Thursday, December 26, 2024

ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਦੀ ਜਾਂਚ ਕਰੇਗਾ ਭਾਰਤ

Date:

Gurpatwant Pannu Murder Controversy

ਅਮਰੀਕਾ ਨੇ ਭਾਰਤ ‘ਤੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਕੋਸ਼ਿਸ਼ ਦਾ ਦੋਸ਼ ਲਗਾਇਆ ਹੈ। ਇਸ ‘ਤੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਅਸੀਂ ਸੰਗਠਿਤ ਅਪਰਾਧੀਆਂ, ਅੱਤਵਾਦੀਆਂ ਅਤੇ ਹੋਰ ਲੋਕਾਂ ਵਿਚਾਲੇ ਸਬੰਧਾਂ ਦੀ ਜਾਂਚ ਕਰ ਰਹੇ ਹਾਂ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ- ਭਾਰਤ ਅਜਿਹੇ ਇਨਪੁਟਸ ਨੂੰ ਬਹੁਤ ਗੰਭੀਰਤਾ ਨਾਲ ਲੈਂਦਾ ਹੈ, ਕਿਉਂਕਿ ਇਹ ਸਾਡੇ ਸੁਰੱਖਿਆ ਹਿੱਤਾਂ ਨੂੰ ਵੀ ਖ਼ਤਰੇ ਵਿੱਚ ਪਾ ਸਕਦੇ ਹਨ।

ਇਹ ਵੀ ਪੜ੍ਹੋ: ਪੰਜਾਬ ਅਤੇ ਹਰਿਆਣਾ ‘ਚ 15 ਥਾਵਾਂ ‘ਤੇ NIA ਦੇ ਦੀ ਛਾਪੇਮਾਰੀ

ਬਾਗਚੀ ਨੇ ਕਿਹਾ- ਵਿਭਾਗ ਅਮਰੀਕੀ ਦੋਸ਼ਾਂ ਦੇ ਮਾਮਲੇ ਦੀ ਜਾਂਚ ਕਰ ਰਹੇ ਹਨ। ਇਹ ਮਾਮਲਾ ਦੋਵਾਂ ਦੇਸ਼ਾਂ ਲਈ ਚਿੰਤਾ ਦਾ ਵਿਸ਼ਾ ਹੈ।

ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਵ੍ਹਾਈਟ ਹਾਊਸ ਨੇ ਕਿਹਾ- ਅਮਰੀਕਾ ਆਪਣੀ ਧਰਤੀ ‘ਤੇ ਸਿੱਖ ਵੱਖਵਾਦੀ ਨੂੰ ਮਾਰਨ ਦੀ ਸਾਜ਼ਿਸ਼ ਨੂੰ ਬਹੁਤ ਗੰਭੀਰਤਾ ਨਾਲ ਲੈ ਰਿਹਾ ਹੈ। ਅਸੀਂ ਭਾਰਤ ਸਰਕਾਰ ਦੇ ਸਭ ਤੋਂ ਸੀਨੀਅਰ ਪੱਧਰ ‘ਤੇ ਮਾਮਲਾ ਉਠਾਇਆ ਹੈ

ਅਮਰੀਕਾ ਨੇ ਕਿਹਾ- ਭਾਰਤ ਨੇ ਭਰੋਸਾ ਦਿਵਾਇਆ ਹੈ ਕਿ ਉਹ ਅਜਿਹੀ ਨੀਤੀ ਨੂੰ ਉਤਸ਼ਾਹਿਤ ਨਹੀਂ ਕਰਦਾ
ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ ਨਾਲ ਜੁੜੇ ਸਵਾਲ ‘ਤੇ ਵ੍ਹਾਈਟ ਹਾਊਸ ਦੇ ਬੁਲਾਰੇ ਐਡਰਿਅਨ ਵਾਟਸਨ ਨੇ ਕਿਹਾ- ਭਾਰਤੀ ਅਧਿਕਾਰੀਆਂ ਨੇ ਇਸ ਮੁੱਦੇ ‘ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਸਾਨੂੰ ਭਰੋਸਾ ਦਿਵਾਇਆ ਹੈ ਕਿ ਭਾਰਤ ਅਜਿਹੀਆਂ ਨੀਤੀਆਂ ਨੂੰ ਉਤਸ਼ਾਹਿਤ ਨਹੀਂ ਕਰਦਾ। ਫਿਲਹਾਲ ਭਾਰਤ ਸਰਕਾਰ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਅਸੀਂ ਉਮੀਦ ਕਰਦੇ ਹਾਂ ਕਿ ਜੋ ਵੀ ਇਸ ਲਈ ਜ਼ਿੰਮੇਵਾਰ ਹੈ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਦਰਅਸਲ ਬੁੱਧਵਾਰ ਨੂੰ ਫਾਈਨੈਂਸ਼ੀਅਲ ਟਾਈਮਜ਼ ‘ਚ ਖਬਰ ਆਈ ਸੀ ਕਿ ਅਮਰੀਕਾ ਨੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਅਮਰੀਕੀ ਸਰਕਾਰ ਨੇ ਭਾਰਤ ‘ਤੇ ਇਸ ਸਾਜ਼ਿਸ਼ ਵਿਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ। ਭਾਰਤ ਨੂੰ ਚੇਤਾਵਨੀ ਵੀ ਜਾਰੀ ਕੀਤੀ ਹੈ। ਹਾਲਾਂਕਿ ਰਿਪੋਰਟ ‘ਚ ਇਹ ਸਪੱਸ਼ਟ ਨਹੀਂ ਹੈ ਕਿ ਇਹ ਘਟਨਾ ਕਦੋਂ ਵਾਪਰੀ।

ਮੋਦੀ ਦੇ ਅਮਰੀਕਾ ਦੌਰੇ ਤੋਂ ਬਾਅਦ ਅਮਰੀਕਾ ਨੇ ਇਹ ਮੁੱਦਾ ਉਠਾਇਆ ਸੀ
ਰਿਪੋਰਟ ਮੁਤਾਬਕ ਅਮਰੀਕੀ ਅਧਿਕਾਰੀਆਂ ਨੇ ਜੂਨ ‘ਚ ਪੀਐੱਮ ਮੋਦੀ ਦੇ ਅਮਰੀਕਾ ਦੌਰੇ ਤੋਂ ਬਾਅਦ ਹੀ ਭਾਰਤ ਦੇ ਸਾਹਮਣੇ ਇਹ ਮੁੱਦਾ ਉਠਾਇਆ ਸੀ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਇੱਕ ਕਥਿਤ ਦੋਸ਼ੀ ਖ਼ਿਲਾਫ਼ ਨਿਊਯਾਰਕ ਜ਼ਿਲ੍ਹਾ ਅਦਾਲਤ ਵਿੱਚ ਸੀਲਬੰਦ ਕੇਸ ਦਾਇਰ ਕੀਤਾ ਗਿਆ ਹੈ। ਪਰ ਦੋਸ਼ੀ ਕੌਣ ਹੈ ਅਤੇ ਕੀ ਇਲਜ਼ਾਮ ਹਨ ਇਹ ਤਾਂ ਲਿਫਾਫਾ ਖੁੱਲ੍ਹਣ ‘ਤੇ ਹੀ ਪਤਾ ਲੱਗੇਗਾ। ਫਾਈਨੈਂਸ਼ੀਅਲ ਟਾਈਮਜ਼ ਮੁਤਾਬਕ ਅਮਰੀਕਾ ਨੇ ਭਾਰਤ ਨੂੰ ਕੂਟਨੀਤਕ ਚਿਤਾਵਨੀ ਵੀ ਦਿੱਤੀ ਸੀ।

ਅਮਰੀਕੀ ਨਿਆਂ ਵਿਭਾਗ ਇਸ ਸਮੇਂ ਬਹਿਸ ਕਰ ਰਿਹਾ ਹੈ ਕਿ ਕੀ ਇਸ ਸੀਲਬੰਦ ਕੇਸ ਨੂੰ ਹੁਣ ਖੋਲ੍ਹਿਆ ਜਾਣਾ ਚਾਹੀਦਾ ਹੈ ਅਤੇ ਦੋਸ਼ਾਂ ਨੂੰ ਜਨਤਕ ਕੀਤਾ ਜਾਣਾ ਚਾਹੀਦਾ ਹੈ ਜਾਂ ਅੱਤਵਾਦੀ ਨਿੱਝਰ ਦੇ ਕਤਲ ਦੀ ਜਾਂਚ ਪੂਰੀ ਹੋਣ ਤੋਂ ਬਾਅਦ। ਦਰਅਸਲ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ‘ਚ ਜੂਨ ਮਹੀਨੇ ਮੌਤ ਹੋ ਗਈ ਸੀ। ਕੈਨੇਡਾ ਨੇ ਭਾਰਤ ‘ਤੇ ਉਸ ਦੇ ਕਤਲ ਦਾ ਦੋਸ਼ ਲਾਇਆ ਹੈ। ਭਾਰਤ ਨੇ ਇਸ ਦੋਸ਼ ਨੂੰ ਖਾਰਜ ਕਰ ਦਿੱਤਾ ਹੈ।

ਰਿਪੋਰਟ ਮੁਤਾਬਕ ਭਾਰਤ ਦੇ ਵਿਰੋਧ ਤੋਂ ਬਾਅਦ ਅਮਰੀਕਾ ਨੇ ਆਪਣੇ ਸਹਿਯੋਗੀਆਂ ਅਤੇ ਫਾਈਵ ਆਈਜ਼ ਇੰਟੈਲੀਜੈਂਸ (ਅਮਰੀਕਾ, ਬ੍ਰਿਟੇਨ, ਕੈਨੇਡਾ, ਆਸਟ੍ਰੇਲੀਆ, ਨਿਊਜ਼ੀਲੈਂਡ) ਨਾਲ ਵੀ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ। ਫਾਈਨੈਂਸ਼ੀਅਲ ਟਾਈਮਜ਼ ਨੇ ਵੀ ਇਸ ਮਾਮਲੇ ‘ਤੇ ਪੰਨੂ ਨਾਲ ਗੱਲ ਕੀਤੀ। ਹਾਲਾਂਕਿ ਪੰਨੂ ਨੇ ਇਹ ਨਹੀਂ ਦੱਸਿਆ ਕਿ ਅਮਰੀਕੀ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਸਾਜ਼ਿਸ਼ ਬਾਰੇ ਜਾਣਕਾਰੀ ਦਿੱਤੀ ਸੀ ਜਾਂ ਨਹੀਂ।

Gurpatwant Pannu Murder Controversy

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...