ਕਿਸ਼ਤੀ ਚ ਸਵਾਰ ਹੋਕੇ ਹਰਜੋਤ ਬੈਂਸ ਨਿਕਲੇ ਸਕੂਲਾਂ ਦੇ ਦੌਰੇ ਤੇ , ਸਾਰੇ ਹੋ ਗਏ ਖੁਸ਼

Harjot Bains went on a school visit

Harjot Bains went on a school visit ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦਾ ਦੌਰਾ ਕਰਨ ਚਲਾਈ ਮੁਹਿੰਮ ਤਹਿਤ ਅੱਜ ਦੂਜੇ ਦਿਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੀ, ਸਰਕਾਰੀ ਪ੍ਰਾਇਮਰੀ ਸਕੂਲ ਟੇਂਡੀਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਗੱਟੀ ਰਹੀਮਾਂ ਕੇ, ਸਰਕਾਰੀ ਪ੍ਰਾਇਮਰੀ ਸਕੂਲ ਹਜ਼ਾਰੇ ਵਾਲਾ ਅਤੇ ਫਿਰੋਜ਼ਪੁਰ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ਆਦਿ ਦਾ ਦੌਰਾ ਕੀਤਾ ਅਤੇ ਬੱਚਿਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਅੱਗੇ ਵੱਧਦੇ ਹੋਏ ਪੰਜਾਬ ਤੇ ਆਪਣੇ ਮਾਤਾ-ਪਿਤਾ ਦਾ ਨਾਮ ਵਿਸ਼ਵ ਭਰ ਵਿੱਚ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਵੀ ਉਤਸ਼ਾਹਿਤ ਕੀਤਾ ਕਿ ਉਹ ਆਪਣਾ ਫਰਜ਼ ਪੂਰਾ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਅੱਗੇ ਲਿਆਉਣ ਲਈ, ਜਿਸ ਨਾਲ ਪੰਜਾਬ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਹੋਰ ਅੱਗੇ ਵੱਧ ਕੇ ਫਿਰ ਤੋਂ ਸੋਨੇ ਦੀ ਚਿੜੀ ਬਣ ਸਕੇ।Harjot Bains went on a school visit
ਮੰਤਰੀ ਹਰਜੋਤ ਬੈਂਸ ਕਿਸ਼ਤੀ ’ਤੇ ਸਵਾਰ ਹੋ ਕੇ ਸਤਲੁਜ ਦਰਿਆ ਦੇ ਕੰਢੇ ਟਾਪੂਨੁਮਾ ਪਿੰਡ ਕਾਲੂਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਗਏ, ਸਰਕਾਰੀ ਪ੍ਰਾਇਮਰੀ ਸਕੂਲ ਟੇਂਡੀ ਵਾਲਾ ਦਾ ਦੌਰਾ ਕੀਤਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਦੇ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ 15 ਲੱਖ ਰੁਪਏ ਦੀ ਗਰਾਂਟ ਨਾਲ ਉਸਾਰੇ ਗਏ ਇਸ ਸਕੂਲ ਦੀ ਭਰਪੂਰ ਪ੍ਰਸ਼ੰਸਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਲੂ ਵਾੜਾ ਅਤੇ ਆਸ-ਪਾਸ ਦੇ ਪਿੰਡਾਂ ਦੇ ਬੱਚਿਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਨ੍ਹਾਂ ਬੱਚਿਆਂ ਨੂੰ ਸਿੱਖਿਆ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਸਹੂਲਤਾਂ ਅਤੇ ਬੱਚਿਆਂ ਨੂੰ ਖੇਡਾਂ ਦਾ ਸਾਮਾਨ ਉਪਲਬਧ ਕਰਵਾਇਆ ਜਾਵੇਗਾ ਤਾਂ ਜੋ ਇਨ੍ਹਾਂ ਸਰਹੱਦੀ ਪਿੰਡਾਂ ਦੇ ਬੱਚੇ ਪੜ੍ਹਾਈ ਅਤੇ ਮੰਤਰੀ ਬੈਂਸ ਨੇ ਕਾਲੂ ਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਰਸੋਈ ਦੀ ਉਸਾਰੀ ਲਈ ਗਰਾਂਟ ਦਿੰਦਿਆਂ ਕਿਹਾ ਕਿ ਸਰਹੱਦੀ ਪਿੰਡ ਕਾਲੂ ਵਾੜਾ ਦੇ ਬੱਚਿਆਂ ਨੂੰ ਪੜ੍ਹਾਈ ਲਈ ਕਿਸ਼ਤੀ ਰਾਹੀਂ ਸਕੂਲ ਜਾਣਾ ਪੈਂਦਾ ਹੈ ਅਤੇ ਲੋਕਾਂ ਨੂੰ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਲਈ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕਰਕੇ ਜਲਦੀ ਤੋਂ ਜਲਦੀ ਇੱਥੇ ਪੁਲ ਬਣਾਉਣ ਦੀ ਕੋਸ਼ਿਸ਼ ਕਰਨਗੇ।

also read : ਸੜਕ ਹਾਦਸੇ ਚ ਆਪਣੀ ਜਾਨ ਗਵਾਉਣ ਵਾਲੇ ਅਧਿਆਪਕਾਂ ਦੇ ਪਰਿਵਾਰ ਨੂੰ ਮਿਲੇ ਹਰਜੋਤ ਬੈਂਸ

ਮੰਤਰੀ ਹਰਜੋਤ ਬੈਂਸ ਨੇ ਆਖਿਆ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਬੱਚਿਆਂ ਨੂੰ ਕਿਤਾਬਾਂ ਉਪਲਬਧ ਕਰਵਾਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਸਰਹੱਦੀ ਪਿੰਡ ਦੇ ਲੋਕਾਂ ਅਤੇ ਬੱਚਿਆਂ ਦੀਆਂ ਸਿੱਖਿਆ ਸਬੰਧੀ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਮੰਤਰੀ ਬੈਂਸ ਬੋਲੇ ਕਿ ਅੱਜ ਦੇ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ। ਇਸ ਤੋਂ ਇਲਾਵਾ ਉਨ੍ਹਾਂ ਨੈਸ਼ਨਲ ਐਵਾਰਡੀ ਡਾ. ਸਤਿੰਦਰ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਦੇ ਵਿਕਾਸ ਅਤੇ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਪੰਜਾਬ ਭਰ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਆਮ ਲੋਕਾਂ, ਸਮਾਜਿਕ ਸੰਸਥਾਵਾਂ ਅਤੇ ਐੱਨ. ਜੀ. ਓਜ਼ ਦਾ ਸਹਿਯੋਗ ਲੈ ਕੇ ਆਪਣੇ ਸਕੂਲਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਅਤੇ ਸਕੂਲਾਂ ਨੂੰ ਸਾਫ-ਸੁਥਰਾ ਤੇ ਸੁੰਦਰ ਬਣਾਉਣ ਦੀ ਕੋਸ਼ਿਸ਼ ਕਰਨ। ਉਨ੍ਹਾਂ ਭਰੋਸਾ ਦਿਵਾਇਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੀ ਦੇ ਬੱਚਿਆਂ ਦੇ ਖੇਡਣ ਲਈ ਗਰਾਊਂਡ ਲਈ ਜਗ੍ਹਾ ਮੁਹੱਈਆ ਕਰਵਾਈ ਜਾਵੇਗੀ।Harjot Bains went on a school visit

[wpadcenter_ad id='4448' align='none']