ਹੁਣ ਅਕਾਲੀ ਦਲ ਦੇ ਇੱਕ ਹੋਰ ਉਮੀਦਵਾਰ ਨੇ ਛੱਡਿਆ ਮੈਦਾਨ, ਚੋਣ ਲੜਨ ਤੋਂ ਕਰ’ਤਾ ਇਨਕਾਰ, ਛੱਡੀ ਪਾਰਟੀ

Hardeep Singh Butrela

Hardeep Singh Butrela

ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਚੋਣ ਲੜਨ ਤੋਂ ਨਾਂਹ ਕਰ ਦਿੱਤੀ ਹੈ। ਉਨ੍ਹਾਂ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਵੀ ਛੱਡ ਦਿੱਤੀ ਹੈ।

ਹਰਦੀਪ ਸਿੰਘ ਆਪਣਾ ਨਾਂ ਵਾਪਸ ਲੈ ਲਿਆ ਹੈ। ਹਰਦੀਪ ਸਿੰਘ ਨੇ ਪ੍ਰੈਸ ਕਾਨਫਰੰਸ ਕਰ ਕੇ ਇਹ ਐਲਾਨ ਕੀਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਉਹ ਅਕਾਲੀ ਦਲ ਦੀ ਟਿਕਟ ਉਤੇ ਚੋਣ ਨਹੀਂ ਲੜਨਾ ਨਹੀਂ ਚਾਹੁੰਦੇ ਸਨ। ਅਕਾਲੀ ਦਲ ਨੇ ਚੰਡੀਗੜ੍ਹ ਤੋਂ ਹਰਦੀਪ ਸਿੰਘ ਬੁਟਰੇਲਾ ਨੂੰ ਟਿਕਟ ਦਿੱਤੀ ਸੀ, ਪਰ ਹੁਣ ਟਿਕਟ ਵਾਪਸ ਕਰ ਦਿੱਤੀ ਹੈ। ਉਨ੍ਹਾਂ ਇਹ ਵੀ ਕਿਹਾ ਹੈ ਕਿ ਫਿਲਹਾਲ ਉਹ ਕਿਸੇ ਵੀ ਪਾਰਟੀ ਵਿਚ ਨਹੀਂ ਜਾ ਰਹੇ ਹਨ।

ਮੈਂ ਆਪਣੀ ਸਾਰੀ ਟੀਮ ਨਾਲ ਪਾਰਟੀ ਤੋਂ ਅਸਤੀਫਾ ਦੇ ਰਿਹਾ ਹਾਂ।

READ ALSO : ਲੋਕ ਸਭਾ ਚੋਣਾਂ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਸਖਤੀ ਨਾਲ ਕੀਤੀ ਜਾਵੇਗੀ ਪਾਲਣਾ : ਜਸਪ੍ਰੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਤੋਂ ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਚੋਣ ਨਾ ਲੜਨ ਦਾ ਫੈਸਲਾ ਕਰਦਿਆਂ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਹਰਦੀਪ ਬੁਟਰੇਲਾ ਨੇ ਕਿਹਾ ਕਿ ਉਸ ਨੇ ਇਹ ਫੈਸਲਾ ਇਸ ਲਈ ਲਿਆ ਕਿਉਂਕਿ ਉਸ ਨੂੰ ਪਾਰਟੀ ਵੱਲੋਂ ਕੋਈ ਸਮਰਥਨ ਨਹੀਂ ਮਿਲਿਆ ਅਤੇ ਚੋਣ ਲੜਨ ਲਈ ਫੰਡਾਂ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

Hardeep Singh Butrela

[wpadcenter_ad id='4448' align='none']