ਪ੍ਰੋਟੀਨ ਦੇ ਲਈ ਇਹ ਦਾਲ ਵਰਦਾਨ, ਜਾਣੋ ਸੇਵਨ ਕਰਨ ਦਾ ਸਹੀ ਢੰਗ ਤੇ ਫਾਇਦੇ

Green Pulses Benefits

Green Pulses Benefits

ਮੂੰਗੀ ਦੀ ਦਾਲ ਪ੍ਰੋਟੀਨ, ਫਾਈਬਰ, ਵਿਟਾਮਿਨ ਆਦਿ ਵਰਗੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੈ। ਮੂੰਗ ਦੀ ਦਾਲ ਵਿੱਚ ਆਮ ਤੌਰ ‘ਤੇ ਹੋਰ ਦਾਲਾਂ ਨਾਲੋਂ ਜ਼ਿਆਦਾ ਪ੍ਰੋਟੀਨ ਹੁੰਦਾ ਹੈ।

Green Pulses Benefits


ਇੱਕ ਕਟੋਰੀ (100 ਗ੍ਰਾਮ) ਮੂੰਗੀ ਦੀ ਦਾਲ ਵਿੱਚ 25 ਗ੍ਰਾਮ ਪ੍ਰੋਟੀਨ ਹੁੰਦਾ ਹੈ। ਜੇਕਰ ਤੁਸੀਂ ਸ਼ਾਕਾਹਾਰੀ ਹੋ ਤਾਂ ਇਸ ਦਾ ਸੇਵਨ ਜ਼ਰੂਰ ਕਰੋ। ਇਸ ਵਿੱਚ ਮੀਟ ਅਤੇ ਅੰਡੇ ਜਿੰਨਾ ਪ੍ਰੋਟੀਨ ਹੁੰਦਾ ਹੈ।
ਮੂੰਗ ਦੀ ਦਾਲ ਵਿਟਾਮਿਨ ਬੀ ਅਤੇ ਪੋਟਾਸ਼ੀਅਮ ਦਾ ਵਧੀਆ ਸਰੋਤ ਹੈ ਜੋ ਸਰੀਰ ਨੂੰ ਊਰਜਾ ਪ੍ਰਦਾਨ ਕਰਦੀ ਹੈ ਅਤੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦੀ ਹੈ। ਮੂੰਗੀ ਦੀ ਦਾਲ ਵਿੱਚ ਆਇਰਨ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਜੋ ਅਨੀਮੀਆ ਨੂੰ ਰੋਕਣ ਵਿੱਚ ਕਾਰਗਰ ਹੈ।

Green Pulses Benefits


ਇੰਨਾ ਹੀ ਨਹੀਂ ਮੂੰਗੀ ਦੀ ਦਾਲ ਪਾਚਨ ਕਿਰਿਆ ਲਈ ਵੀ ਬਹੁਤ ਜ਼ਰੂਰੀ ਹੈ। ਇਸ ਦੇ ਸੇਵਨ ਨਾਲ ਭਾਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।
ਇਹ ਸਾਡੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਣਾਈ ਰੱਖਣ ਵਿੱਚ ਵੀ ਮਦਦ ਕਰਦਾ ਹੈ ।

Read Also:- ਪੰਜਾਬੀ ਗਾਇਕ ਨਿੰਜਾ ਦੇ ਘਰ ਦੂਜੀ ਵਾਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦੂਜੇ ਪੁੱਤਰ ਨੂੰ ਦਿੱਤਾ ਜਨਮ, ਜਾਣੋ ਕੀ ਰੱਖਿਆ ਨਾਂ
ਤੁਸੀਂ ਮੂੰਗੀ ਦੀ ਦਾਲ ਦਾ ਸੇਵਨ ਸਪ੍ਰਾਊਟ ਦੇ ਰੂਪ ਵਿੱਚ ਕਰ ਸਕਦੇ ਹੋ ਅਤੇ ਇਸ ਤੋਂ ਖਿਚੜੀ, ਸਲਾਦ, ਪਾਪੜ, ਸੂਪ ਵੀ ਬਣਾ ਸਕਦੇ ਹੋ। ਇਸ ਦੇ ਸੇਵਨ ਨਾਲ ਸਰੀਰ ਦਾ ਐਨਰਜੀ ਲੈਵਲ ਬਰਕਰਾਰ ਰਹਿੰਦਾ ਹੈ। ਇਹ ਮਾਸਪੇਸ਼ੀਆਂ ਨੂੰ ਬਣਾਉਣ ਅਤੇ ਕਮਜ਼ੋਰੀ ਨੂੰ ਘੱਟ ਕਰਨ ਵਿੱਚ ਵੀ ਮਦਦਗਾਰ ਹੈ

Green Pulses Benefits

[wpadcenter_ad id='4448' align='none']