ਪੰਜਾਬ ‘ਚ ਪੁਲਿਸ ਚੌਕੀ ‘ਤੇ ਅੱਤਵਾਦੀ ਹਮਲਾ , ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕੇ ‘ਚ ਆਟੋ ‘ਚੋਂ ਸੁੱਟਿਆ ਹੈਂਡ ਗ੍ਰਨੇਡ

ਪੰਜਾਬ ‘ਚ ਪੁਲਿਸ ਚੌਕੀ ‘ਤੇ ਅੱਤਵਾਦੀ ਹਮਲਾ , ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕੇ ‘ਚ ਆਟੋ ‘ਚੋਂ ਸੁੱਟਿਆ ਹੈਂਡ ਗ੍ਰਨੇਡ

Grenade Attack Update  ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪੰਜਾਬ ਦੇ ਗੁਰਦਾਸਪੁਰ ‘ਚ ਇਕ ਪੁਲਸ ਚੌਕੀ ‘ਤੇ ਹੈਂਡ ਗ੍ਰਨੇਡ ਹਮਲਾ ਕੀਤਾ ਗਿਆ। ਇਹ ਧਮਾਕਾ ਕਲਾਨੌਰ ਕਸਬੇ ਦੀ ਬਖਸ਼ੀਵਾਲ ਚੌਕੀ ‘ਤੇ ਹੋਇਆ। ਖਾਲਿਸਤਾਨ ਜ਼ਿੰਦਾਬਾਦ ਫੋਰਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਸੀਨੀਅਰ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ […]

Grenade Attack Update 

ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪੰਜਾਬ ਦੇ ਗੁਰਦਾਸਪੁਰ ‘ਚ ਇਕ ਪੁਲਸ ਚੌਕੀ ‘ਤੇ ਹੈਂਡ ਗ੍ਰਨੇਡ ਹਮਲਾ ਕੀਤਾ ਗਿਆ। ਇਹ ਧਮਾਕਾ ਕਲਾਨੌਰ ਕਸਬੇ ਦੀ ਬਖਸ਼ੀਵਾਲ ਚੌਕੀ ‘ਤੇ ਹੋਇਆ। ਖਾਲਿਸਤਾਨ ਜ਼ਿੰਦਾਬਾਦ ਫੋਰਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

ਸੀਨੀਅਰ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਗ੍ਰਨੇਡ ਇਕ ਆਟੋ ਤੋਂ ਸੁੱਟਿਆ ਗਿਆ। ਪੁਲੀਸ ਨੇ ਆਟੋ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

ਪੰਜਾਬ ਵਿੱਚ 26 ਦਿਨਾਂ ਵਿੱਚ ਇਹ 7ਵਾਂ ਹਮਲਾ ਹੈ। ਜਿਸ ‘ਚ ਖਾਲਿਸਤਾਨੀ ਸਮਰਥਕ ਅੱਤਵਾਦੀ ਸੰਗਠਨ 5 ਧਮਾਕੇ ਕਰਨ ‘ਚ ਸਫਲ ਰਹੇ, ਜਦਕਿ ਪੁਲਸ ਨੂੰ 1 ਬੰਬ ਬਰਾਮਦ ਕਰਨ ‘ਚ ਸਫਲਤਾ ਮਿਲੀ, ਜੋ ਥਾਣਾ ਅਜਨਾਲਾ ਤੋਂ ਬਰਾਮਦ ਕੀਤਾ ਗਿਆ।

Read Also : ਅਮਿਤ ਸ਼ਾਹ ਦੇ ਅੰਬੇਡਕਰ ਵਾਲੇ ਬਿਆਨ ‘ਤੇ ਭੱਖੀ ਸਿਆਸਤ , BJP ‘ਤੇ ਕਾਂਗਰਸ ਦੇ ਸਾਂਸਦ ਹੋਏ ਆਹਮੋ-ਸਾਹਮਣੇ , BJP MP ਨੂੰ ਲੱਗੀ ਸੱਟ

ਖਾਲਿਸਤਾਨ ਜ਼ਿੰਦਾਬਾਦ ਫੋਰਸ ਨੇ ਸੋਸ਼ਲ ਮੀਡੀਆ ਪੋਸਟ ‘ਤੇ ਲਿਖਿਆ- ਇਸ ਘਟਨਾ ਨੂੰ ਜਥੇਦਾਰ ਭਾਈ ਰਣਜੀਤ ਸਿੰਘ ਜੰਮੂ ਦੀ ਅਗਵਾਈ ‘ਚ ਅੰਜਾਮ ਦਿੱਤਾ ਗਿਆ। ਪੰਜਾਬ ਦੇ ਨੌਜਵਾਨਾਂ ਦਾ ਸ਼ਿਕਾਰ ਕਰਨ ਵਾਲੇ ਪੁਲਿਸ ਅਫਸਰ ਯੂਪੀ ਅਤੇ ਬਿਹਾਰ ਤੋਂ ਭਰਤੀ ਕੀਤੇ ਗਏ ਸਨ। ਜਿਹੜੇ ਸਿੱਖ ਅਤੇ ਸਿੱਖ ਖਾੜਕੂ ਬੇਤੁਕੀ ਗੱਲ ਕਰ ਰਹੇ ਹਨ ਉਹਨਾਂ ਨੂੰ ਮੂੰਹ ਤੋੜ ਜਵਾਬ ਮਿਲਦਾ ਰਹੇਗਾ। ਪੰਜਾਬ ਨੂੰ ਤਬਾਹ ਕਰਨ ਦੀ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

Grenade Attack Update