ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ

MEET HAYER
MEET HAYER

ਚੰਡੀਗੜ੍ਹ, 28 ਜੁਲਾਈ

GURMEET SINGH MEET HAYER ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਵਾਨਗੀ ਉਪਰੰਤ ਖੇਡ ਵਿਭਾਗ ਵੱਲੋਂ 106 ਜੂਨੀਅਰ ਕੋਚਾਂ ਨੂੰ ਤਰੱਕੀ ਦਿੰਦਿਆਂ ਕੋਚ ਬਣਾ ਦਿੱਤਾ ਗਿਆ ਹੈ।

RESD ALSO : ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ

ਖੇਡ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹ ਹਨ ਅਤੇ ਸਰਕਾਰ ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵਿੱਚ ਕੰਮ ਕਰਦੇ 106 ਜੂਨੀਅਰ ਕੋਚਾਂ ਨੂੰ ਪਦਉੱਨਤ ਕਰਕੇ ਕੋਚ ਬਣਾਇਆ ਗਿਆ ਹੈ।GURMEET SINGH MEET HAYER

ਮੀਤ ਹੇਅਰ ਨੇ ਅੱਗੇ ਕਿਹਾ ਕਿ ਖੇਡ ਵਿਭਾਗ ਨੂੰ ਮਜ਼ਬੂਤ ਕਰਨ ਲਈ ਜਿੱਥੇ ਨਵੀਂ ਖੇਡ ਨੀਤੀ ਦੇ ਜਲਦ ਹੀ ਲਾਗੂ ਕਰਨ ਉਪਰੰਤ ਸਾਰੇ ਗਰੁੱਪਾਂ ਦੀਆਂ ਅਸਾਮੀਆਂ ਭਰੀਆਂ ਜਾਣਗੀਆਂ ਉਥੇ ਤਰੱਕੀਆਂ ਵੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿੰਡ ਪੱਧਰ ਦੇ ਖੇਡ ਸੈਂਟਰਾਂ ਤੋਂ ਲੈ ਕੇ ਸੂਬਾ ਪੱਧਰ ਦੇ ਐਕਸੀਲੈਂਸ ਸੈਂਟਰ ਬਣਾਏ ਜਾ ਰਹੇ ਹਨ। ਪੰਜਾਬ ਦੀ ਨੌਜਵਾਨੀ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਨੂੰ ਊਰਜਾ ਨੂੰ ਸਹੀ ਪਾਸੇ ਲਾਉਣ ਵੱਲ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਪੰਜਾਬ ਦੇ ਖਿਡਾਰੀ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ।GURMEET SINGH MEET HAYER

[wpadcenter_ad id='4448' align='none']