Saturday, December 28, 2024

ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ IPS ਜੋਤੀ ਯਾਦਵ ਦੇ ਵਿਆਹ ਦੀ ਤਰੀਕ ਆਈ ਸਾਹਮਣੇ, ਮਾਰਚ ਦੀ ਇਸ ਤਰੀਕ ਨੂੰ ਹੋਣ ਜਾ ਰਿਹਾ ਹੈ ਵਿਆਹ

Date:

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੀਨੀਅਰ ਆਈਪੀਐਸ ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀ ਤਰੀਕ ਸਾਹਮਣੇ ਆ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ 25 ਮਾਰਚ ਨੂੰ ਵਿਆਹ ਕਰਨ ਜਾ ਰਹੇ ਹਨ।

Harjot Bains Jyoti Yadav marriage ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਜਲਦੀ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਮੰਤਰੀ ਪੰਜਾਬ ਕੇਡਰ ਦੇ 2019 ਬੈਚ ਦੇ ਆਈਪੀਐਸ ਅਧਿਕਾਰੀ ਜੋਤੀ ਯਾਦਵ ਨਾਲ ਵਿਆਹ ਕਰਨ ਵਾਲੇ ਹਨ। ਇਸ ਦੌਰਾਨ ਦੋਵਾਂ ਦੀ ਵਿਆਹ ਦੀ ਤਰੀਕ ਸਾਹਮਣੇ ਆ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ 25 ਮਾਰਚ ਨੂੰ ਵਿਆਹ ਕਰਨ ਜਾ ਰਹੇ ਹਨ। ਜਾਣਕਾਰੀ ਮੁਤਾਬਕ ਵਿਆਹ ਦੀਆਂ ਰਸਮਾਂ ਨੰਗਲ ਦੇ ਗੁਰਦੁਆਰਾ ਸਾਹਿਬ ‘ਚ ਹੋਣਗੀਆਂ ਅਤੇ ਆਨੰਦ ਕਾਰਜ ਹੋਵੇਗਾ।

‘ਆਪ’ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਵਿਆਹ ‘ਚ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ, ਪੰਜਾਬ ਦੇ ਸੀਐੱਮ ਭਗਵੰਤ ਮਾਨ ਸਮੇਤ ਕਈ ਵੱਡੇ ਨੇਤਾ ਸ਼ਾਮਲ ਹੋਣਗੇ।

ਸਿੱਖਿਆ ਮੰਤਰੀ ਅਤੇ ਆਈਪੀਐਸ ਦੀ ਵਿਆਹ ਦੀ ਕਾਫੀ ਚਰਚਾ ਹੋ ਰਹੀ ਹੈ। ਉਨ੍ਹਾਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਦੱਸ ਦੇਈਏ ਕਿ ਜੋਤੀ ਯਾਦਵ ਦਾ ਪਰਿਵਾਰ ਗੁਰੂਗ੍ਰਾਮ ‘ਚ ਰਹਿੰਦਾ ਹੈ। ਜੋਤੀ, ਜੋ ਕਿ ਲੁਧਿਆਣਾ ਵਿੱਚ ਏਡੀਸੀਪੀ ਸੀ, ਮਾਨਸਾ ਵਿੱਚ ਐਸਪੀ ਹੈੱਡਕੁਆਰਟਰ ਵਜੋਂ ਤਾਇਨਾਤ ਹੈ।Harjot Bains Jyoti Yadav marriage

ਕੌਣ ਹੈ IPS ਜੋਤੀ ਯਾਦਵ?

ਡਾ. ਜੋਤੀ ਯਾਦਵ 2019 ਬੈਚ ਦੀ ਇੱਕ ਆਈਪੀਐਸ ਅਧਿਕਾਰੀ ਹੈ ਤੇ ਇਸ ਸਮੇਂ ਉਹ ਮਾਨਸਾ ਜ਼ਿਲ੍ਹੇ ਦੀ ਐਸਪੀ ਵਜੋਂ ਤਾਇਨਾਤ ਹੈ। ਇਸ ਤੋਂ ਪਹਿਲਾਂ ਉਹ ਲੁਧਿਆਣਾ ਵਿੱਚ ਏਡੀਸੀਪੀ ਵੀ ਰਹਿ ਚੁੱਕੀ ਹੈ। ਉਸ ਦਾ ਪਰਿਵਾਰ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਰਹਿੰਦਾ ਹੈ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰ ਬਣਨ ਤੋਂ ਬਾਅਦ ਪਿਛਲੇ ਸਾਲ ਜੁਲਾਈ ਵਿੱਚ ਡਾਕਟਰ ਗੁਰਪ੍ਰੀਤ ਕੌਰ ਨਾਲ ਪਹਿਲਾ ਵਿਆਹ ਕੀਤਾ ਸੀ। ਇਨ੍ਹਾਂ ਤੋਂ ਬਾਅਦ 7 ਅਕਤੂਬਰ 2022 ਨੂੰ ਸੰਗਰੂਰ ਤੋਂ ‘ਆਪ’ ਦੀ 27 ਸਾਲਾ ਵਿਧਾਇਕਾ ਨਰਿੰਦਰ ਕੌਰ ਭਾਰਜ ਨੇ ਵੀ ਪਾਰਟੀ ਵਰਕਰ ਮਨਦੀਪ ਸਿੰਘ ਲੱਖੇਵਾਲ ਨਾਲ ਵਿਆਹ ਕਰਵਾ ਲਿਆ।Harjot Bains Jyoti Yadav marriage

ਇਨ੍ਹਾਂ ਤੋਂ ਇਲਾਵਾ 26 ਜਨਵਰੀ ਨੂੰ ਫਾਜ਼ਿਲਕਾ ਤੋਂ ‘ਆਪ’ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ (31) ਨੇ ਖੁਸ਼ਬੂ ਸਾਵਣਸੁਖ ਨਾਲ ਅਤੇ 30 ਜਨਵਰੀ ਨੂੰ ਫ਼ਿਰੋਜ਼ਪੁਰ ਤੋਂ ਵਿਧਾਇਕ ਰਣਵੀਰ ਸਿੰਘ ਭੁੱਲਰ (62) ਨੇ ਅਮਨਦੀਪ ਕੌਰ ਗੌਂਸਲ ਨਾਲ ਵਿਆਹ ਕੀਤਾ ਸੀ।

ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਹੁਣ ਬਾਘਾ ਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਸੂਬੇ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਅਜੇ ਅਣਵਿਆਹੇ ਹਨ। ਜਲਦ ਹੀ ਉਨ੍ਹਾਂ ਦੇ ਘਰਾਂ ‘ਚ ਵੀ ਸ਼ਹਿਨਾਈ ਗੂੰਜੇਗੀ।

also read : ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਮਿਲਣ ਲਈ ਨਾਬਾਲਗ ਕੁੜੀਆਂ ਘਰੋਂ ਭੱਜ ਗਈਆਂ

Share post:

Subscribe

spot_imgspot_img

Popular

More like this
Related

 ਫ਼ਸਲਾਂ ਲਈ ਬਾਰਿਸ਼ ਘਿਓ ਦੀ ਤਰ੍ਹਾਂ ਲੱਗੀ- ਮੁੱਖ ਖੇਤੀਬਾੜੀ ਅਫ਼ਸਰ

ਮੋਗਾ 28 ਦਸੰਬਰ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ...

ਸਕੂਲ ਵੈਨ ਉਡੀਕ ਰਹੀਆਂ ਵਿਦਿਆਰਥਣਾ ਕੋਲ ਗੱਡੀ ਰੋਕ ਕੇ ਅਚਨਚੇਤ ਪੁੱਜੇ ਸਪੀਕਰ ਸੰਧਵਾਂ

ਕੋਟਕਪੂਰਾ, 28 ਦਸੰਬਰ (         ) :- ਮਿਲਾਪੜੇ ਸੁਭਾਅ ਦੇ ਮੰਨੇ ਜਾਂਦੇ...

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਪ੍ਰਸੰਸਾਯੋਗ : ਸਪੀਕਰ ਸੰਧਵਾਂ

ਕੋਟਕਪੂਰਾ, 28 ਦਸੰਬਰ (         ) :- ਬੱਚਿਆਂ ਤੇ ਨੌਜਵਾਨਾ ਨੂੰ ਨਸ਼ਿਆਂ...