ਸਰਕਾਰੀ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਸਮਝਣ ਵਾਸਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੌਰੇ ਦੀ ਸ਼ੁਰੂਆਤ

Date:

ਅਪ੍ਰੈਲ ਮਹੀਨੇ ਵਿਚ ਕਰਨਗੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ

ਸਰਹੱਦੀ ਜ਼ਿਲ੍ਹੇ ਫਾਜਿਲਕਾ ਤੋਂ ਦੌਰੇ ਦੀ ਸ਼ੁਰੂਆਤ

ਸਕੂਲ ਨੀਤੀ ਨੂੰ ਹੋਰ ਵਧੀਆ ਬਨਾਉਣ ਲਈ ਜ਼ਮੀਨੀ ਲੋੜਾਂ ਨੂੰ ਚੰਗੀ ਤਰ੍ਹਾਂ ਵਾਚਣਾ ਜ਼ਰੂਰੀ : ਹਰਜੋਤ ਸਿੰਘ ਬੈਂਸ

ਸੂਬੇ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋਣ ਦੇ ਮੰਤਵ ਨਾਲ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਸ਼ੁਰੂ ਕੀਤਾ ਹੈ।

ਇਸ ਦੌਰੇ ਦੀ ਸ਼ੁਰੂਆਤ ਅੱਜ ਫਾਜ਼ਿਲਕਾ ਜ਼ਿਲ੍ਹੇ ਤੋਂ ਕੀਤੀ ਜਾ ਰਹੀ ਅਤੇ ਇਹ ਪੂਰੇ ਅਪ੍ਰੈਲ ਮਹੀਨੇ ਦੌਰਾਨ ਜਾਰੀ ਰਹੇਗਾ।

Also Read : ਐਲੋਨ ਮਸਕ ਦੇ ਟਵੀਟ ਦੱਸਦੇ ਹਨ ਕਿ ਉਸਨੇ ਟਵਿੱਟਰ ਬਲੂ ਬਰਡ ਲੋਗੋ ਕਿਉਂ ਬਦਲਿਆ

ਸ. ਬੈਂਸ ਆਪਣੇ ਇਸ ਦੌਰੇ ਦੀ ਸ਼ੁਰੂਆਤ 4 ਅਪ੍ਰੈਲ 2023 ਨੂੰ ਫਾਜਿਲਕਾ ਤੋਂ ਕਰ ਰਹੇ ਹਨ ਅਤੇ 5 ਅਪ੍ਰੈਲ ਨੂੰ ਫਿਰੋਜਪੁਰ, 6 ਅਪ੍ਰੈਲ ਨੂੰ ਰੋਪੜ ਤੇ ਮੋਹਾਲੀ, 7 ਅਤੇ 8 ਅਪ੍ਰੈਲ ਨੂੰ ਅੰਮ੍ਰਿਤਸਰ, 12 ਅਤੇ 13 ਅਪ੍ਰੈਲ ਨੂੰ ਤਰਨਤਾਰਨ, ਕਪੂਰਥਲਾ, ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ, 17 ਅਪ੍ਰੈਲ ਨੂੰ ਜਲੰਧਰ, 18 ਅਪ੍ਰੈਲ ਨੂੰ ਫ਼ਤਹਿਗੜ੍ਹ ਸਾਹਿਬ, 20, 21 ਅਤੇ 22 ਅਪ੍ਰੈਲ ਨੂੰ ਪਟਿਆਲਾ, ਲੁਧਿਆਣਾ, ਮਲੇਰਕੋਟਲਾ, ਫਰੀਦਕੋਟ, ਮੋਗਾ ਅਤੇ ਬਰਨਾਲਾ, 24 ਅਪ੍ਰੈਲ ਨੂੰ ਸੰਗਰੂਰ ਅਤੇ ਮਾਨਸਾ, 27, 28 ਅਤੇ 29 ਅਪ੍ਰੈਲ ਨੂੰ ਹੁਸ਼ਿਆਰਪੁਰ, ਨਵਾਂਸ਼ਹਿਰ, ਪਠਾਨਕੋਟ ਅਤੇ ਗੁਰਦਾਸਪੁਰ ਜਿਲੇ ਦੇ ਸਕੂਲਾਂ ਦਾ ਨਿਰੀਖਣ ਕਰਨਗੇ।

ਇਸ ਦੌਰੇ ਦੌਰਾਨ ਸ. ਹਰਜੋਤ ਸਿੰਘ ਬੈਂਸ ਨਵੇਂ ਦਾਖਲੇ, ਕਿਤਾਬਾਂ, ਵਰਦੀਆਂ, ਸਕੂਲਾਂ ਦੇ ਮੁਢਲੇ ਢਾਂਚੇ ਬਾਰੇ ਜਾਣਕਾਰੀ ਹਾਸਿਲ ਕਰਨਗੇ।

ਆਪਣੇ ਇਸ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਦੀਆਂ ਨੀਤੀ ਨੂੰ ਹੋਰ ਵਧੀਆ ਬਨਾਉਣ ਲਈ ਜ਼ਮੀਨੀ ਲੋੜਾਂ ਨੂੰ ਸਮਝ ਕੇ ਬਣਾਇਆ ਜਾ ਸਕਦਾ ਹੈ ਜਿਸ ਲਈ ਚੰਡੀਗੜ੍ਹ ਦੇ ਦਫ਼ਤਰਾਂ ਵਿਚ ਬੈਠਣ ਦੀ ਥਾਂ ਇਹ ਦੌਰਾ ਬਹੁਤ ਜ਼ਰੂਰੀ ਹੈ।

ਉਹਨਾਂ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਉੱਚ ਮਿਆਰਾਂ ਵਾਲੀ ਸਿੱਖਿਆ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਹੈ ਜਿਸਦੀ ਪੂਰਤੀ ਵਾਸਤੇ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ।

Share post:

Subscribe

spot_imgspot_img

Popular

More like this
Related