ਕੱਚੇ ਅਧਿਆਪਕਾਂ ਦਾ ਪੱਕੇ ਹੋਣ ਲਈ ਦਹਾਕਿਆਂ ਦਾ ਇੰਤਜਾਰ ਹੋਵੇਗਾ ਖ਼ਤਮ; ਮੁੱਖ ਮੰਤਰੀ 28 ਜੁਲਾਈ ਨੂੰ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ

HAND OVER SERVICE REGULARIZATION LETTERS
HAND OVER SERVICE REGULARIZATION LETTERS

ਚੰਡੀਗੜ੍ਹ,27 ਜੁਲਾਈ:

HAND OVER SERVICE REGULARIZATION LETTERS ਇੱਕ ਹੋਰ ਵਾਅਦਾ ਪੂਰਾ ਕਰਨ ਦੀ ਦਿਸ਼ਾ ਵੱਲ ਵਧਦਿਆਂ ਪੰਜਾਬ ਸਰਕਾਰ ਇੱਕ ਦਹਾਕੇ ਤੋਂ ਸਕੂਲ ਸਿੱਖਿਆ ਵਿਭਾਗ ਵਿੱਚ ਠੇਕੇ ‘ਤੇ ਕੰਮ ਕਰ ਰਹੇ ਸਿੱਖਿਆ ਪ੍ਰੋਵਾਈਡਰ, ਆਈ. ਈ, ਈ.ਜੀ.ਐਸ, ਐਸ. ਟੀ. ਆਰ, ਏ.ਆਈ. ਈ, ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਸਬੰਧੀ 28 ਜੁਲਾਈ ਨੂੰ ਚੰਡੀਗੜ੍ਹ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ ਅਤੇ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਮੁੱਖ ਮੰਤਰੀ ਠੇਕੇ ‘ਤੇ ਕੰਮ ਕਰ ਰਹੇ ਇਨ੍ਹਾਂ 12,500 ਅਧਿਆਪਕਾਂ ਨੂੰ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ ਅਤੇ ਇਹ ਸਮਾਗਮ ਸੂਬੇ ਭਰ ਦੇ ਸਕੂਲਾਂ ਵਿੱਚ ਵੀ ਇੱਕੋ ਸਮੇਂ ਕਰਵਾਏ ਜਾਣਗੇ।

READ ALSO : ਏਸ਼ੀਅਨ ਗੱਤਕਾ ਫੈਡਰੇਸ਼ਨ ਵੱਲੋਂ ਗੱਤਕੇ ਨੂੰ ਭਾਰਤ ਦੀਆਂ ਰਾਸ਼ਟਰੀ ਖੇਡਾਂ ‘ਚ ਸ਼ਾਮਲ ਕਰਨ ਲਈ ਖੁਸ਼ੀ

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਹਨਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਸਾਡੀ ਸਰਕਾਰ ਨੇ ਵਾਅਦਾ ਕੀਤਾ ਸੀ ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ।HAND OVER SERVICE REGULARIZATION LETTERS

 ਉਨ੍ਹਾਂ ਦੱਸਿਆ ਕਿ ਅਧਿਆਪਕਾਂ ਵੱਲੋਂ ਦਹਾਕਿਆਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਨ ਲਈ ਹਰੇਕ ਸਕੂਲ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ, ਜਿਸ ਵਿੱਚ ਪ੍ਰਿੰਸੀਪਲ, ਸਕੂਲ ਕਮੇਟੀਆਂ ਦੇ ਮੈਂਬਰ, ਪੰਚਾਇਤਾਂ ਅਤੇ ਸ਼ਹਿਰੀ ਸੰਸਥਾਵਾਂ ਦੇ ਪ੍ਰਤੀਨਿਧਾਂ ਸਮੇਤ ਸਿੱਖਿਆ ਅਧਿਕਾਰੀਆਂ ਤੇ ਵਿਧਾਇਕ ਸ਼ਾਮਲ ਹੋਣਗੇ।HAND OVER SERVICE REGULARIZATION LETTERS

[wpadcenter_ad id='4448' align='none']