ਵਾਤਾਵਰਣ ਨੂੰ ਹਰਾ-ਭਰਾ ਰੱਖਣ ਦਾ ਸੁਨੇਹਾ ਦੇਣਗੇ ʺ ਗਰੀਨ ਪੋਲਿੰਗ ਬੂਥ ʺ

ਵਾਤਾਵਰਣ ਨੂੰ ਹਰਾ-ਭਰਾ ਰੱਖਣ ਦਾ ਸੁਨੇਹਾ ਦੇਣਗੇ ʺ ਗਰੀਨ ਪੋਲਿੰਗ ਬੂਥ ʺ

ਮੋਗਾ, 15 ਮਈ (000) – ਅਗਾਮੀ ਲੋਕ ਸਭਾ ਚੋਣਾਂ ਵਿੱਚ ਵੋਟ ਫੀਸਦ ਨੂੰ ਵਧਾਉਣ ਲਈ ਭਾਰਤੀ ਚੋਣ ਕਮਿਸ਼ਨ ਦੀ ਹਦਾਇਤ ਉਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੱਖ –ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਤਹਿਤ ਹੀ ਜਿਲ੍ਹਾ ਮੋਗਾ ਵਿੱਚ 2 ਅਜਿਹੇ ਪੋਲਿੰਗ ਬੂਥ ਤਿਆਰ ਕੀਤੇ ਜਾ ਰਹੇ ਹਨ, ਜਿੰਨ੍ਹਾਂ ਨੂੰ ਗਰੀਨ ਪੋਲਿੰਗ ਬੂਥ ਦਾ […]

ਮੋਗਾ, 15 ਮਈ (000) – ਅਗਾਮੀ ਲੋਕ ਸਭਾ ਚੋਣਾਂ ਵਿੱਚ ਵੋਟ ਫੀਸਦ ਨੂੰ ਵਧਾਉਣ ਲਈ ਭਾਰਤੀ ਚੋਣ ਕਮਿਸ਼ਨ ਦੀ ਹਦਾਇਤ ਉਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੱਖ –ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਤਹਿਤ ਹੀ ਜਿਲ੍ਹਾ ਮੋਗਾ ਵਿੱਚ 2 ਅਜਿਹੇ ਪੋਲਿੰਗ ਬੂਥ ਤਿਆਰ ਕੀਤੇ ਜਾ ਰਹੇ ਹਨ, ਜਿੰਨ੍ਹਾਂ ਨੂੰ ਗਰੀਨ ਪੋਲਿੰਗ ਬੂਥ ਦਾ ਨਾਮ ਦਿੱਤਾ ਗਿਆ ਹੈ। ਇਹ ਪੋਲਿੰਗ ਬੂਥ ਜਿੱਥੇ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨਗੇ ਉਥੇ ਹੀ ਦਿਨੋਂ ਦਿਨ ਪਲੀਤ ਹੁੰਦੇ ਜਾ ਰਹੇ ਵਾਤਾਵਰਣ ਨੂੰ ਸੰਭਾਲਣ ਅਤੇ ਹਰਾ ਭਰਾ ਰੱਖਣ ਲਈ ਸੁਨੇਹਾ ਵੀ ਦੇਣਗੇ।

ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਮੋਗਾ ਵਿੱਚ 2 ਗਰੀਨ ਪੋਲਿੰਗ ਬੂਥ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਹਲਕਾ ਬਾਘਾਪੁਰਾਣਾ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਠੱਠੀ ਭਾਈ ਅਤੇ ਹਲਕਾ ਨਿਹਾਲ ਸਿੰਘ ਵਾਲਾ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੌਡੇ ਵਿਖੇ ਬਣਨ ਵਾਲੇ ਬੂਥ ਸ਼ਾਮਿਲ ਹਨ। ਇਨ੍ਹਾਂ ਪੋਲਿੰਗ ਬੂਥਾਂ ਨੂੰ ਪੂਰੀ ਤਰ੍ਹਾਂ ਗਰੀਨ ਦਿੱਖ ਦਿੱਤੀ ਜਾਵੇਗੀ। ਜੰਗਲਾਤ ਵਿਭਾਗ ਅਤੇ ਬਾਗਬਾਨੀ ਵਿਭਾਗ ਨੂੰ ਕਿਹਾ ਗਿਆ ਹੈ ਕਿ ਉਹ ਇਨ੍ਹਾਂ ਪੋਲਿੰਗ ਬੂਥਾਂ ਉਤੇ ਲੋੜੀਂਦੀ ਗਿਣਤੀ ਵਿੱਚ ਪੌਦੇ ਮੁਹੱਈਆ ਕਰਵਾਉਣ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕੁਝ ਵਿਸ਼ੇਸ਼ ਵੋਟਰਾਂ ਨੂੰ ਇਹ ਪੌਦੇ ਤੋਹਫੇ ਵਜੋਂ ਵੀ ਦਿੱਤੇ ਜਾਣਗੇ। ਇਨ੍ਹਾਂ ਵੋਟਰਾਂ ਵਿੱਚ ਪਹਿਲੀ ਵਾਰ ਵੋਟ ਕਰਨ ਵਾਲੇ, ਬਜੁਰਗ ਵੋਟਰ, ਦਿਵਿਆਂਗ ਵੋਟਰ, ਤੀਜੇ ਲਿੰਗ ਵਾਲੇ ਵੋਟਰ ਆਦਿ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪੋਲਿੰਗ ਬੂਥਾਂ ਨੂੰ ਸਜਾਉਣ ਲਈ ਫੁੱਲਦਾਰ ਅਤੇ ਹਰੇ ਪੌਦਿਆਂ ਦੀ ਵਰਤੋਂ ਕੀਤੀ ਜਾਵੇਗੀ, ਉਥੇ ਹੀ ਜੋ ਪੌਦੇ ਤੋਹਫੇ ਵਜੋਂ ਦਿੱਤੇ ਜਾਣਗੇ ਉਹ ਫਲ਼ਦਾਰ ਅਤੇ ਮੈਡੀਸਨਲ ਹੋਣਗੇ।

ਡਿਪਟੀ ਕਮਿਸ਼ਨਰ ਨੇ ਜਿਲ੍ਹਾ ਮੋਗਾ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਡੇ ਦੇਸ਼ ਦੇ ਇਸ ਤਿਉਹਾਰ ਵਿੱਚ ਵਧ ਚੜ੍ਹ ਕੇ ਹਿੱਸਾ ਪਾਉਣ। ਜੂਨ 1, 2024 ਨੂੰ ਵੋਟਾਂ ਪਾਈਆਂ ਜਾਣੀਆਂ ਹਨ ਜਿਸ ਵਿੱਚ ਹਰੇਕ ਜਿਲ੍ਹਾ ਵਾਸੀ ਨੂੰ ਵਧ ਚਡ਼ ਕੇ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਭਾਰਤੀ ਚੋਣ ਕਮਿਸ਼ਨ ਦੇ ਟੀਚੇ ʺ ਇਸ ਬਾਰ 70 ਪਾਰ ʺ ਨੂੰ ਪ੍ਰਾਪਤ ਕਰਨ ਲਈ ਸਾਨੂੰ ਸਾਰਿਆਂ ਨੂੰ ਨਿੱਜੀ ਤੌਰ ਉਤੇ ਜਾਗਰੂਕਤਾ ਦਾ ਹੰਭਲਾ ਮਾਰਨਾ ਪੈਣਾ ਹੈ।

Tags:

Latest

ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ 'ਚ ਮੋਹਰੀ
ਗੈਂਗਸਟਰਾਂ ‘ਤੇ ਵਾਰ ਦਾ 76ਵਾਂ ਦਿਨ: ਪੰਜਾਬ ਪੁਲਿਸ ਵੱਲੋਂ 322 ਥਾਵਾਂ ‘ਤੇ ਛਾਪੇਮਾਰੀ; 133 ਗ੍ਰਿਫ਼ਤਾਰ
ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ 'ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ
ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ; ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ