Monday, January 20, 2025

15,435 ਵਿਅਕਤੀਆਂ ਵੱਲੋਂ ਡਾਊਨਲੋਡ ਕੀਤਾ ਗਿਆ ‘ਮੇਰਾ ਬਿਲ’ ਐਪ- ਹਰਪਾਲ ਸਿੰਘ ਚੀਮਾ

Date:

ਚੰਡੀਗੜ੍ਹ, 2 ਸਤੰਬਰ

HARPAL SINGH CHEEMA ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸ਼ੁੱਕਰਵਾਰ ਨੂੰ ਕਰ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ‘ਬਿਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਜਾਰੀ ਕੀਤੀ ਗਈ ‘ਮੇਰਾ ਬਿਲ’ ਐਪ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸੂਬੇ ਭਰ ਵਿੱਚ 105 ਤੋਂ ਵੱਧ ਸਥਾਨਾਂ ‘ਤੇ ਚਲਾਈ ਗਈ ਮੁਹਿੰਮ ਸਦਕਾ ਇਸ ਐਪ ਦੇ ਲਾਂਚ ਹੋਣ ਤੋਂ ਕੁਝ ਘੰਟਿਆਂ ਵਿੱਚ ਹੀ 15, 452 ਵਿਅਕਤੀਆਂ ਵੱਲੋਂ ਇਹ ਇਸ ਨੂੰ ਡਾਊਨਲੋਡ ਕੀਤਾ ਗਿਆ ਅਤੇ 948 ਖਪਤਕਾਰਾਂ ਵੱਲੋਂ ਆਪਣੇ ਬਿੱਲ ਵੀ ਅਪਲੋਡ ਕੀਤੇ ਗਏ।

ਇਥੇ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹਰ ਖਰੀਦ ਦਾ ਬਿੱਲ ਲੈਣ ਲਈ ਉਤਸ਼ਾਹਿਤ ਕਰਨ ਵਾਸਤੇ ਸ਼ੁਰੂ ਕੀਤੀ ਗਈ ਇਸ ਐਪ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਵੱਡੀ ਗਿਣਤੀ ਵਿੱਚ ਵਿਅਕਤੀਆਂ ਵੱਲੋਂ ਸ਼ੁਰੂਆਤੀ ਦੌਰ ਤੋਂ ਹੀ ਇਸ ਐਪ ਨੂੰ ਡਾਊਨਲੋਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਮੁਹਿੰਮ ਦੌਰਾਨ ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ ਵੱਲੋਂ ਵੀ ਇਸ ਐਪ ਨੂੰ ਡਾਊਨਲੋਡ ਕੀਤਾ ਗਿਆ ਤਾਂ ਜੋ ਆਮ ਲੋਕਾਂ ਤੱਕ ਇਸ ਐਪ ਦੇ ਇਸਤੇਮਾਲ ਰਾਹੀਂ ਸੂਬੇ ਦੀ ਆਰਥਿਕ ਮਜ਼ਬੂਤੀ ਵਿੱਚ ਹਿੱਸਾ ਪਾਉਣ ਦਾ ਸੁਨੇਹਾ ਦਿੱਤਾ ਜਾ ਸਕੇ।

READ ALSO :ਕੇਜਰੀਵਾਲ ਕਰਨ CM ਮਾਨ ‘ਤੇ ਮੰਤਰੀ ਭੁੱਲਰ ਨੂੰ ਤੁਰੰਤ ਬਰਖ਼ਾਸਤ: ਬਿਕਰਮ ਸਿੰਘ ਮਜਿਠੀਆ,

ਐਪ ਨੂੰ ਦਿੱਤੇ ਭਰਵੇ ਹੁੰਗਾਰੇ ਲਈ ਸੂਬੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ‘ਮੇਰਾ ਬਿੱਲ’ ਐਪ ਉਤੇ ਖਰੀਦ ਦਾ ਬਿੱਲ ਅਪਲੋਡ ਕਰਨ ਵਾਲੇ ਖਪਤਕਾਰਾਂ ਨੂੰ ਲੱਕੀ ਡਰਾਅ ਵਿਚ ਸ਼ਾਮਿਲ ਕੀਤੇ ਜਾਵੇਗਾ ਅਤੇ ਇਹ ਲੱਕੀ ਡਰਾਅ ਹਰੇਕ ਮਹੀਨੇ ਦੀ 7 ਤਰੀਕ ਨੂੰ ਨਿਕਲੇਗਾ। ਉਨ੍ਹਾਂ ਕਿਹਾ ਕਿ ਕਿ ਸੂਬੇ ਵਿੱਚ 29 ਟੈਕਸੇਸ਼ਨ ਜ਼ਿਲ੍ਹੇ ਹਨ ਅਤੇ ਹਰੇਕ ਜ਼ਿਲ੍ਹੇ ਵਿਚ ਵੱਧ ਤੋਂ ਵੱਧ 10 ਇਨਾਮ ਦਿੱਤੇ ਜਾਣਗੇ ਜਿਸ ਤਹਿਤ ਹਰੇਕ ਮਹੀਨੇ 290 ਇਨਾਮ ਦਿੱਤੇ ਜਾਣਗੇ।  ਇਹ ਇਨਾਮ ਵਸਤ/ਸੇਵਾ ਲਈ ਅਦਾ ਕੀਤੇ ਟੈਕਸ ਦੇ ਪੰਜ ਗੁਣਾ ਦੇ ਬਰਾਬਰ ਹੋਵੇਗਾ ਪਰ ਇਹ ਇਨਾਮ ਵੱਧ ਤੋਂ ਵੱਧ 10 ਹਜ਼ਾਰ ਰੁਪਏ ਤੱਕ ਦੇ ਮੁੱਲ ਦਾ ਹੋਵੇਗਾ।  ਉਨ੍ਹਾਂ ਕਿਹਾ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈੱਬਸਾਈਟ ਉਤੇ ਨਸ਼ਰ ਕੀਤੀ ਜਾਵੇਗੀ ਅਤੇ ਜੇਤੂਆਂ ਨੂੰ ਮੋਬਾਈਲ ਐਪ ਜ਼ਰੀਏ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੈਟਰੋਲੀਅਮ ਉਤਪਾਦ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਈਂਧਨ ਅਤੇ ਕੁਦਰਤੀ ਗੈਸ) ਅਤੇ ਸ਼ਰਾਬ ਦੇ ਨਾਲ-ਨਾਲ ਬਿਜ਼ਨਸ-ਟੂ-ਬਿਜ਼ਨਸ ਦੇ ਲੈਣ-ਦੇਣ ਦੇ ਵਿਕਰੀ ਬਿੱਲ ਉਕਤ ਸਕੀਮ ਵਿਚ ਹਿੱਸਾ ਲੈਣ ਦੇ ਯੋਗ ਨਹੀਂ ਹੋਣਗੇ।HARPAL SINGH CHEEMA

ਲੋਕਾਂ ਨੂੰ ਟੈਕਸ ਕਾਨੂੰਨਾਂ ਦੀ ਪਾਲਣ ਕਰਨ ਸੂਬੇ ਦੇ ਵਿਕਾਸ ਵਿਚ ਅਹਿਮ ਭਾਈਵਾਲ ਬਣਨ ਦਾ ਸੱਦਾ ਦਿੰਦਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਟੈਕਸ ਦੀ ਪਾਲਣਾ ਕਰਨ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣ ਦੀ ਲੋੜ ਹੈ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ‘ਰੰਗਲਾ ਪੰਜਾਬ ਬਨਾਉਣ’ ਅਤੇ ਸਮਾਜ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਯੋਜਨਾਵਾਂ ਨੂੰ ਲੋੜੀਂਦੀ ਰਫਤਾਰ ਮਿਲ ਸਕੇ।HARPAL SINGH CHEEMA

Share post:

Subscribe

spot_imgspot_img

Popular

More like this
Related

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਪਟਿਆਲਾ/ਚੰਡੀਗੜ੍ਹ, 19 ਜਨਵਰੀ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

ਜਲੰਧਰ ਦਿਹਾਤੀ ਪੁਲਿਸ ਨੇ ਜ਼ਮੀਨੀ ਵਿਵਾਦ ਸੁਲਝਾਇਆ, 5 ਗ੍ਰਿਫ਼ਤਾਰ

ਜਲੰਧਰ, 19 ਜਨਵਰੀ : ਇੱਕ ਤੇਜ਼ ਕਾਰਵਾਈ ਕਰਦੇ ਹੋਏ ਜਲੰਧਰ...

ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ

ਜਲੰਧਰ/ਮਹਿਤਪੁਰ, 19 ਜਨਵਰੀ :    ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ...

ਕੈਬਨਿਟ ਮੰਤਰੀ ਪੰਜਾਬ ਮਹਿੰਦਰ ਭਗਤ ਨੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਕੀਤਾ

ਜਲੰਧਰ: ਸ਼੍ਰੀ ਪੰਚਵਟੀ ਮੰਦਰ ਗਊਸ਼ਾਲਾ ਧਰਮਸ਼ਾਲਾ ਕਮੇਟੀ (ਰਜਿਸਟਰਡ) ਬਸਤੀ...