Gurdaspur Lok Sabha Election
ਗੁਰਦਾਸਪੁਰ ਲੋਕ ਸਭਾ ਸੀਟ ‘ਤੇ ਲੋਕ ਸਭਾ ਚੋਣਾਂ 2024 ਲਈ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਸਵੇਰੇ 9 ਵਜੇ ਤੱਕ ਇਸ ਸੀਟ ‘ਤੇ 8.81 ਫੀਸਦੀ ਵੋਟਿੰਗ ਹੋ ਚੁੱਕੀ ਹੈ। ਇਸ ਸਮੇਂ ਠੰਢ ਕਾਰਨ ਬੂਥ ਸੈਂਟਰ ‘ਤੇ ਲੋਕਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਹਨ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਦੌਰਾਨ ‘ਆਪ’ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਆਪਣੀ ਵੋਟ ਪਾਈ। ਇਸ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਪਰਿਵਾਰ ਸਮੇਤ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਫਿਰ ਆਪਣੀ ਵੋਟ ਪਾਈ।
ਗੁਰਦਾਸਪੁਰ ਸੀਟ ‘ਤੇ ਪਹਿਲਾਂ ਕਈ ਥਾਵਾਂ ‘ਤੇ ਵੋਟਿੰਗ ਮਸ਼ੀਨਾਂ ‘ਚ ਤਕਨੀਕੀ ਖਰਾਬੀ ਸਾਹਮਣੇ ਆਈ ਸੀ। ਹਾਲਾਂਕਿ ਪ੍ਰਸ਼ਾਸਨ ਨੇ ਜਲਦੀ ਹੀ ਇਸ ਸਮੱਸਿਆ ਦਾ ਹੱਲ ਕਰ ਦਿੱਤਾ ਹੈ।
ਤੁਹਾਨੂੰ ਦੱਸ ਦੇਈਏ ਕਿ ਇਸ ਸੀਟ ‘ਤੇ ਕੁੱਲ 16 ਲੱਖ 3 ਹਜ਼ਾਰ 628 ਵੋਟਰ ਹਨ। ਇਨ੍ਹਾਂ ਵਿੱਚ 8 ਲੱਖ 48 ਹਜ਼ਾਰ 196 ਪੁਰਸ਼ ਵੋਟਰ, 7 ਲੱਖ 55 ਹਜ਼ਾਰ 396 ਮਹਿਲਾ ਵੋਟਰ ਅਤੇ 36 ਟਰਾਂਸਜੈਂਡਰ ਵੋਟਰ ਹਨ।
ਇਹ ਵੀ ਪੜ੍ਹੋ:ਪੰਜਾਬ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਜਲੰਧਰ ‘ਚ ਪਾਈ ਵੋਟ
ਇਸ ਸੀਟ ‘ਤੇ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕਾਂਗਰਸ ਦੇ ਉਮੀਦਵਾਰ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਭਾਜਪਾ ਦੇ ਦਿਨੇਸ਼ ਬੱਬੂ ਅਤੇ ਅਕਾਲੀ ਦਲ ਦੇ ਡਾਕਟਰ ਦਲਜੀਤ ਚੀਮਾ ਵਿਚਕਾਰ ਹੈ। ਇਸ ਸੀਟ ਲਈ ਕੁੱਲ 26 ਉਮੀਦਵਾਰ ਮੈਦਾਨ ਵਿੱਚ ਹਨ।
Gurdaspur Lok Sabha Election