Monday, December 30, 2024

ਮੀਤ ਹੇਅਰ ਨੇ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ 15 ਜੇ.ਈਜ਼ ਤੇ 14 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

Date:

  • ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਭਗਵੰਤ ਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ: ਮੀਤ ਹੇਅਰ

handed over appointment letters ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਵਿੱਚ ਨਵੇਂ ਚੁਣੇ ਗਏ 15 ਜੇ.ਈਜ਼ ਅਤੇ 14 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਜਲ ਸਰੋਤ ਮੰਤਰੀ ਨੇ ਨਵ ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਪ੍ਰਮੁੱਖ ਤਰਜੀਹ ਹੈ। ਸੂਬਾ ਸਰਕਾਰ ਨੇ ਸਿਰਫ 11 ਮਹੀਨਿਆਂ ਦੇ ਵਕਫ਼ੇ ਦੌਰਾਨ 27000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਜਿੱਥੇ ਨੌਜਵਾਨਾਂ ਨੂੰ ਰੋਜ਼ਗਾਰ ਦੇਵੇਗੀ ਉੱਥੇ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜ ਕੇ ਨਵੇਂ ਪ੍ਰਾਜੈਕਟ ਸਥਾਪਤ ਕਰੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ। handed over appointment letters

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਲੰਬੇ ਸਮੇਂ ਤੋਂ ਅਣਗੌਲੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੀ ਬਾਂਹ ਫੜਦਿਆਂ ਜਿੱਥੇ ਤਰੱਕੀਆਂ ਦਿੱਤੀਆਂ ਹਨ ਉੱਥੇ ਨਵੀਂ ਭਰਤੀ ਕੀਤੀ ਹੈ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਟਿਊਬਵੈੱਲਾਂ ਤੇ ਖਾਲਿਆਂ ਦੇ 220 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ ਹੋ ਰਹੇ ਹਨ।

ਜਲ ਸਰੋਤ ਮੰਤਰੀ ਨੇ ਅੱਜ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਂਵਾਂ ਲੋਕ ਹਿੱਤਾਂ ਵਿੱਚ ਨਿਭਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਸਿੱਧਾ ਕਿਸਾਨਾਂ ਨਾਲ ਜੁੜਿਆ ਹੋਇਆ ਹੈ, ਇਸੇ ਕਰਕੇ ਨਵ ਨਿਯੁਕਤ ਕਰਮਚਾਰੀ ਕਿਸਾਨੀ ਦੀ ਭਲਾਈ ਵਿੱਚ ਆਪਣੀ ਬਿਹਤਰੀਨ ਸੇਵਾਵਾਂ ਨਿਭਾ ਕੇ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਨਵੇਂ ਕਰਮਚਾਰੀ ਆਪਣੀ ਤਾਇਨਾਤੀ ਤੋਂ ਬਾਅਦ ਬਦਲੀ ਦੀ ਬਜਾਏ ਡਿਊਟੀ ਨੂੰ ਪਹਿਲ ਦੇਣ।

ਇਸ ਮੌਕੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ, ਜਲ ਸਰੋਤ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਨਿਗਮ ਦੇ ਪ੍ਰਬੰਧਕ ਨਿਰਦੇਸ਼ਕ ਡਾ ਹਰਿੰਦਰ ਪਾਲ ਸਿੰਘ ਬੇਦੀ ਅਤੇ ਹੋਰ ਅਧਿਕਾਰੀ ਮੌਜੂਦ ਸਨ। handed over appointment letters

ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਵਿੱਚ ਨਵੇਂ ਚੁਣੇ ਗਏ 15 ਜੇ.ਈਜ਼ ਅਤੇ 14 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ।

Also Read: ਧਰਤੀ ਹੇਠ ਪਾਣੀ ਜੀਰਣ ਲਈ ਤੇਲੰਗਾਨਾ ਮਾਡਲ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਤਲਾਸ਼ਣ ਦਾ ਕੀਤਾ ਐਲਾਨ

Share post:

Subscribe

spot_imgspot_img

Popular

More like this
Related

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92  ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 30 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...

ਨਿਰੰਤਰ ਕੀਤਾ ਜਾਂਦਾ ਯੋਗਾ ਅਭਿਆਸ  ਚਿੰਤਾ ਘਟਾਉਂਦਾ ਹੈ ਅਤੇ ਸਰੀਰ ਵਿੱਚ ਲਚਕਤਾ ਵਧਾਉਂਦਾ ਹੈ-ਐਸ.ਡੀ.ਐਮ. ਡੇਰਾਬੱਸੀ ਅਮਿਤ ਗਪਤਾ

ਡੇਰਾਬੱਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਦਸੰਬਰ, 2024: ਐਸ.ਡੀ.ਐਮ, ਡੇਰਾਬੱਸੀ, ਅਮਿਤ...