਰਿਆ ਹੈ। ਸੀਬੀਆਈ ਨੇ ਦਿੱਲੀ ਵਿੱਚ 30 ਥਾਵਾਂ ’ਤੇ ਛਾਪੇ ਮਾਰੇ ਹਨ। ਦਰਅਸਲ ਸੀਬੀਆਈ ਨੇ ਹਾਈਡਰੋ ਪਾਵਰ ਪ੍ਰੋਜੈਕਟ ਮਾਮਲੇ ਵਿੱਚ ਛਾਪੇਮਾਰੀ ਕੀਤੀ ਹੈ।
ਇਸ ਤੋਂ ਪਹਿਲਾਂ ਸੀਬੀਆਈ ਨੇ ਬੀਮਾ ਘੁਟਾਲੇ ਵਿੱਚ ਮਲਿਕ ਖ਼ਿਲਾਫ਼ ਕਾਰਵਾਈ ਕੀਤੀ ਸੀ। ਇਸ ਤੋਂ ਪਹਿਲਾਂ ਵੀ ਸੀਬੀਆਈ ਨੇ ਜੰਮੂ-ਕਸ਼ਮੀਰ ‘ਚ ਸੱਤਿਆਪਾਲ ਮਲਿਕ ਅਤੇ ਉਸ ਦੇ ਕਰੀਬੀ ਸਾਥੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ।
READ ALSO: ਕਿਸਾਨ ਆਗੂ ਡੱਲੇਵਾਲ ਦੀ ਵਿਗੜੀ ਸਿਹਤ, ਹਸਪਤਾਲ ‘ਚ ਭਰਤੀ
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਛਾਪੇਮਾਰੀ ਸਾਲ 2019 ਵਿੱਚ ਕਿਸ਼ਤਵਾੜ ਵਿੱਚ ਕਿਰੂ ਹਾਈਡਰੋ ਪਾਵਰ ਪ੍ਰੋਜੈਕਟ ਲਈ 2,200 ਕਰੋੜ ਰੁਪਏ ਦੇ ਸਿਵਲ ਵਰਕ ਦਾ ਠੇਕਾ ਦੇਣ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਹੋਈ ਹੈ। ਮਲਿਕ, ਜੋ 23 ਅਗਸਤ, 2018 ਤੋਂ 30 ਅਕਤੂਬਰ, 2019 ਤੱਕ ਜੰਮੂ-ਕਸ਼ਮੀਰ ਦੇ ਰਾਜਪਾਲ ਸਨ, ਨੇ ਦੋਸ਼ ਲਾਇਆ ਸੀ ਕਿ ਉਸ ਨੂੰ ਪ੍ਰਾਜੈਕਟ ਨਾਲ ਸਬੰਧਤ ਦੋ ਫਾਈਲਾਂ ਨੂੰ ਕਲੀਅਰ ਕਰਨ ਲਈ 300 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਸੀ।
Governor Satyapal Malik