ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਦੇ ਹੁਕਮ

ਚੰਡੀਗੜ੍ਹ, 27 ਨਵੰਬਰ:

Harjot Singh Bains 15 ਦਸੰਬਰ 2023 ਤੋਂ ਸਰਕਾਰੀ ਸਕੂਲਾਂ ਵਿਚ ਲੱਗੇਗੀ ਆਨਲਾਈਨ ਹਾਜ਼ਰੀ

ਸਕੂਲ ਤੋਂ ਗ਼ੈਰ ਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਐਸ.ਐਮ.ਐਸ. ਰਾਹੀਂ ਹਾਜ਼ਰੀ ਬਾਰੇ ਮਿਲੇਗੀ ਜਾਣਕਾਰੀ

ਪੰਜਾਬ ਦੇ  ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੁਕਮ ਦਿੱਤੇ ਹਨ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿਚ 15 ਦਸੰਬਰ 2023 ਤੋਂ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਯਕੀਨੀ ਬਣਾਈ ਜਾਵੇ।

READ ALSO : ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ‘ਤੇ ਵਧੇ ਰੇਟ: ਹੁਣ ਕਾਰ ਲਈ 165 ਰੁਪਏ ਦੀ ਬਜਾਏ 215 ਰੁਪਏ ਦੇਣੇ ਪੈਣਗੇ, ਦੇਰ ਰਾਤ ਤੋਂ…

ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਹੁਕਮ ਜਾਰੀ ਕਰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਸਬੰਧੀ ਸਾਰੀਆਂ ਤਿਆਰੀਆਂ 12 ਦਸੰਬਰ 2023 ਤੱਕ ਮੁਕੰਮਲ ਕਰ ਲਈ ਜਾਣ।

ਉਨ੍ਹਾਂ ਕਿਹਾ ਕਿ ਸਕੂਲ ਤੋਂ ਗ਼ੈਰ ਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਐਸ.ਐਮ.ਐਸ. ਰਾਹੀਂ ਹਾਜ਼ਰੀ ਬਾਰੇ  ਜਾਣਕਾਰੀ ਮਿਲ ਸਕੇਗੀ।

ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਯਤਨ ਆਰੰਭੇ ਗਏ ਹਨ। Harjot Singh Bains

[wpadcenter_ad id='4448' align='none']