Saturday, January 18, 2025

ਹਰਜੋਤ ਸਿੰਘ ਬੈਂਸ ਨੇ ਲਿਖਿਆ ਅਧਿਆਪਕਾਂ ਨੂੰ ਪੱਤਰ

Date:

ਸਿੱਖਿਆ ਮੰਤਰੀ ਵਲੋਂ ਅਧਿਆਪਕਾਂ ਨੂੰ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ ਦੀ ਅਪੀਲ

ਚੰਡੀਗੜ੍ਹ,6 ਮਾਰਚ:

Harjot Singh Bains urges teachersਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਮੂਹ ਅਧਿਆਪਕਾਂ ਅਤੇ ਸਕੂਲ ਮੁੱਖੀਆਂ ਨੂੰ ਅਪੀਲ ਕੀਤੀ ਕਿ ਉਹ ਉਹ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ।

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ ਸਾਰੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਜਥੇਬੰਦੀਆਂ ਨੂੰ ਆਨ ਲਾਈਨ ਪੱਤਰ ਲਿਖਿਆ ਹੈ।
ਇਸ ਪੱਤਰ ਵਿੱਚ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਨੂੰ ਮਿਲ ਰਹੇ ਪਿਆਰ ਅਤੇ ਸਤਿਕਾਰ ਲਈ ਧੰਨਵਾਦ ਕਰਦਿਆਂ ਕਿਹਾ ਕਿ ਆਪੋ-ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਪੰਜਾਬ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਵਾਸਤੇ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਹਿੱਸਾ ਬਣ ਸਕੀਏ।Harjot Singh Bains urges teachers

 ਉਨ੍ਹਾਂ ਸਕੂਲ ਦੌਰਿਆਂ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਮਿਲ ਰਹੇ ਸੱਦਿਆ ਦਾ ਜ਼ਿਕਰ ਕਰਦਿਆਂ ਸ. ਬੈਂਸ ਨੇ ਕਿਹਾ ਕਿ ਬਤੌਰ ਸਿੱਖਿਆ ਮੰਤਰੀ ਮੈਂ ਮੁੱਖ ਮੰਤਰੀ ਸ. ਭਗਵੰਤ ਮਾਨ  ਦੀ ਸੋਚ ਤੇ ਪਹਿਰਾ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਪ੍ਰਬੰਧ ਨੂੰ ਸਮੇਂ ਦੇ ਹਾਣ ਦਾ ਬਣਾ ਕੇ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਵਾਸਤੇ ਲਗਾਤਾਰ ਯਤਨਸ਼ੀਲ ਹਾਂ। ਇਸ ਕੰਮ ਵਿੱਚ ਮੈਨੂੰ ਸਮੁੱਚੇ ਅਧਿਆਪਕ ਵਰਗ ਦੇ ਨਾਲ-ਨਾਲ ਅਧਿਆਪਕ ਜਥੇਬੰਦੀਆਂ ਵੀ ਪੂਰਾ ਸਹਿਯੋਗ ਮਿਲ ਰਿਹਾ ਹੈ, ਜਿੰਨ੍ਹਾਂ ਦਾ ਮੈਂ ਬਹੁਤ ਸ਼ੁਕਰਗੁਜ਼ਾਰ ਹਾਂ।

ਉਨ੍ਹਾਂ ਸਕੂਲ ਵਿਭਾਗ ਦੇ ਉਹਨਾਂ ਸਾਰੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਵੀ ਸਲਾਮ ਕਿਹਾ ਹਾਂ ਜੋ ਆਪਣੀ ਨੇਕ ਕਮਾਈ ਵਿੱਚੋਂ ਬਹੁਤ ਸਾਰਾ ਪੈਸਾ ਵਿਦਿਆਰਥੀਆਂ ਦੀ ਭਲਾਈ ਅਤੇ ਸਕੂਲਾਂ ਨੂੰ ਸੁੰਦਰ ਬਣਾਉਣ ਵਾਸਤੇ ਖਰਚ ਕਰ ਰਹੇ ਹਨ।Harjot Singh Bains urges teachers

 ਉਨ੍ਹਾਂ ਪੱਤਰ ਵਿੱਚ  ‘ਮਿਸ਼ਨ-100 ਪ੍ਰਤੀਸ਼ਤ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਕਾਰਜ ਪ੍ਰਤੀ ਅਧਿਆਪਕਾਂ ਦਾ ਸਮਰਪਣ ਦੇਖ ਕੇ ਉਹ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ। ਇਸ ਦੇ ਨਾਲ ਹੀ  ਦਾਖ਼ਲਾ ਮੁਹਿੰਮ ਦਾ ਜ਼ਿਕਰ ਕਰਦਿਆਂ ਕਿਹਾ ਇਸ ਮੁਹਿੰਮ ਦਾ ਮਕਸਦ  ਸਿਰਫ਼ ਵਿਦਿਆਰਥੀਆਂ ਦੀ ਗਿਣਤੀ ਵਧਾਉਣਾ ਹੀ ਨਹੀਂ ਸਗੋਂ ਸਮਾਜ ਨੂੰ ਸਰਕਾਰੀ ਸਕੂਲਾਂ ਨਾਲ ਜੋੜ ਕੇ ਉਹਨਾਂ ਦਾ ਵਿਸ਼ਵਾਸ ਬਹਾਲ ਕਰਨਾ ਵੀ ਹੈ।
ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ‘ਸਕੂਲ ਆਫ਼ ਐਮੀਨੈਂਸ’ ਦੀ ਰਜਿਸਟਰੇਸ਼ਨ ਵੱਧ ਤੋਂ ਵੱਧ ਕਰਵਾ ਕੇ ਵਿਦਿਆਰਥੀਆਂ ਨੂੰ ਇਹਨਾਂ ਸਕੂਲਾਂ ਦੇ ਦਾਖ਼ਲੇ ਦੀ ਮੁਕਾਬਲਾ ਪ੍ਰੀਖਿਆ ਦੀ ਤਿਆਰੀ ਵੀ ਕਰਵਾਓ।


Share post:

Subscribe

spot_imgspot_img

Popular

More like this
Related

ਦਿਲਜੀਤ ਦੁਸਾਂਝ ਨੂੰ ਵੱਡਾ ਝਟਕਾ ! ਭਾਰਤ ‘ਚ ਰਿਲੀਜ਼ ਨਹੀਂ ਹੋਵੇਗੀ ‘ਪੰਜਾਬ 95’

Diljit Dosanjh Film Punjab 95  ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਦੀ...

ਦਿੱਲੀ ‘ਚ ਕਿਰਾਏਦਾਰਾਂ ਨੂੰ ਕੇਜਰੀਵਾਲ ਦਾ ਤੋਹਫ਼ਾ! BJP ਦੀ ਤਾਨਾਸ਼ਾਹੀ ਨੂੰ ਲੋਕ ਸ਼ਾਂਤ ਕਰਨਗੇ – ਕੇਜਰੀਵਾਲ

Delhi Election 2025 ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਪੰਜਾਬ ‘ਚ ਮੰਗਣੀ ਤੋਂ ਆ ਰਹੇ ਪਰਿਵਾਰ ਨਾਲ ਹੋ ਗਈ ਜੱਗੋਂ ਤੇਰਵੀਂ , ਇੱਕ ਦੀ ਮੌਤ, ਇੱਕ ਜ਼ਖ਼ਮੀ

Punjab Road Accident Today ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੋਡ 'ਤੇ...