Sunday, January 19, 2025

LPG ਗਾਹਕਾਂ ਨੂੰ ਮਿਲੀ ਵੱਡੀ ਰਾਹਤ , ਕੇਂਦਰੀ ਮੰਤਰੀ ਨੇ ਕਰ’ਤਾ ਇਹ ਐਲਾਨ

Date:

Hardeep Singh Puri

 ਜੇਕਰ ਤੁਹਾਡੇ ਕੋਲ ਵੀ LPG ਗੈਸ ਸਿਲੰਡਰ ਕਨੈਕਸ਼ਨ ਹੈ ਤਾਂ ਇਹ ਖਬਰ ਸੁਣ ਕੇ ਤੁਹਾਨੂੰ ਜ਼ਰੂਰ ਰਾਹਤ ਮਿਲੇਗੀ। ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਐਲਪੀਜੀ ਕੁਨੈਕਸ਼ਨ ਲੈਣ ਵਾਲਿਆਂ ਨੂੰ ਵੱਡੀ ਰਾਹਤ ਦਿੱਤੀ ਹੈ।

ਕੇਂਦਰੀ ਮੰਤਰੀ ਪੁਰੀ ਨੇ ਸਪੱਸ਼ਟ ਕੀਤਾ ਕਿ LPG ਸਿਲੰਡਰ ਲਈ eKYC ਕਰਨ ਦੀ ਕੋਈ ਸਮਾਂ ਸੀਮਾ ਨਹੀਂ ਹੈ। ਇਹ ਜਵਾਬ ਉਨ੍ਹਾਂ ਨੇ ਕੇਰਲ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਵੀਡੀ ਸਤੀਸਨ ਦੇ ਪੱਤਰ ਦੇ ਜਵਾਬ ‘ਚ ਸੋਸ਼ਲ ਮੀਡੀਆ ਪਲੇਟਫਾਰਮ ਉਤੇ ਦਿੱਤਾ ਹੈ।

ਸਤੀਸਨ ਨੇ ਇਕ ਪੱਤਰ ਰਾਹੀਂ ਕਿਹਾ ਸੀ ਕਿ ਕੇਵਾਈਸੀ ਜ਼ਰੂਰੀ ਹੈ, ਪਰ ਸਬੰਧਤ ਗੈਸ ਏਜੰਸੀਆਂ ਉਤੇ ਇਸ ਨੂੰ ਕਰਨ ਦੀ ਜ਼ਰੂਰਤ ਨਿਯਮਤ ਐਲਪੀਜੀ ਗਾਹਕਾਂ ਨੂੰ ਮੁਸ਼ਕਲਾਂ ਦਾ ਕਾਰਨ ਬਣਦੀ ਹੈ। ਇਸ ‘ਤੇ ਹਰਦੀਪ ਸਿੰਘ ਪੁਰੀ ਨੇ ਜਵਾਬ ਦਿੱਤਾ ਕਿ ਫਰਜ਼ੀ ਖਾਤਿਆਂ ਨੂੰ ਖਤਮ ਕਰਨ ਅਤੇ ਵਪਾਰਕ ਗੈਸ ਸਿਲੰਡਰਾਂ ਦੀ ਜਾਅਲੀ ਬੁਕਿੰਗ ਨੂੰ ਰੋਕਣ ਲਈ, ਤੇਲ ਮਾਰਕੀਟਿੰਗ ਕੰਪਨੀਆਂ LPG ਖਪਤਕਾਰਾਂ ਲਈ eKYC ਲਾਗੂ ਕਰ ਰਹੀਆਂ ਹਨ। ਹਾਲਾਂਕਿ, ਪੁਰੀ ਨੇ ਸਪੱਸ਼ਟ ਕੀਤਾ ਕਿ ਈਕੇਵਾਈਸੀ ਦੀ ਪ੍ਰਕਿਰਿਆ ਅੱਠ ਮਹੀਨਿਆਂ ਤੋਂ ਵੱਧ ਸਮੇਂ ਤੋਂ ਚੱਲ ਰਹੀ ਹੈ।

ਉਨ੍ਹਾਂ ਕਿਹਾ, ਇਸ ਦਾ ਮਕਸਦ ਸਿਰਫ਼ ਇਹ ਯਕੀਨੀ ਬਣਾਉਣਾ ਹੈ ਕਿ ਸਿਰਫ਼ ਯੋਗ ਗਾਹਕਾਂ ਨੂੰ ਹੀ ਐਲਪੀਜੀ ਸੇਵਾ ਮਿਲੇ। ਪ੍ਰਕਿਰਿਆ ਬਾਰੇ ਦੱਸਦਿਆਂ ਪੁਰੀ ਨੇ ਕਿਹਾ ਕਿ ਗੈਸ ਏਜੰਸੀ ਦੇ ਕਰਮਚਾਰੀ ਐਲਪੀਜੀ ਸਿਲੰਡਰ ਦੀ ਡਿਲੀਵਰੀ ਦੇ ਸਮੇਂ ਗਾਹਕ ਦੇ ਦਸਤਾਵੇਜ਼ਾਂ ਦੀ ਤਸਦੀਕ ਕਰਦੇ ਹਨ। ਸਿਲੰਡਰ ਡਿਲੀਵਰ ਕਰਨ ਵਾਲਾ ਵਿਅਕਤੀ ਆਪਣੇ ਮੋਬਾਈਲ ਉਤੇ ਇੱਕ ਐਪ ਰਾਹੀਂ ਗਾਹਕ ਦੇ ਆਧਾਰ ਪ੍ਰਮਾਣ ਪੱਤਰ ਹਾਸਲ ਕਰਦਾ ਹੈ।

ਇਸ ਪੂਰੀ ਪ੍ਰਕਿਰਿਆ ਵਿੱਚ ਗਾਹਕ ਦੇ ਰਜਿਸਟਰਡ ਮੋਬਾਈਲ ਨੰਬਰ ‘ਤੇ ਇੱਕ OTP ਪ੍ਰਾਪਤ ਹੁੰਦਾ ਹੈ, ਜਿਸ ਦੀ ਵਰਤੋਂ ਕਰਕੇ ਪ੍ਰਕਿਰਿਆ ਨੂੰ ਪੂਰਾ ਕੀਤਾ ਜਾ ਸਕਦਾ ਹੈ। ਗਾਹਕ ਆਪਣੀ ਸਹੂਲਤ ਅਨੁਸਾਰ ਵਿਤਰਕ ਦੇ ਸ਼ੋਅਰੂਮ ਨਾਲ ਵੀ ਸੰਪਰਕ ਕਰ ਸਕਦੇ ਹਨ।

ਇਸ ਤੋਂ ਇਲਾਵਾ ਇੱਕ ਵਿਕਲਪ ਹੈ ਕਿ ਗਾਹਕ ਤੇਲ ਮਾਰਕੀਟਿੰਗ ਕੰਪਨੀਆਂ ਦੀ ਐਪ ਨੂੰ ਇੰਸਟਾਲ ਕਰਕੇ ਆਪਣੀ ਕੇਵਾਈਸੀ ਪ੍ਰਕਿਰਿਆ ਨੂੰ ਖੁਦ ਪੂਰਾ ਕਰ ਸਕਦੇ ਹਨ। ਪੁਰੀ ਨੇ ਕਿਹਾ ਕਿ ਤੇਲ ਮਾਰਕੀਟਿੰਗ ਕੰਪਨੀਆਂ ਜਾਂ ਕੇਂਦਰ ਸਰਕਾਰ ਦੁਆਰਾ ਈਕੇਵਾਈਸੀ ਨੂੰ ਪੂਰਾ ਕਰਨ ਲਈ ਕੋਈ ਸਮਾਂ ਸੀਮਾ ਨਹੀਂ ਹੈ।

READ ALSO : ਕਿਸਾਨਾਂ ਨਾਲ ਜੁੜੀ ਵੱਡੀ ਖ਼ਬਰ ,HC ਨੇ ਹਰਿਆਣਾ ਸਰਕਾਰ ਨੂੰ ਦਿੱਤੇ ਸ਼ੰਭੂ ਬਾਰਡਰ ਖੋਲ੍ਹਣ ਦੇ ਆਦੇਸ਼

ਕੰਪਨੀਆਂ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਇਸ ਕੰਮ ਲਈ ਗਾਹਕ ਨੂੰ ਐਲਪੀਜੀ ਵਿਤਰਕ ਦੇ ਸ਼ੋਅਰੂਮ ਵਿੱਚ ਜਾਣਾ ਜ਼ਰੂਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਤੇਲ ਕੰਪਨੀਆਂ ਵੀ ਗਾਹਕਾਂ ਨੂੰ ਭਰੋਸਾ ਦਿਵਾਉਣ ਲਈ ਇਸ ਮਾਮਲੇ ‘ਤੇ ਸਪੱਸ਼ਟੀਕਰਨ ਜਾਰੀ ਕਰ ਰਹੀਆਂ ਹਨ ਅਤੇ ਇਹ ਯਕੀਨੀ ਬਣਾਉਣ ਲਈ ਕਿ ਕਿਸੇ ਵੀ ਅਸਲ ਗਾਹਕ ਨੂੰ ਕੋਈ ਦਿੱਕਤ ਜਾਂ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

Hardeep Singh Puri

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...