Sunday, January 19, 2025

ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ’ ਤੇ ਹੰਸ ਰਾਜ ਨੂੰ ਨੋਟਿਸ ਜਾਰੀ,ਰਿਟਰਨਿੰਗ ਅਫਸਰ ਨੇ ਦੋ ਦਿਨਾਂ ‘ਚ ਮੰਗਿਆ ਜਵਾਬ

Date:

 Hans issued notice to the state

ਲੋਕ ਸਭਾ ਚੋਣਾਂ ‘ਚ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਦਰਅਸਲ ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ’ ਤੇ ਹੰਸ ਰਾਜ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ਅਤੇ ਰਿਟਰਨਿੰਗ ਅਫਸਰ ਨੇ ਦੋ ਦਿਨਾਂ ‘ਚ ਉਨ੍ਹਾਂ ਤੋਂ ਜਵਾਬ ਮੰਗਿਆ ਹੈ। ਸੰਯੁਕਤ ਕਿਸਾਨ ਮੋਰਚਾ ਦੀ 21 ਮਈ ਨੂੰ ਜਗਰਾਉਂ ਵਿਖੇ ਹੋਣ ਵਾਲੇ ਮਹਾਂ ਰੈਲੀ ਵਾਸਤੇ ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਧਨੇਰ ਅਤੇ ਫੁਰਮਾਨ ਸਿੰਘ ਸੰਧੂ ਅਤੇ ਆਧਾਰਿਤ ਐੱਸਕੇਐੱਮ ਦੇ ਪ੍ਰਧਾਨਗੀ ਮੰਡਲ ਦੀ ਆਨਲਾਈਨ ਮੀਟਿੰਗ ਹੋਈ। ਪ੍ਰਧਾਨਗੀ ਮੰਡਲ ਨੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੱਤੀ ਕਿ ‘ਭਾਜਪਾ ਦਾ ਪਰਦਾਫਾਸ਼ ਕਰੋ, ਵਿਰੋਧ ਕਰੋ ਅਤੇ ਸਜ਼ਾ ਦਿਉ’ ਦੇ ਨਾਅਰੇ ਹੇਠ ਜਗਰਾਉਂ ਦੀ ਦਾਣਾ ਮੰਡੀ ਵਿੱਚ ਹੋਣ ਵਾਲੀ ਇਹ ਮਹਾਂ ਰੈਲੀ ਇਤਿਹਾਸਿਕ ਅਤੇ ਇਕੱਠ ਪੱਖੋਂ ਰਿਕਾਰਡ ਤੋੜ ਹੋਵੇਗੀ।

ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਨੇ ਕਾਫੀ ਚਿਰ ਪਹਿਲਾਂ ਇਹ ਫ਼ੈਸਲਾ ਕੀਤਾ ਸੀ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਹੈ। ਇਸ ਲਈ ਭਾਜਪਾ ਦਾ ਪਰਦਾਫਾਸ਼ ਕਰਨ, ਵਿਰੋਧ ਕਰਨ ਅਤੇ ਸਜ਼ਾ ਦੇਣ ਦਾ ਐਲਾਨ ਕੀਤਾ ਸੀ। ਸਮੇਂ ਨੇ ਇਸ ਸੱਚ ਦੀ ਹੋਰ ਪੁਸ਼ਟੀ ਕੀਤੀ ਹੈ। ਇਹਨਾਂ ਚੋਣਾਂ ਦੌਰਾਨ ਜਿਸ ਤਰ੍ਹਾਂ ਭਾਜਪਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਗਵਾਈ ਹੇਠ ਦੇਸ਼ ਵਿੱਚ ਹਿੰਦੂਆਂ ਅਤੇ ਮੁਸਲਮਾਨਾਂ ਵਿੱਚ ਫੁੱਟ ਪਾ ਕੇ ਆਪਣਾ ਉੱਲੂ ਸਿੱਧਾ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਵਿਰੋਧੀਆਂ ਦੀ ਜ਼ੁਬਾਨਬੰਦੀ ਕੀਤੀ ਹੈ ਉਸ ਨੇ ਇਸ ਨਾਅਰੇ ਦੀ ਸਾਰਥਿਕਤਾ ਨੂੰ ਹੋਰ ਬੁਲੰਦ ਕੀਤਾ ਹੈ।Hans issued notice to the state

ਇਸੇ ਲਈ ਸੰਯੁਕਤ ਕਿਸਾਨ ਮੋਰਚਾ ਨੇ ਭਾਜਪਾ ਨੂੰ 11 ਸਵਾਲ ਜਾਰੀ ਕੀਤੇ ਸਨ ਅਤੇ ਪੰਜਾਬ ਦੇ ਕੋਨੇ ਕੋਨੇ ਵਿੱਚ ਭਾਜਪਾ ਵਿਰੋਧੀ ਪ੍ਰਦਰਸ਼ਨਾਂ ਦਾ ਹੜ੍ਹ ਆਇਆ ਹੋਇਆ ਹੈ। ਇਸੇ ਦੌਰਾਨ ਭਾਜਪਾ ਉਮੀਦਵਾਰਾਂ ਵੱਲੋਂ ਲੋਕਾਂ ਨੂੰ ਲੋਕਾਂ ਨਾਲ ਲੜਾ ਕੇ ਵੋਟਾਂ ਬਟੋਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਪ੍ਰਧਾਨਗੀ ਮੰਡਲ ਨੇ ਉਚੇਚੇ ਤੌਰ ਤੇ ਹੰਸ ਰਾਜ ਹੰਸ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਹਿੰਸਕ ਭਾਸ਼ਾ ਵਰਤ ਕੇ ਮਜ਼ਦੂਰਾਂ ਨੂੰ ਕਿਸਾਨਾਂ ਖਿਲਾਫ ਭੜਕਾਉਣਾ ਚਾਹੁੰਦਾ ਹੈ। ਲੋਕਾਂ ਨੂੰ ਧਰਮ, ਜਾਤ ਅਤੇ ਖਿੱਤੇ ਦੇ ਆਧਾਰ ਤੇ ਲੜਾ ਕੇ ਵੋਟਾਂ ਲੈਣ ਵਾਲੀ ਨੀਤੀ ਨੂੰ ਭਾਜਪਾ ਪੰਜਾਬ ਵਿੱਚ ਵੀ ਲਾਗੂ ਕਰ ਰਹੀ ਹੈ। ਸੰਯੁਕਤ ਕਿਸਾਨ ਮੋਰਚਾ ਸਮਾਜ ਵਿੱਚ ਵੰਡੀਆਂ ਪਾਉਣ ਦੀ ਸਖਤ ਨਿਖੇਧੀ ਕਰਦਾ ਹੈ ਅਤੇ ਲੋਕਾਂ ਨੂੰ ਅਪੀਲ ਕਰਦਾ ਹੈ ਕਿ ਉਹ ਭਾਜਪਾ ਦੀਆਂ ਪੰਜਾਬੀ ਭਾਈਚਾਰੇ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਨੂੰ ਨਕਾਰ ਦੇਣ। ਚੋਣ ਕਮਿਸ਼ਨ ਨੂੰ ਬੇਨਤੀ ਕੀਤੀ ਗਈ ਕਿ ਉਹ ਹੰਸ ਰਾਜ ਹੰਸ ਦੇ ਬਿਆਨਾਂ ਦਾ ਨੋਟਿਸ ਲੈਂਦੇ ਹੋਏ ਉਸ ਖਿਲਾਫ ਸਖ਼ਤ ਕਾਰਵਾਈ ਕਰੇ।

also read ;- ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ

ਇਸ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੂੰ ਪੁਰਾਣੇ ਕੇਸਾਂ ਵਿੱਚ ਗਿਰਫਤਾਰ ਕਰਕੇ ਜੇਲ੍ਹ ਭੇਜਣ ਦੀ ਸਖਤ ਨਿਖੇਧੀ ਕਰਦਿਆਂ ਉਸ ਨੂੰ ਜੇਲ੍ਹ ਵਿੱਚੋਂ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ, ਭਾਜਪਾ ਨੂੰ ਕਿਸਾਨਾਂ ਦੇ ਵਿਰੋਧ ਤੋਂ ਬਚਾਉਣ ਲਈ ਹੀ ਗਿਰਫਤਾਰੀਆਂ ਕਰ ਰਹੀ ਹੈ ਅਤੇ ਇਹ ਸਿੱਧ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਬੀ ਟੀਮ ਹੈ।Hans issued notice to the state

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...