ਹਰਜੋਤ ਸਿੰਘ ਬੈਂਸ ਵਲੋਂ ਨੰਗਲ ਫਲਾਈਓਵਰ ਦਾ ਕੰਮ 30 ਨਵੰਬਰ ਤੱਕ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਹੁਕਮ


  ਚੰਡੀਗੜ੍ਹ 20 ਅਕਤੂਬਰ :

Harjot Singh Bains ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ  ਨੰਗਲ ਰੇਲਵੇ ਫਲਾਈਓਵਰ ਦਾ ਕੰਮ 30 ਨਵੰਬਰ 2023 ਤੱਕ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। 

ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ ਸੱਦੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪ੍ਰੋਜੈਕਟ ਆਪਣੇ ਮਿਥੇ ਸਮੇਂ ਤੋਂ ਪਹਿਲਾਂ ਹੀ ਬਹੁਤ ਪਿੱਛੇ ਚਲ ਰਿਹਾ ਸੀ ਜਿਸ ਕਾਰਨ ਨੰਗਲ ਵਾਸੀਆਂ ਅਤੇ  ਆਸ ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ।

ਉਨ੍ਹਾਂ ਕਿਹਾ ਕਿ ਨੰਗਲ ਫਲਾਈਓਵਰ ਦੇ ਇੱਕ ਪਾਸੇ ਦੇ ਖੁੱਲਣ ਨਾਲ ਨੰਗਲ ਦੇ ਆਸ-ਪਾਸ ਦੇ ਇਲਾਕਾ ਨਿਵਾਸੀਆਂ ਵਿੱਚ ਪਹਿਲਾ ਹੀ ਖੁਸ਼ੀ ਦੀ ਲਹਿਰ ਹੈ।

READ ALSO : ਪੰਜਾਬ ਦੇ ਰਾਜਪਾਲ ਨੇ ਜੀਐਸਟੀ ਸੋਧ ਬਿੱਲਾਂ ‘ਤੇ ਕੀਤਾ ਇਤਰਾਜ਼

ਉਹਨਾਂ ਕਿਹਾ ਕਿ ਨੰਗਲ ਰੇਲਵੇ ਫਲਾਈਓਵਰ ਦੇ ਦੂਜੇ ਪਾਸੇ ਦਾ ਕੰਮ  ਦੀਵਾਲੀ ਤੱਕ ਮੁਕੰਮਲ ਕਰ ਲਿਆ ਜਾਵੇ ਅਤੇ। ਟੈਸਟਿੰਗ ਆਦਿ ਦਾ ਕੰਮ ਮੁਕੰਮਲ ਕਰਕੇ  30 ਨਵੰਬਰ 2023 ਤੱਕ ਦੂਜੇ ਪਾਸਾ ਵੀ ਲੋਕਾਂ ਲਈ ਖੋਲ ਦਿੱਤਾ ਜਾਵੇ।Harjot Singh Bains

ਇਸ ਮੀਟਿੰਗ ਮੌਕੇ ਐਸ.ਡੀ.ਐਮ ਨੰਗਲ, ਐਨ.ਐਚ.ਆਈ, ਪੀ.ਡਬਲਿਯੂ.ਡੀ, ਟਰਾਂਸਪੋਰਟ ਅਤੇ ਹਾਈਵੇਅ ਦੇ ਅਧਿਕਾਰੀ ਹਾਜ਼ਰ ਸਨ।Harjot Singh Bains

[wpadcenter_ad id='4448' align='none']