ਸੜਕ ਹਾਦਸੇ ਚ ਆਪਣੀ ਜਾਨ ਗਵਾਉਣ ਵਾਲੇ ਅਧਿਆਪਕਾਂ ਦੇ ਪਰਿਵਾਰ ਨੂੰ ਮਿਲੇ ਹਰਜੋਤ ਬੈਂਸ

Date:

Harjot Bains met the family of teachers ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਬੀਤੇ ਦਿਨੀਂ ਸੜਕ ਹਾਦਸੇ ‘ਚ ਮਾਰੇ ਗਏ ਫਾਜ਼ਿਲਕਾ ਜ਼ਿਲ੍ਹੇ ਦੇ ਤਿੰਨ ਅਧਿਆਪਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ। ਇਸ ਦੌਰਾਨ ਮੰਤਰੀ ਹਰਜੋਤ ਬੈਂਸ ਨੇ ਦੁਖ਼ਦਾਈ ਹਾਦਸੇ ’ਚ ਜਾਨ ਗੁਆਉਣ ਵਾਲੇ ਮ੍ਰਿਤਕ ਅਧਿਆਪਕਾਂ ਦੇ ਘਰ ਜਾ ਕੇ ਪਰਿਵਾਰ ਨਾਲ ਆਪਣੀ ਸੰਵੇਦਨਾ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੇ ਬੇਵਕਤੇ ਚਲੇ ਜਾਣ ਨਾਲ ਨਾ ਸਿਰਫ਼ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਸਗੋਂ ਸਿੱਖਿਆ ਵਿਭਾਗ ਨੇ ਵੀ ਆਪਣੇ ਹੋਣਹਾਰ ਅਧਿਆਪਕ ਗੁਆਏ ਹਨ। ਉਨ੍ਹਾਂ ਨੇ ਮ੍ਰਿਤਕ ਅਧਿਆਪਕਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ’ਚ ਪੰਜਾਬ ਸਰਕਾਰ ਇਨ੍ਹਾਂ ਪਰਿਵਾਰਾਂ ਦੇ ਨਾਲ ਹੈ। ਬੇਸ਼ਕ ਇਨ੍ਹਾਂ ਅਧਿਆਪਕਾਂ ਦੇ ਜਾਣ ਨਾਲ ਪਿਆ ਘਾਟਾ ਕਿਸੇ ਵੀ ਤਰ੍ਹਾਂ ਨਾਲ ਪੂਰਾ ਨਹੀਂ ਕੀਤਾ ਜਾ ਸਕਦਾ ਹੈ ਪਰ ਸਰਕਾਰੀ ਪਾਲਿਸੀ ਅਨੁਸਾਰ ਜੋ ਵੀ ਸੰਭਵ ਹੋਇਆ ਪਰਿਵਾਰਾਂ ਦੀ ਮਦਦ ਕਰੇਗੀHarjot Bains met the family of teachers

read also : ਪਿੰਡ ਨੀਲੋਂ ਦੇ ਬੱਸ ਸਟੈਂਡ ਤੇ ਬੱਸਾ ਨਾ ਰੁਕਣ ਕਾਰਨ ਇਲਾਕਾ ਨਿਵਾਸੀਆਂ ਵੱਲੋਂ ਲਿਆ ਗਿਆ ਵੱਡਾ ਐਕਸ਼ਨ

ਦਸ ਦਈਏ ਕਿ ਬੀਤੇ ਦਿਨੀਂ ਜਲਾਲਾਬਾਦ ਦੇ ਅਧਿਆਪਕਾਂ ਦੇ ਵਾਹਨ ਨਾਲ ਭਿਆਨਕ ਹਾਦਸਾ ਵਾਪਰਿਆ ਸੀ। ਇਸ ਵਾਹਨ ਰਾਹੀਂ ਇਹ ਅਧਿਆਪਕ ਆਪਣੇ ਡਿਊਟੀ ਸਥਾਨ ’ਤੇ ਜਾ ਰਹੇ ਸਨ ਤੇ ਹਾਦਸੇ ਦੌਰਾਨ ਫਾਜ਼ਿਲਕਾ ਜ਼ਿਲ੍ਹੇ ਦੇ ਤਿੰਨ ਅਧਿਆਪਕਾਂ ਦੀ ਮੌਤ ਹੋ ਗਈ ਸੀ। ਜਿਨ੍ਹਾਂ ਅਧਿਆਪਕਾਂ ਦੀ ਇਸ ਹਾਦਸੇ ’ਚ ਮੌਤ ਹੋਈ ਸੀ ਉਨ੍ਹਾਂ ’ਚ ਪ੍ਰਿੰਸ ਕੰਬੋਜ਼ ਵਾਸੀ ਪੀਰ ਮੁਹੰਮਦ, ਕੰਚਨ ਚੁੱਘ ਵਾਸੀ ਅਗਰਵਾਲ ਕਾਲੋਨੀ ਜਲਾਲਾਬਾਦ ਅਤੇ ਮਨਿੰਦਰ ਕੌਰ ਵਾਸੀ ਪਿੰਡ ਕਮਰੇ ਵਾਲਾ ਜਲਾਲਾਬਾਦ ਦੇ ਨਾਂ ਸ਼ਾਮਲ ਸਨ। ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਵੀ ਹਾਜ਼ਰ ਸਨ ਅਤੇ ਉਨ੍ਹਾਂ ਨੇ ਵੀ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ। Harjot Bains met the family of teachers

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...