ਗਰੀਨ ਪਟਾਕੇ ਚਲਾਉਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

Date:

ਮਾਲੇਰਕੋਟਲਾ 07 ਨਵੰਬਰ :


            Guidelines issued  ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਮੈਜਿਸਟ੍ਰੇਟ ਡਾ ਪੱਲਵੀ ਨੇ ਵੱਖ-ਵੱਖ ਤਿਉਹਾਰਾਂ ਮੌਕੇ ਲੋਕਾਂ ਵੱਲੋਂ ਪਟਾਕੇ ਚਲਾਏ ਜਾਣ ਦੇ ਮੱਦੇਨਜ਼ਰ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਵੱਲੋਂ ਐਕਸਪਲੋਸਿਵਜ ਰੂਲਜ਼-2008 ਤਹਿਤ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਹਿਤ ਆਦੇਸ਼ ਜਾਰੀ ਕੀਤੇ ਹਨ।

             ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 728 ਆਫ਼ 2015 ਵਿੱਚ ਕੀਤੇ ਹੁਕਮਾਂ ਮੁਤਾਬਕ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ ਸਿਰਫ਼ ਗਰੀਨ ਪਟਾਕੇ ਚਲਾਉਣ ਲਈ ਦਿੱਤੀ ਗਈ ਛੋਟ ਤਹਿਤ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਹੀ ਗਰੀਨ ਪਟਾਕੇ ਚਲਾਏ ਜਾਣ।

READ ALSO : ਅਮਰਗੜ੍ਹ ਤੋਂ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਗ੍ਰਿਫਤਾਰ, ਚੱਲ ਰਹੀ ਮੀਟਿੰਗ ‘ਚੋਂ ਫ਼ੜ ਕੇ ਲੈ ਗਈ ED

           ਉਨ੍ਹਾਂ ਦੱਸਿਆ ਕਿ ਦੀਵਾਲੀ ਵਾਲੇ ਦਿਨ 12 ਨਵੰਬਰ ਨੂੰ ਪਟਾਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ। ਗੁਰਪੁਰਬ ਵਾਲੇ ਦਿਨ 27 ਨਵੰਬਰ ਨੂੰ ਸਵੇਰੇ 04 ਵਜੇ ਤੋਂ 05 ਵਜੇ ਤੱਕ ਅਤੇ ਰਾਤ ਨੂੰ 09 ਵਜੇ ਤੋਂ 10 ਵਜੇ ਤੱਕ। ਕ੍ਰਿਸਮਿਸ ਦੀ ਪੂਰਵ ਸੰਧਿਆ ‘ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਅਤੇ ਇਸੇ ਤਰ੍ਹਾਂ ਨਵੇਂ ਸਾਲ ਦੀ ਪੂਰਵ ਸੰਧਿਆ ‘ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਸ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਕਿਸੇ ਵੀ ਤਰ੍ਹਾਂ ਦੇ ਪਟਾਕੇ ਚਲਾਉਣ ‘ਤੇ ਪਾਬੰਦੀ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। Guidelines issued

ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ., ਸਾਰੇ ਐਸ.ਡੀ.ਐਮਜ, ਕਾਰਜਕਾਰੀ ਇੰਜੀਨੀਅਰ ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਨੂੰ ਹਦਾਇਤਾਂ ਜਾਰੀ ਕਰਦਿਆਂ ਲੋੜੀਂਦੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। Guidelines issued

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...