Thursday, January 23, 2025

ਪਾਰਦਰਸ਼ੀ ਆਨਲਾਈਨ ਟੈਂਡਰਿੰਗ ਪ੍ਰਕ੍ਰਿਆ ਸਦਕਾ 158 ਕਰੋੜ ਰੁਪਏ ਦੀ ਬਚਤ- ਹਰਭਜਨ ਸਿੰਘ ਈ.ਟੀ.ਓ

Date:

Harbhajan Singh ETO

ਚੰਡੀਗੜ੍ਹ, 02 ਦਸੰਬਰ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ੀ ਆਨਲਾਈਨ ਟੈਂਡਰਿੰਗ ਪ੍ਰਕ੍ਰਿਆ ਸਦਕਾ ਨਾਬਾਰਡ-28 ਸਕੀਮ ਵਿੱਚ 35 ਕਰੋੜ, 5054 ਆਰ.ਬੀ 10 ਸੜਕਾਂ ਅਧੀਨ 87 ਕਰੋੜ, ਸੀ.ਆਰ.ਆਈ.ਐਫ ਅਧੀਨ 36 ਕਰੋੜ ਰੁਪਏ ਦੀ ਬਚਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਿੱਤੀ ਵਰ੍ਹੇ ਲਈ 5054 ਆਰ.ਬੀ. 10 ਸੜਕਾਂ ਦੇ 1000 ਕਰੋੜ ਰੁਪਏ ਦੇ ਬਜਟ ਉਪਬੰਧ ਅਨੁਸਾਰ 776 ਕਰੋੜ ਰੁਪਏ ਦੀ ਪ੍ਰਸ਼ਾਸ਼ਕੀ ਪ੍ਰਵਾਨਗੀ ਜਾਰੀ ਹੋ ਚੁਕੀ ਹੈ ਅਤੇ ਬਾਕੀ ਰਹਿੰਦੀਆਂ ਪ੍ਰਵਾਨਗੀਆਂ ਵੀ ਇਸੇ ਹਫਤੇ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਤਾਂ ਜੋ ਕੰਮ ਸਮੇ ਸਿਰ ਮੁਕੰਮਲ ਕੀਤੇ ਜਾ ਸਕਣ।

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਕੀਤੀ ਗਈ ਇਸ ਬਚਤ ਲਈ ਜਿੱਥੇ ਸਬੰਧਤ ਅਧਿਕਾਰੀਆਂ ਦੀ ਪ੍ਰਸੰਸਾ ਕੀਤੀ ਗਈ ਹੈ ਉਥੇ ਵਿਭਾਗ ਨੂੰ ਅਗੇ ਤੋਂ ਹੋਰ ਸੁਚੇਤ ਰਹਿ ਕੇ ਤਨਦੇਹੀ ਨਾਲ ਕੰਮ ਕਰਨ ਦੀ ਹਦਾਇਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਾਰਜਾਂ ‘ਤੇ 20 ਪ੍ਰਤੀਸ਼ਤ ਤੋਂ ਜ਼ਿਆਦਾ ਦੀ ਬਚਤ ਕੀਤੀ ਗਈ ਹੈ, ਉਸ ਬਾਰੇ ਖਾਸ ਹਿਦਾਇਤ ਕੀਤੀ ਗਈ ਕਿ ਇੰਨ੍ਹਾ ਕੰਮਾਂ ਵਿੱਚ ਮਿਆਰ ਪੱਖੋਂ ਕੋਈ ਵੀ ਕਮੀ ਨਾ ਰਹੇ।

ਇਸੇ ਦੌਰਾਨ ਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਗਈ ਜਿਸ ਵਿੱਚ ਸਕੱਤਰ ਲੋਕ ਨਿਰਮਾਣ ਵਿਭਾਗ, ਮੁੱਖ ਇੰਜੀਨੀਰਜ, ਨਿਗਰਾਨ ਇੰਜੀਨੀਰਜ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਿਲ ਹੋਏ। ਮੀਟਿੰਗ ਦੌਰਾਨ ਹਲਕੇ ਅਨੁਸਾਰ ਪੰਜਾਬ ਭਰ ਦੀਆਂ ਵੱਖ-ਵੱਖ ਸਕੀਮਾਂ ਜਿਵੇ ਕਿ 5054 ਆਰ.ਬੀ. 10, ਸੀ.ਆਰ.ਆਈ.ਐਫ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਨਾਬਾਰਡ,  ਰਾਸ਼ਟਰੀ ਮਾਰਗਾਂ ਆਦਿ ਅਧੀਨ ਚਲ ਰਹੇ ਸੜਕਾਂ ਦੇ ਕੰਮਾਂ ਦੀ ਪ੍ਰਗਤੀ ਵਾਚਦੇ ਹੋਏ ਵੱਖ ਵੱਖ ਪਹਿਲੂਆਂ ‘ਤੇ ਵਿਚਾਰ ਕੀਤਾ ਗਿਆ। ਰਾਸ਼ਟਰੀ ਮਾਰਗਾ ਦੇ ਪੁਰਾਣੇ ਕੰਮ ਜੋ ਕਿਸੀ ਕਾਰਨ ਜਿਵੇ ਜਮੀਨ ਇਕਵਾਇਰ ਕਰਨ, ਜੰਗਲਾਤ ਹਟਾਉਣ ਆਦਿ ਕਰਕੇ ਦੇਰੀ ਨਾਲ ਹੋ ਰਹੇ ਹਨ, ਬਾਰੇ ਲੋਕ ਨਿਰਮਾਣ ਮੰਤਰੀ ਨੇ  ਸਬੰਧਿਤ ਨਿਗਰਾਨ ਇੰਜੀਨਿਯਰਜ ਨੂੰ ਹਦਾਇਤ ਕੀਤੀ ਗਈ ਕਿ ਇਸ ਪ੍ਰੀਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਆਮ ਜਨਤਾ ਨੂੰ ਸਮੇਂ ਸਿਰ ਸਹੂਲਤ ਦਿੱਤੀ ਜਾ ਸਕੇ। 

READ ALSO:ਪੰਜਾਬ ਪੁਲਿਸ ਕੌਮੀ ਸੰਪੱਤੀ ਤੇਲ ਅਤੇ ਗੈਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ

ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਜੇਕਰ ਇਕ ਏਜੇਂਸੀ ਨੂੰ ਕਈ ਕੰਮ ਅਲਾਟ ਹੋਏ ਹੋਣ ਤਾਂ ਇਹ ਜਿੰਮੇਵਾਰੀ ਸਬੰਧਤ ਅਧਿਕਾਰੀਆਂ ਦੀ ਹੋਵੇਗੀ ਕਿ ਏਜੇਂਸੀ ਸਭ ਜਗ੍ਹਾ ਨਾਲੋ ਨਾਲ ਕੰਮ ਕਰੇ ਕਿਉਕਿ ਇਹ ਵੇਖਣ ਵਿੱਚ ਆਇਆ ਹੈ ਕਿ ਏਜੇਂਸੀ ਇਕ ਕੰਮ ਮੁਕੰਮਲ ਕਰਨ ਉਪਰੰਤ ਹੀ ਦੂਸਾਰਾ ਸ਼ੁਰੂ ਕਰਦੀਆ ਹਨ ਜਿਸ ਕਾਰਨ ਆਮ ਜਨਤਾ ਨੂੰ ਤੰਗੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੰਮ ਨੂੰ ਮੁਕੰਮਲ ਕਰਨ ਵਿਚ ਕੀਤੀ ਕੋਈ ਵੀ ਦੇਰੀ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਕਰਾਰਨਾਮੇ ਅਨੁਸਾਰ ਬਣਦਾ ਜੁਰਮਾਨਾ ਲਗਾਉਣਾ ਵੀ ਯਕੀਨੀ ਬਣਾਈ ਜਾਵੇ, ਅਤੇ ਇਸ ਲਈ ਸਮਾਂ ਸੀਮਾ ਵਿੱਚ ਵਾਧਾ ਬਹੁਤ ਸੋਚ ਵਿਚਾਰ ਕੇ ਜਾਇਜ਼ ਕੇਸਾਂ ਵਿਚ ਹੀ ਵਿਚਾਰਿਆ ਜਾਵੇ । 

ਲੋਕ ਨਿਰਮਾਣ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਕਿ ਪਲੈਂਨ ਸੜਕਾਂ ‘ਤੇ ਜਿਥੇ ਵੀ ਮੁਰੰਮਤ ਦੀ ਲੋੜ ਹੈ ਉਹ ਜਲਦੀ ਮੁਕੰਮਲ ਕੀਤੀ ਜਾਵੇ ਤਾਂ ਜੋ ਸੜਕਾਂ ਨੂੰ ਟੋਇਆਂ ਤੋਂ ਮੁਕਤ ਰੱਖਿਆ ਜਾ ਸਕੇ।

Harbhajan Singh ETO

1 COMMENT

Comments are closed.

Share post:

Subscribe

spot_imgspot_img

Popular

More like this
Related

ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਦੌਰਾਨ ਪਿੰਡ ਦੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜਿਲਕਾ 22 ਜਨਵਰੀਪੰਜਾਬ ਸਰਕਾਰ ਵੱਲੋਂ ਮਾਂ ਅਤੇ ਬੱਚੇ ਦੀ...

ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

ਅਮਲੋਹ/ਫ਼ਤਹਿਗੜ੍ਹ ਸਾਹਿਬ, 22 ਜਨਵਰੀ:           ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ...

ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਦੀ ਹੋਈ ਸ਼ੁਰੂਆਤ

ਫਿਰੋਜ਼ਪੁਰ, 22 ਜਨਵਰੀ ( )              ਅੱਜ ਬਸੰਤ ਮੇਲੇ ਦੇ  ਪੰਤਗਬਾਜ਼ੀ   ਦੇ ਨਾਕਆਊਟ ਮੁਕਾਬਿਲਆਂ ਦੀ ਸ਼ੁਰੂਆਤ ਦੌਰਾਨ...

ਆਮਦਨ ਕਰ ਵਿਭਾਗ ਵੱਲੋਂ “ਵਿਵਾਦ ਤੇ ਵਿਸ਼ਵਾਸ ਸਕੀਮ ” ਸਬੰਧੀ ਪ੍ਰੋਗਰਾਮ ਕਰਵਾਇਆ

ਮਾਲੇਰਕੋਟਲਾ 22 ਜਨਵਰੀ :                    ਆਮਦਨ ਕਰ ਵਿਭਾਗ ਮਾਲੇਰਕੋਟਲਾ ਵੱਲੋਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਵਿਵਾਦ ਤੋਂ ਵਿਸਵਾਸ਼ ਸਕੀਮ 2024 ਤਹਿਤ ਪ੍ਰੋਗਰਾਮ ਚੀਫ ਕਮਿਸ਼ਨਰ ਇਨਕਮ ਟੈਕਸ ਅੰਮ੍ਰਿਤਸਰ ਲਾਲ ਚੰਦ ਆਈ.ਆਰ.ਐਸ ਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1 ਲੁਧਿਆਣਾ ਸ਼੍ਰੀ ਸੁਰਿੰਦਰ ਕੁਮਾਰ ਆਈ.ਆਰ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਰਵਾਇਆ ਗਿਆ।                 ਸਮਾਗਮ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਰੇਂਜ 4 ਲੁਧਿਆਣਾ ਰਿਸ਼ੀ ਕੁਮਾਰ ਆਈ.ਆਰ.ਐਸ, ਵਰਿੰਦਰਾ ਸਿੰਘ ਏ.ਸੀ.ਆਈ.ਟੀ ਸਰਕਲ-4 ਲੁਧਿਆਣਾ ਰੇਂਜ ਅਤੇ ਆਈ.ਟੀ.ਓ ਮਾਲੇਰਕੋਟਲਾ ਮਨਦੀਪ ਦੱਤ ਨੇ ਸ਼ਹਿਰ ਦੇ ਵਕੀਲਾਂ ਅਤੇ ਸੀ.ਏ ਨਾਲ ਸਾਂਝੀ ਮੀਟਿੰਗ ਕਰਦਿਆਂ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਸਬੰਧੀ ਦੱਸਿਆ ਕਿ ਜਿਹੜੇ ਲੋਕਾਂ ਵੱਲ ਇਨਕਮ ਟੈਕਸ ਵਿਭਾਗ ਦੇ ਟੈਕਸ ਬਕਾਇਆ ਹਨ ਉਨ੍ਹਾਂ ’ਤੇ ਕਿਸੇ ਕਿਸਮ ਦਾ ਜੁਰਮਾਨਾ ਜਾਂ ਵਿਆਜ਼ ਨਹੀਂ ਲਾਇਆ ਜਾਵੇਗਾ ਜੇਕਰ ਉਹ 31 ਜਨਵਰੀ ਤੱਕ ਟੈਕਸ ਜਮ੍ਹਾਂ ਕਰਵਾਉਂਦੇ ਹਨ।               ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲ ਐਗਜ਼ੰਪਸ਼ਨ ਤੇ ਡਿਡਕਸ਼ਨਾਂ ਰਾਹੀਂ ਟੀਡੀਐੱਸ ਗਲਤ ਰਿਫ਼ੰਡ ਲਿਆ ਗਿਆ ਹੈ ਉਨ੍ਹਾਂ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ, ਉਹ ਅਪਣੀ ਰਿਟਰਨਾ ਨੂੰ ਅਪਡੇਟ ਕਰਵਾ ਲੈਣ।ਰਿਸ਼ੀ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰੀ ਜੁਰਮਾਨੇ ਅਤੇ ਵਿਆਜ਼ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਟੈਕਸ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਅਤੇ ਸੀ.ਏ ਐਸੋਸੀਏਸ਼ਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ।            ਇਸ ਮੌਕੇ ਮੁਹੰਮਦ ਜਾਵੇਦ ਫਾਰੂਕੀ, ਬਰਿਜ ਭੂਸ਼ਣ ਬਾਂਸਲ, ਸੁਰਿੰਦਰ ਕੁਮਾਰ, ਸਤੀਸ਼ ਕੁਮਾਰ, ਮਨਦੀਪ ਸਿੰਘ, ਹਿਤੇਸ਼ ਗੁਪਤਾ, ਬੂਟਾ ਖਾਂ, ਰਮਨ ਵਰਮਾ, ਮੁਹੰਮਦ ਰਮਜ਼ਾਨ (ਸਾਰੇ ਵਕੀਲ), ਵੀਪਨ ਜੈਨ, ਅਜੈ ਅੱਗਰਵਾਲ, ਅਕਸ਼ੇ ਕੁਮਾਰ (ਸਾਰੇ ਸੀ.ਏ) ਆਦਿ ਹਾਜ਼ਰ ਸਨ।