ਚੰਡੀਗੜ੍ਹ, 29 ਸਤੰਬਰ:
GURMEET SINGH KHUDIAN ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੋਆਬਾ ਦੇ ਗੰਨਾ ਕਾਸ਼ਤਕਾਰਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨਾਲ ਸਬੰਧਤ ਸਾਰੇ ਮਸਲਿਆਂ ਨੂੰ ਜਲਦੀ ਹੱਲ ਕਰੇਗੀ।
ਸ. ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਨਾਲ ਪੰਜਾਬ ਸ਼ੂਗਰਫੈੱਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਅਤੇ ਕਪੂਰਥਲਾ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ, ਨੇ ਅੱਜ ਇਥੇ ਖੇਤੀ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਪ੍ਰਧਾਨ ਮਨਜੀਤ ਸਿੰਘ ਰਾਏ ਦੀ ਅਗਵਾਈ ਵਿੱਚ ਆਏ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਨਾਲ ਮੀਟਿੰਗ ਕੀਤੀ।
READ ALSO : ਤਕਨੀਕੀ ਖਰਾਬੀ ਕਾਰਨ ਵਿਦਿਆਰਥੀਆਂ ਦੇ ਖਾਤਿਆਂ ‘ਚ ਆਏ ਡਬਲ ਵਜੀਫੇ !
ਗੰਨਾ ਕਾਸ਼ਤਕਾਰਾਂ ਵੱਲੋਂ ਉਠਾਠੇ ਮਸਲਿਆਂ ਦੇ ਜਵਾਬ ਵਿੱਚ ਖੇਤੀਬਾੜੀ ਮੰਤਰੀ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੂੰ ਹਦਾਇਤ ਕੀਤੀ ਕਿ ਡਿਫਾਲਟਰ ਮਿੱਲ ਮਾਲਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਕਿਸਾਨਾਂ ਦੇ ਹਿੱਤਾਂ ਲਈ ਹਰ ਸੰਭਵ ਕਦਮ ਚੁੱਕੇ ਜਾਣ ਕਿਉਂਕਿ ਕਿਸਾਨਾਂ ਦੀ ਭਲਾਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।
ਉਨ੍ਹਾਂ ਨੇ ਜ਼ਿਲ੍ਹਾ ਕਪੂਰਥਲਾ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਗੰਨਾ ਕਾਸ਼ਤਕਾਰਾਂ ਦੇ ਸਾਰੇ ਬਕਾਏ ਸਮਾਂਬੱਧ ਢੰਗ ਨਾਲ ਕਲੀਅਰ ਕੀਤੇ ਜਾਣ।GURMEET SINGH KHUDIAN
ਇਹ ਦੁਹਰਾਉਂਦਿਆ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਿਫਾਲਟਰ ਮਿੱਲ ਮਾਲਕਾਂ ਦੇ ਹੱਥੋਂ ਕਿਸਾਨਾਂ ਨੂੰ ਖੱਜਲ-ਖੁਆਰ ਨਹੀਂ ਹੋਣ ਦੇਵੇਗੀ, ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਡਿਫਾਲਟਰ ਮਿੱਲ ਮਾਲਕ, ਜੋ ਗੰਨਾ ਕਾਸ਼ਤਕਾਰਾਂ ਦਾ 40.72 ਕਰੋੜ ਰੁਪਏ ਦਾ ਬਕਾਇਆ ਅਦਾ ਕਰਨ ਦੀ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਹਨ, ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।GURMEET SINGH KHUDIAN