ਰਾਮ ਰਹੀਮ ਨੂੰ ਹਾਈਕੋਰਟ ਤੋਂ ਰਾਹਤ

Date:

Gurmeet Ram Rahim News:

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਅਤੇ ਸੰਤ ਕਬੀਰ ਜੀ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ‘ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਖਿਲਾਫ ਦਰਜ FIR ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਤੱਥਾਂ ਦੀ ਘਾਟ ਕਾਰਨ ਇਹ ਫੈਸਲਾ ਲਿਆ ਹੈ। ਜਲੰਧਰ ਦੇਹਾਤ ਪੁਲਿਸ ਜਲਦ ਹੀ ਮਾਮਲੇ ਦੀ ਰਿਪੋਰਟ ਦਰਜ ਕਰੇਗੀ।

ਦੱਸ ਦੇਈਏ ਕਿ ਇਹ ਮਾਮਲਾ ਇਸ ਸਾਲ 17 ਮਾਰਚ ਨੂੰ ਜਲੰਧਰ ਦੇ ਪਤਾਰਾ ਥਾਣੇ ਵਿੱਚ ਦਰਜ ਹੋਇਆ ਸੀ। ਕੇਸ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਧਾਰਾ 295-ਏ ਜੋੜੀ ਗਈ ਸੀ। ਇਸ ਤੋਂ ਬਾਅਦ ਗੁਰਮੀਤ ਰਾਮ ਰਹੀਮ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇੱਕ ਸਤਿਸੰਗ ਨੂੰ ਲੈ ਕੇ ਆਪਣੇ ਖ਼ਿਲਾਫ਼ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ।

ਇਹ ਵੀ ਪੜ੍ਹੋ: ਪਾਕਿਸਤਾਨ ਨੇ 80 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ

ਕਰੀਬ 7 ਸਾਲ ਪਹਿਲਾਂ ਹੋਏ ਸਤਿਸੰਗ ਦੌਰਾਨ ਰਾਮ ਰਹੀਮ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ‘ਤੇ ਟਿੱਪਣੀ ਕੀਤੀ ਸੀ। ਜਦੋਂ ਇਸ ਦੀ ਵੀਡੀਓ ਜਲੰਧਰ ਦੇ ਰਵਿਦਾਸ ਸਮਾਜ ਕੋਲ ਪਹੁੰਚੀ ਤਾਂ ਰਵਿਦਾਸ ਟਾਈਗਰ ਫੋਰਸ ਪੰਜਾਬ ਦੇ ਮੁਖੀ ਜੱਸੀ ਤਲਹਣ ਨੇ ਇਸ ਮਾਮਲੇ ਦੀ ਸ਼ਿਕਾਇਤ ਜਲੰਧਰ ਦੇਹਟ ਪੁਲਸ ਨੂੰ ਕੀਤੀ। ਜਾਂਚ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਕੇਸ ਦਰਜ ਹੋਣ ਤੋਂ ਕੁਝ ਦਿਨ ਬਾਅਦ ਰਾਮ ਰਹੀਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਕਿਹਾ ਕਿ ਇਸ ਮਾਮਲੇ ਵਿੱਚ ਪਟੀਸ਼ਨਕਰਤਾ ਵੱਲੋਂ ਪ੍ਰਚਾਰ ਕਰਦਿਆਂ ਕਿਸੇ ਵਿਅਕਤੀ ਜਾਂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਇਰਾਦੇ ਜਾਂ ਜਾਣਬੁੱਝ ਕੇ ਕੀਤੀ ਗਈ ਕਾਰਵਾਈ ਦਾ ਕੋਈ ਸਪੱਸ਼ਟ ਸਬੂਤ ਨਹੀਂ ਹੈ।

ਹਾਈ ਕੋਰਟ ਨੇ ਐਫਆਈਆਰ ਅਤੇ ਇਸ ਨਾਲ ਸਬੰਧਤ ਕਾਰਵਾਈ ਨੂੰ ਰੱਦ ਕਰਦਿਆਂ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

Gurmeet Ram Rahim News:

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...