Sunday, January 19, 2025

ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮਾਂ ਰਾਹੀਂ  ਹੁਨਰ ਨੂੰ ਨਿਖਾਰਨ ਹਿੱਤ 105 ਇੰਸਟ੍ਰਕਟਰਾਂ ਦੇ 3 ਬੈਚ ਕੀਤੇ ਰਵਾਨਾ 

Date:

ਚੰਡੀਗੜ੍ਹ, 9ਅਗਸਤ:

 HARJOT SINGH BAINS ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ, ਵਿਦਿਆਰਥੀਆਂ ਨੂੰ ਵਿਆਪਕ ਅਤੇ ਪ੍ਰੈਕਟੀਕਲ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈਆਂ ਵੱਖ- ਵੱਖ ਪਹਿਲਕਦਮੀਆਂ ਨੂੰ ਅੱਗੇ ਵਧਾਉਂਦਿਆਂ  ਅੱਜ  ਵੱਖ-ਵੱਖ ਟਰੇਡਾਂ ਦੇ ਇੰਸਟ੍ਰਕਟਰਾਂ ਦੇ ਹੁਨਰ ਨੂੰ ਨਿਖਾਰਨ ਲਈ ਮਹੱਤਵਪੂਰਨ ਕਦਮ ਚੁੱਕਦਿਆਂ, ਸ. ਹਰਜੋਤ ਸਿੰਘ ਬੈਂਸ ਨੇ  105 ਇੰਸਟ੍ਰਕਟਰਾਂ ਦੇ ਤਿੰਨ ਬੈਚਾਂ ਨੂੰ ਪੰਜ ਰੋਜ਼ਾ ਐਡਵਾਂਸ ਟਰੇਨਿੰਗ ਪ੍ਰੋਗਰਾਮਾਂ ਲਈ ਰਵਾਨਾ ਕੀਤਾ, ਹਰ ਇੱਕ ਪ੍ਰੋਗਰਾਮ ਮੌਜੂਦਾ ਉਦਯੋਗਿਕ ਲੋੜਾਂ ਦੇ ਮੱਦੇਨਜ਼ਰ ਮਹੱਤਵਪੂਰਨ ਹੁਨਰਾਂ ਨੂੰ ਨਿਖਾਰਨ ਲਈ ਤਿਆਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਫਿਟਰ ਅਤੇ ਵੈਲਡਰ ਟਰੇਡ ਦੇ 20 ਇੰਸਟ੍ਰਕਟਰਾਂ ਦੇ ਪਹਿਲੇ ਬੈਚ ਨੂੰ ਝਾਰਮਾਜਰੀ, ਬੱਦੀ (ਹਿਮਾਚਲ ਪ੍ਰਦੇਸ਼)  ਸਥਿਤ ਸੈਂਟਰਲ ਇੰਸਟੀਚਿਊਟ ਆਫ ਪਲਾਸਟਿਕ ਇੰਜਨੀਅਰਿੰਗ ਐਂਡ ਟੈਕਨਾਲੋਜੀ (ਸੀ.ਆਈ.ਪੀ.ਈ.ਟੀ.) ਵਿੱਚ ਸੀ.ਐਨ.ਸੀ. ਮਸ਼ੀਨਿੰਗ ਤਕਨੀਕਾਂ ਦੀ  ਸਿਖਲਾਈ ਦਿੱਤੀ ਜਾਵੇਗੀ।

ਇਸੇ  ਤਰ੍ਹਾਂ 20 ਇੰਸਟ੍ਰਕਟਰਾਂ (ਡਰਾਫਟਸਮੈਨ ਮਕੈਨੀਕਲ ਅਤੇ ਡਰਾਫਟਸਮੈਨ ਸਿਵਲ ਟਰੇਡ) ਦਾ ਦੂਜਾ ਬੈਚ ਆਟੋ ਕੈਡ ਮਕੈਨੀਕਲ/ਸਿਵਲ ਸਿਖਲਾਈ ਪ੍ਰੋਗਰਾਮ ਵਿੱਚ ਭਾਗ ਲਵੇਗਾ, ਜੋ ਕਿ ਭਾਰਤ ਸਰਕਾਰ ਦੀ ਸੋਸਾਇਟੀ, ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਮੰਤਰਾਲਾ, ਸੈਂਟਰਲ ਟੂਲ ਰੂਮ ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ। 

READ ALSO :  ਕੀ ਹੈ ਰੌਲ਼ਾ ? ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਪ੍ਰਬੰਧਕ ਦੀ ਚੋਣ ‘ਤੇ

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਟਰਨਰ ਅਤੇ ਮਸ਼ੀਨਿਸਟ ਟਰੇਡਾਂ ਵਿੱਚ ਇੰਸਟ੍ਰਕਟਰਾਂ ਦੀਆਂ ਸਮਰੱਥਾਵਾਂ ਵਿੱਚ ਹੋਰ ਵਾਧਾ ਕਰਨ ਲਈ ਸੀਐਨਸੀ ਮਸ਼ੀਨਿੰਗ ਤਕਨੀਕਾਂ ਵਿੱਚ ਸਮਰੱਥਾ ਵਧਾਉਣ ਸਬੰਧੀ ਪ੍ਰੋਗਰਾਮ ਕਰਵਾਇਆ ਜਾਵੇਗਾ। ਕੁੱਲ 65 ਇੰਸਟ੍ਰਕਟਰ ਚੰਡੀਗੜ੍ਹ ਸਥਿਤ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰਜ਼ ਟਰੇਨਿੰਗ ਐਂਡ ਰਿਸਰਚ (ਐਨ.ਆਈ.ਟੀ.ਟੀ.ਟੀ.ਆਰ.) ਵਿਖੇ ਸਿਖਲਾਈ ਲੈਣਗੇ।

ਇਹਨਾਂ ਪਹਿਲਕਦਮੀਆਂ ਪ੍ਰਤੀ ਆਪਣੀ ਸੁਹਿਰਦਤਾ ਤੇ ਉਤਸ਼ਾਹ ਜ਼ਾਹਰ ਕਰਦੇ ਕਰਦਿਆਂ ਸ.  ਬੈਂਸ ਨੇ ਕਿਹਾ ਕਿ ਵੱਖ-ਵੱਖ ਉਦਯੋਗਾਂ ਵਿੱਚ ਹੁਨਰਮੰਦ ਪੇਸ਼ੇਵਰਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਸਿਖਲਾਈ ਲੋੜੀਂਦੀ ਹੈ। ਉਨ੍ਹਾਂ ਕਿਹਾ ਕਿ ਇਹ ਪੇਸ਼ਕਦਮੀ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਿਦਿਆਰਥੀਆਂ ਨੂੰ ਉੱਚ ਪੱਧਰੀ ਪ੍ਰੈਕਟੀਕਲ ਸਿੱਖਿਆ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਸਿਖਲਾਈਆਂ ਅਤੇ ਪ੍ਰੋਗਰਾਮਾਂ ’ਤੇ ਕੁੱਲ 15 ਲੱਖ ਰੁਪਏ ਦਾ ਖਰਚਾ ਆਵੇਗਾ।HARJOT SINGH BAINS

ਇਸ ਦੌਰਾਨ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਸਕੱਤਰ ਸ਼੍ਰੀ ਪ੍ਰਿਅੰਕ ਭਾਰਤੀ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ  ਦੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਅਤੇ  ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਸੰਯੁਕਤ ਡਾਇਰੈਕਟਰ (ਯੋਜਨਾ) ਵਿਜੇਇੰਦਰ ਧਵਨ ਵੀ ਮੌਜੂਦ ਸਨ।HARJOT SINGH BAINS

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...