ਮੀਤ ਹੇਅਰ ਵੱਲੋਂ ਏਸ਼ੀਅਨ ਗੇਮਜ਼ ਮੈਡਲਿਸਟ ਤੀਰਅੰਦਾਜ਼ ਪ੍ਰਨੀਤ ਕੌਰ ਦਾ ਸਵਾਗਤ ਤੇ ਸਨਮਾਨ

Hangzhou Asian Games

ਚੰਡੀਗੜ੍ਹ/ਐੱਸ ਏ ਐੱਸ ਨਗਰ, 12 ਅਕਤੂਬਰ :

Hangzhou Asian Games ਹਾਂਗਜ਼ੂ ਏਸ਼ੀਅਨ ਗੇਮਜ਼ ਵਿੱਚ ਸੋਨ ਤਮਗ਼ਾ ਜਿੱਤ ਕੇ ਪਹਿਲੀ ਵਾਰ ਪੰਜਾਬ ਪਰਤੀ ਤੀਰਅੰਦਾਜ਼ ਪ੍ਰਨੀਤ ਕੌਰ ਦਾ ਅੱਜ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਅੰਤ ਰਾਸ਼ਟਰੀ ਹਵਾਈ ਅੱਡੇ ਉੱਤੇ ਪੁੱਜਣ ਉੱਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ਾਹਾਨਾ ਸਵਾਗਤ ਕੀਤਾ।

ਮੀਤ ਹੇਅਰ ਨੇ ਪ੍ਰਨੀਤ ਕੌਰ ਦਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤਰਫੋਂ ਸਵਾਗਤ ਤੇ ਸਨਮਾਨ ਕਰਦਿਆਂ ਕਿਹਾ ਕਿ ਪੰਜਾਬ ਦੇ ਮਾਨਸਾ ਜ਼ਿਲੇ ਦੀ ਇਸ ਮਾਣਮੱਤੀ ਧੀ ਨੇ ਏਸ਼ੀਅਨ ਗੇਮਜ਼ ਵਿੱਚ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 32 ਖਿਡਾਰੀਆਂ ਨੇ 8 ਸੋਨੇ, 6 ਚਾਂਦੀ ਤੇ 6 ਕਾਂਸੀ ਦੇ ਤਮਗ਼ਿਆਂ ਸਣੇ ਕੁੱਲ 20 ਤਮਗ਼ੇ ਜਿੱਤ ਕੇ,  ਖੇਡਾਂ ਦੇ 72 ਸਾਲ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਰਵੋਤਮ ਪ੍ਰਦਰਸ਼ਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਨੂੰ ਮੁੜ ਖੇਡ ਨਕਸ਼ੇ ਉਤੇ ਨਾਮ ਚਮਕਾਉਣ ਵਾਲੇ ਤਮਗ਼ਾ ਜੇਤੂਆਂ ਨੂੰ ਜਲਦ ਹੀ ਸਾਰੇ ਖਿਡਾਰੀਆਂ ਦੇ ਦੇਸ਼ ਵਾਪਸ ਆਉਣ ਉੱਤੇ ਵਿਸ਼ੇਸ਼ ਸਮਾਗਮ ਦੌਰਾਨ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ। 

ਮੀਤ ਹੇਅਰ ਨੇ ਅੱਗੇ ਕਿਹਾ ਕਿ ਪ੍ਰਨੀਤ ਕੌਰ ਆਪਣੀ ਸਖਤ ਮਿਹਨਤ ਅਤੇ ਲਗਨ ਨਾਲ ਛੋਟੀ ਜਿਹੀ ਉਮਰ ਵਿੱਚ ਵਿਸ਼ਵ ਚੈਂਪੀਅਨਸ਼ਿਪ, ਵਿਸ਼ਵ ਕੱਪ ਅਤੇ ਏਸ਼ੀਅਨ ਗੇਮਜ਼ ਵਿੱਚ ਸੋਨ ਤਮਗ਼ਾ ਜਿੱਤ ਕੇ ਸੂਬੇ ਦੀਆਂ ਲੜਕੀਆਂ ਲਈ ਪ੍ਰੇਰਨਾ ਸ੍ਰੋਤ ਬਣੀ ਹੈ। ਉਨ੍ਹਾਂ ਉਸ ਦੀ ਪ੍ਰਾਪਤੀ ਦਾ ਸਿਹਰਾ ਮਾਪਿਆਂ ਤੇ ਕੋਚਾਂ ਸਿਰ ਬੰਨ੍ਹਿਆਂ।

ਇਸ ਮੌਕੇ ਪ੍ਰਨੀਤ ਕੌਰ ਨੇ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਨੂੰ ਖੇਡਾਂ ਦੀ ਤਿਆਰੀ ਲਈ ਪਹਿਲਾਂ ਹੀ 8 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਮੱਦਦ ਕੀਤੀ। ਉਸ ਨੇ ਕਿਹਾ ਕਿ ਉਹ ਭਵਿੱਖ ਵਿੱਚ ਇਸੇ ਤਰ੍ਹਾਂ ਦੇਸ਼ ਅਤੇ ਸੂਬੇ ਦਾ ਨਾਮ ਚਮਕਾਉਣ ਲਈ ਪੂਰੀ ਮਿਹਨਤ ਕਰੇਗੀ। 

READ ALSO : ਕੰਮ ਤੋਂ ਵਾਪਸ ਪਿੰਡ ਪਰਤ ਰਹੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਭੇਦ ਭਰੇ ਹਾਲਾਤਾਂ ਚ ਮੌਤ ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ

ਖੇਡ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਦੇ ਖਿਡਾਰੀਆਂ ਨੂੰ ਤਿਆਰ ਕਰਨ ਲਈ ਖੇਡ ਨਰਸਰੀ ਸਥਾਪਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿਚਕਾਰ ਰੋਇੰਗ ਅਤੇ ਤੀਰਅੰਦਾਜ਼ੀ ਦੀਆਂ ਖੇਡਾਂ ਦੀਆਂ ਨਰਸਰੀਆਂ ਸਥਾਪਤ ਕਰਨ ਦਾ ਐਲਾਨ ਕੀਤਾ।

ਖੇਡ ਮੰਤਰੀ ਮੀਤ ਹੇਅਰ ਨੇ ਪ੍ਰਨੀਤ ਕੌਰ, ਉਸ ਦੇ ਪਿਤਾ ਅਵਤਾਰ ਸਿੰਘ, ਮਾਤਾ ਜਗਮੀਤ ਕੌਰ, ਕੋਚ ਸੁਰਿੰਦਰ ਸਿੰਘ ਦਾ ਉਚੇਚਾ ਸਨਮਾਨ ਕੀਤਾ। 

ਇਸ ਮੌਕੇ ਡੇਰਾਬਸੀ ਤੋਂ ਵਿਧਾਇਕ ਸਿੰਘ ਰੰਧਾਵਾ, ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਮੁੱਖ ਮੰਤਰੀ ਦੇ ਫ਼ੀਲਡ ਅਫ਼ਸਰ ਇੰਦਰ ਪਾਲ, ਡਿਪਟੀ ਡਾਇਰੈਕਟਰ ਸਪੋਰਟਸ ਪਰਮਿੰਦਰ ਸਿੰਘ ਸਿੱਧੂ, ਜਿਲ੍ਹਾ ਖੇਡ ਅਫਸਰ ਗੁਰਦੀਪ ਕੌਰ ਸਣੇ ਵੱਡੀ ਗਿਣਤੀ ਵਿੱਚ ਖੇਡ ਪ੍ਰਸੰਸਕ ਤੇ ਖਿਡਾਰੀ ਵੀ ਹਾਜ਼ਰ ਸਨ। Hangzhou Asian Games

 ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਮੌਕੇ ਪੰਜਾਬ ਦੀ ਇਸ ਮਾਣਮੱਤੀ ਧੀ ਦੇ ਸਵਾਗਤ ਲਈ ਢੋਲੀ, ਭੰਗੜਾ ਟੀਮ ਦਾ ਪ੍ਰਬੰਧ ਕੀਤਾ ਹੋਇਆ ਸੀ ਤੇ ਇਸ ਦੇ ਹਵਾਈ ਅੱਡੇ ਤੋਂ ਬਾਹਰ ਆਉਂਦੇ ਹੀ ਢੋਲ ਦੇ ਡਗੇ ਅਤੇ ਭੰਗੜੇ ਨਾ ਉਸ ਦਾ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹੇ ਦੇ ਉਭਰਦੇ ਖਿਡਾਰੀ ਵੀ ਪੂਰੇ ਜੋਸ਼ ਨਾਲ ਸਵਾਗਤ ਕਰਨ ਪੁੱਜੇ ਹੋਏ ਸਨ।Hangzhou Asian Games

Related Posts

Latest

ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜਾਬ ਨੇ ਜੇਐਚਪੀਆਈਜੀਓ ਨਾਲ ਕੀਤੀ ਭਾਈਵਾਲੀ
ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ
140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ 'ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪਿੰਡ ਬੱਲਮਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਹੁਮੰਤਵੀ ਸ਼ੈਡ ਬੱਚਿਆਂ ਲਈ ਹੋਵੇਗਾ ਸਹਾਈ ਸਿੱਧ- ਸੁਖਜਿੰਦਰ ਸਿੰਘ ਕਾਉਣੀ
ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਵਿਧਾਇਕ ਸਵਨਾ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ