Great news for workers ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ‘ਚ ਕੈਬਨਿਟ ਮੀਟਿੰਗ ਮਗਰੋਂ ਵੱਡਾ ਐਲਾਨ ਕੀਤਾ ਹਨ। ਉਨ੍ਹਾਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਪੰਜਾਬ ‘ਚ ਹੀ ਕੈਬਨਿਟ ਮੀਟਿੰਗ ਹੋਇਆ ਕਰੇਗੀ। ਇਹ ਮੀਟਿੰਗ ਹਰ ਵਾਰ ਵੱਖ-ਵੱਖ ਜ਼ਿਲ੍ਹਿਆਂ ‘ਚ ਹੋਇਆ ਕਰੇਗੀ। ਇਸ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਹੱਲ ਕੱਢਿਆ ਜਾਵੇਗਾ। ਇਹ ਮੁਹਿੰਮ ਸਾਰੇ ਪੰਜਾਬ ‘ਚ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਸਿਰਫ਼ ਚੰਡੀਗੜ੍ਹ ‘ਚ ਹੋਇਆ ਕਰਦੀ ਸੀ ਅਤੇ ਇਹ ਦੂਜੀ ਵਾਰ ਹੈ, ਜਦੋਂ ਜ਼ਿਲ੍ਹਾ ਲੁਧਿਆਣਾ ‘ਚ ਕੈਬਨਿਟ ਮੀਟਿੰਗ ਰੱਖੀ ਗਈ ਅਤੇ ਮੁੱਖ ਮੰਤਰੀ ਬਣਨ ਮਗਰੋਂ ਭਗਵੰਤ ਮਾਨ ਦੀ ਲੁਧਿਆਣਾ ਵਿਖੇ ਇਹ ਪਹਿਲੀ ਕੈਬਨਿਟ ਮੀਟਿੰਗ ਸੀ।Great news for workers
ਮੁੱਖ ਮੰਤਰੀ ਮਾਨ ਨੇ ਕੈਬਨਿਟ ਮੀਟਿੰਗ ਮਗਰੋਂ ਐਲਾਨ ਕੀਤਾ ਕਿ ਪੰਜਾਬ ‘ਚ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਮਜ਼ਦੂਰਾਂ ਨੂੰ ਵੀ ਮਿਲੇਗਾ ਅਤੇ ਖੇਤ ਮਜ਼ਦੂਰਾਂ ਨੂੰ ਫ਼ਸਲ ਮੁਆਵਜ਼ੇ ਦਾ 10 ਫ਼ੀਸਦੀ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਮਜ਼ਦੂਰਾਂ ਦੀ ਵੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਥਾਨਕ ਸਰਕਾਰਾਂ ਬਾਰੇ ਵਿਭਾਗ ‘ਚ 87 ਪੋਸਟਾਂ ਕੱਢੀਆਂ ਗਈਆਂ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਦੇ ਸੋਧੀ ਹੋਈ ਤਨਖ਼ਾਹ ਦੇ ਸਕੇਲ 1 ਜਨਵਰੀ, 2016 ਤੋਂ ਲਾਗੂ ਹੋਣਗੇ। ਉਨ੍ਹਾਂ ਨੂੰ ਵੀ 7ਵੇਂ ਪੇਅ ਕਮਿਸ਼ਨ ਦੇ ਸੋਧੇ ਹੋਏ ਤਨਖ਼ਾਹ ਦੇ ਸਕੇਲ ਮਿਲਣਗੇ। ਅਜਨਾਲਾ ਵਿਖੇ ਬਾਬਾ ਬੁੱਢਾ ਜੀ ਦੀ ਜਗ੍ਹਾ ਰਮਦਾਸ ‘ਚ ਨਵੇਂ ਪ੍ਰਬੰਧਕੀ ਬਲਾਕ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਡਰੱਗ ਲੈਬਾਰਟਰੀ ਲਈ ਪੱਕੇ ਮੁਲਾਜ਼ਮਾਂ ਨੂੰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਫ਼ਸਲਾਂ ‘ਤੇ ਲਾਇਆ ਗਿਆ ਵੈਲਿਊ ਕੱਟ ਵੀ ਸਰਕਾਰ ਵੱਲੋਂ ਅਦਾ ਕੀਤਾ ਜਾਵੇਗਾ।Great news for workers
also read :- ਨਹੀਂ ਰਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
ਰਾਣਾ ਗੁਰਜੀਤ ਦੀ ਇਕ ਔਰਤ ਨੂੰ ਪੈਸੇ ਦੇਣ ਦੀ ਵੀਡੀਓ ਬਾਰੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਲੋਕ ਪੈਸੇ ਵੰਡ ਕੇ ਲੋਕਾਂ ਨੂੰ ਖ਼ਰੀਦਣਾ ਚਾਹੁੰਦੇ ਹਨ ਅਤੇ ਇਸ ਦੀ ਸ਼ਿਕਾਇਤ ਚੋਣ ਕਮਿਸ਼ਨ ਕੋਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਇਨ੍ਹਾਂ ਨੂੰ ਮੂੰਹ ਨਹੀਂ ਲਾਉਣਗੇ ਕਿਉਂਕਿ ਅਜਿਹੇ ਲੋਕ ਸੰਵਿਧਾਨ ਦਾ ਅਪਮਾਨ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।