ਹਰਚੰਦ ਸਿੰਘ ਬਰਸਟ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ ਇੱਕ ਮਹੀਨੇ ਦੀ ਤਨਖ਼ਾਹ ਦਾ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਯੋਗਦਾਨ

ਚੰਡੀਗੜ੍ਹ, 9 ਅਗਸਤ:

HARCHAND SINGH ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚੰਦ ਸਿੰਘ ਬਰਸਟ ਨੇ ਹੜ੍ਹ ਰਾਹਤ ਅਤੇ ਮੁੜ ਵਸੇਬਾ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਾ ਯੋਗਦਾਨ ਪਾਇਆ ਹੈ। ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਨੇ ਵੀ ਮੁੱਖ ਮੰਤਰੀ ਰਾਹਤ ਫ਼ੰਡ ਲਈ 47.25 ਲੱਖ ਰੁਪਏ ਦਿੱਤੇ ਹਨ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚੰਦ ਸਿੰਘ ਬਰਸਟ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਨੂੰ 47.25 ਲੱਖ ਰੁਪਏ ਦਾ ਚੈੱਕ ਸੌਂਪਿਆ।

READ ALSO : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਦੋ ਰੋਜਾ ਰਾਜ ਪੱਧਰੀ ਨਿਗਰਾਨੀ

ਉਨ੍ਹਾਂ ਇਸ ਕੁਦਰਤੀ ਆਫ਼ਤ ਵਿੱਚ ਸੂਬਾ ਸਰਕਾਰ ਦੀ ਮਦਦ ਲਈ ਅੱਗੇ ਆਉਣ ਵਾਸਤੇ ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ।HARCHAND SINGH

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਮੁੜ ਵਸੇਬਾ ਕਾਰਜ ਵੱਡੇ ਪੱਧਰ ‘ਤੇ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਦੀ ਸਮੁੱਚੀ ਮਸ਼ੀਨਰੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਅਤੇ ਮੁੜ ਵਸੇਬੇ ਦੀ ਸਹੂਲਤ ਦੇਣ ਲਈ 24 ਘੰਟੇ ਕੰਮ ਕਰ ਰਹੀ ਹੈ।HARCHAND SINGH

[wpadcenter_ad id='4448' align='none']