Thursday, December 26, 2024

ਮੁੱਖ ਮੰਤਰੀ ਭਗਵੰਤ ਮਾਨ ਭਲਕੇ 50 ਹੈਡਮਾਸਟਰਾਂ ਨੂੰ ਟ੍ਰੇਨਿੰਗ ਲਈ ਕਰਨਗੇ ਰਵਾਨਾ: ਹਰਜੋਤ ਸਿੰਘ ਬੈਂਸ

Date:

ਚੰਡੀਗੜ੍ਹ, 29 ਜੁਲਾਈ: 

HARJOT SINGH BAINS ਮੁੱਖ ਮੰਤਰੀ ਪੰਜਾਬ ਸ.ਭਗਵੰਤ ਮਾਨ ਭਲਕੇ ਸੂਬੇ ਦੇ ਸਰਕਾਰੀ ਸਕੂਲਾਂ ਦੇ 50 ਹੈਡਮਾਸਟਰਾਂ ਨੂੰ ਟ੍ਰੇਨਿੰਗ ਲਈ ਰਵਾਨਾ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 50 ਹੈਡਮਾਸਟਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਹਾਸਲ ਕਰਨ ਲਈ ਆਈ.ਆਈ.ਐਮ.ਅਹਿਮਦਾਬਾਦ ਵਿਖੇ ਭੇਜਿਆ ਜਾ ਰਿਹਾ ਹੈ।HARJOT SINGH BAINS

 ਉਨ੍ਹਾਂ ਦੱਸਿਆ ਕਿ ਆਈ.ਆਈ.ਐਮ.ਅਹਿਮਦਾਬਾਦ ਦੁਨੀਆਂ ਭਰ ਵਿੱਚ ਮੈਨੇਜਮੈਂਟ ਦੀ  ਟ੍ਰੇਨਿੰਗ ਲਈ ਪ੍ਰਸਿੱਧ ਹੈ ਅਤੇ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਹੈਡਮਾਸਟਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦਿਵਾਉਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਹੈਡਮਾਸਟਰਾਂ ਨੂੰ ਮੁਹਾਲੀ ਤੋਂ ਰਵਾਨਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਤਾਮਿਲਨਾਡੂ ਦੀ ਪਟਾਕਾ ਫੈਕਟਰੀ ‘ਚ ਧਮਾਕਾ 8 ਦੀ ਮੌਤ

ਸ.ਬੈਂਸ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ 138 ਪ੍ਰਿੰਸੀਪਲਾਂ ਨੂੰ ਵੀ ਦੁਨੀਆਂ ਭਰ ਵਿੱਚ ਪ੍ਰਸਿੱਧ ਸਿੱਖਿਆ ਸੰਸਥਾ ਤੋਂ ਟ੍ਰੇਨਿੰਗ ਕਰਵਾ ਚੁੱਕੀ ਹੈ।HARJOT SINGH BAINS

———-

Share post:

Subscribe

spot_imgspot_img

Popular

More like this
Related