ਮਾਨ ਸਰਕਾਰ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜ਼ਾਜਤ ਨਹੀਂ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ


 ਚੰਡੀਗੜ੍ਹ, 24 ਅਗਸਤ:

GURMEET SINGH KHUDIAN ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੰਗਰੂਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਪੈਂਦੀਆਂ ਪ੍ਰਾਈਵੇਟ ਖੰਡ ਮਿੱਲਾਂ ਵੱਲੋਂ ਗੰਨੇ ਦੀ ਫਸਲ ਦੇ ਸਾਰੇ ਬਕਾਏ ਦੀ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਅਦਾਇਗੀ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ।  

 ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ ਨਾਲ ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗਾਂ ਦੌਰਾਨ ਮਾਲਵਾ ਅਤੇ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ।

 ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਮੁਸ਼ਕਿਲਾਂ ਦੇ ਜਵਾਬ ਵਿੱਚ ਸ. ਖੁੱਡੀਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੂੰ ਹਦਾਇਤ ਕੀਤੀ ਕਿ ਗੋਲਡਨ ਸੰਧਰ ਮਿੱਲਜ਼ ਲਿਮਟਿਡ ਫਗਵਾੜਾ ਦੇ ਡਿਫਾਲਟਰ ਮਾਲਕ ਦੀਆਂ ਸਾਰੀਆਂ ਜਾਇਦਾਦਾਂ ਦੀ ਸ਼ਨਾਖਤ ਕਰਕੇ ਅਟੈਚ ਕੀਤਾ ਜਾਵੇ ਤਾਂ ਜੋ ਡਿਫਾਲਟਰ ਰਹਿਣ ਦੀ ਸੂਰਤ ਵਿੱਚ ਉਕਤ ਸੰਪਤੀਆਂ ਨੂੰ ਵੇਚ ਕੇ ਕਿਸਾਨਾਂ ਦੇ ਗੰਨੇ ਦੇ ਬਕਾਏ ਦੀ ਅਦਾਇਗੀ ਕੀਤੀ ਜਾ ਸਕੇ।

READ ALSO : ਸਕੂਲਾਂ ਵਿੱਚ ਅੱਜ 23 ਅਗਸਤ ਤੋਂ  26 ਅਗਸਤ  ਛੁੱਟੀਆਂ ਦਾ ਐਲਾਨ

ਇਸ ਤੋਂ ਪਹਿਲਾਂ ਮਾਲਵਾ ਖੇਤਰ ਦੇ ਗੰਨਾ ਕਿਸਾਨਾਂ ਨਾਲ ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਨੇ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਜਤਿੰਦਰ ਜੋਰਵਾਲ ਨੂੰ ਹਦਾਇਤ ਕੀਤੀ ਕਿ ਭਗਵਾਨਪੁਰਾ ਸ਼ੂਗਰ ਮਿੱਲ ਲਿਮਟਿਡ, ਧੂਰੀ ਤੋਂ ਕਿਸਾਨਾਂ ਦੇ ਕੁੱਲ ਬਕਾਏ ਵਿੱਚੋਂ ਘੱਟੋ-ਘੱਟ 1 ਕਰੋੜ ਰੁਪਏ ਦੀ ਅਦਾਇਗੀ ਤੁਰੰਤ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਨ੍ਹਾਂ ਕਿਸਾਨਾਂ ਦੇ ਰਹਿੰਦੇ ਸਾਰੇ ਬਕਾਏ ਵੀ ਸਮਾਂਬੱਧ ਢੰਗ ਨਾਲ ਨਿਪਟਾਏ ਜਾਣ।GURMEET SINGH KHUDIAN

ਇਹ ਦੁਹਰਾਉਂਦੇ ਹੋਏ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦਾ ਸ਼ੋਸ਼ਣ ਨਹੀਂ ਹੋਣ ਦੇਵੇਗੀ, ਸ. ਖੁੱਡੀਆਂ ਨੇ ਦੋਵਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕਰਕੇ ਹੋਰਨਾਂ ਲਈ ਮਿਸਾਲ ਕਾਇਮ ਕਰਨ।GURMEET SINGH KHUDIAN

[wpadcenter_ad id='4448' align='none']