Wednesday, January 15, 2025

‘ਬਿਲ ਲਿਆਓ ਇਨਾਮ ਪਾਓ’; ਸਤੰਬਰ ਲਈ 227 ਨੇ ਜਿੱਤੇ 13 ਲੱਖ ਰੁਪਏ ਤੋਂ ਵੱਧ ਦੇ ਇਨਾਮ – ਹਰਪਾਲ ਸਿੰਘ ਚੀਮਾ

Date:

ਚੰਡੀਗੜ੍ਹ,  11 ਅਕਤੂਬਰ

HARPAL SINGH CHEEMA ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ਸਤੰਬਰ ਮਹੀਨੇ ‘ਮੇਰਾ ਬਿੱਲ ਐਪ’ ‘ਤੇ ਬਿੱਲ ਅੱਪਲੋਡ ਕਰਨ ਵਾਲੇ 227 ਜੇਤੂਆਂ ਨੇ 13,39,425 ਰੁਪਏ ਦੇ ਇਨਾਮ ਜਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਠਿਤ ਕਮੇਟੀ ਵੱਲੋਂ ਸੋਮਵਾਰ ਨੂੰ ਆਨਲਾਈਨ ਲੱਕੀ ਡਰਾਅ ਕੱਢਿਆ ਗਿਆ।

ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੇਤੂਆਂ ਵਿੱਚੋਂ ਸਭ ਤੋਂ ਵੱਧ 38 ਜੇਤੂ ਟੈਕਸੇਸ਼ਨ ਜਿਲ੍ਹਾ ਲੁਧਿਆਣਾ ਦੇ, ਜਦਕਿ ਦੂਜੇ ਸਥਾਨ ‘ਤੇ 21 ਜੇਤੂ ਟੈਕਸੇਸ਼ਨ ਜਿਲ੍ਹਾ ਜਲੰਧਰ ਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਇਸ ਸਕੀਮ ਪ੍ਰਤੀ ਮਿਲੇ ਉਤਸ਼ਾਹ ਬਾਰੇ ਇਸ ਗੱਲ ਤੋਂ ਪਤਾ ਲੱਗਦਾ ਹੈ ਕਿ ਜੇਤੂਆਂ ਵਿੱਚੋਂ 14 ਟੈਕਸੇਸ਼ਨ ਜਿਲ੍ਹਾ ਅੰਮ੍ਰਿਤਸਰ ਤੋਂ, 10 ਹਰੇਕ ਟੈਕਸੇਸ਼ਨ ਜਿਲ੍ਹਿਆਂ ਬਰਨਾਲਾ, ਗੁਰਦਾਸਪੁਰ ਅਤੇ ਫਰੀਦਕੋਟ ਤੋਂ, 9 ਹਰੇਕ ਟੈਕਸੇਸ਼ਨ ਜਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮੋਗਾ ਤੋਂ, 8 ਹਰੇਕ ਟੈਕਸੇਸ਼ਨ ਜਿਲ੍ਹਿਆਂ ਫਤਹਿਗੜ੍ਹ ਸਾਹਿਬ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਪਟਿਆਲਾ, ਕਪੂਰਥਲਾ, ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ, ਹੁਸ਼ਿਆਰਪੁਰ ਅਤੇ ਤਰਨਤਾਰਨ, 7 ਹਰੇਕ ਟੈਕਸੇਸ਼ਨ ਜਿਲ੍ਹਿਆਂ ਸ਼ਹੀਦ ਭਗਤ ਸਿੰਘ ਨਗਰ ਅਤੇ ਰੂਪਨਗਰ ਤੋਂ, ਟੈਕਸੇਸ਼ਨ ਜਿਲ੍ਹਾ ਮਾਨਸਾ ਤੋਂ 6 ਅਤੇ ਟੈਕਸੇਸ਼ਨ ਜਿਲ੍ਹਾ ਸੰਗਰੂਰ ਤੋਂ 5 ਜੇਤੂ ਸ਼ਾਮਿਲ ਹਨ।

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ 81 ਵਿਅਕਤੀਆਂ ਵੱਲੋਂ 10,000 ਰੁਪਏ ਦੀ ਇਨਾਮੀ ਰਾਸ਼ੀ ਜਿੱਤੀ ਗਈ। ਉਨ੍ਹਾਂ ਦੱਸਿਆ ਇਸ ਯੋਜਨਾ ਤਹਿਤ ਐਲਾਨੇ ਗਏ ਇਨਾਮ ਵਸਤ/ਸੇਵਾ ਲਈ ਅਦਾ ਕੀਤੇ ਕਰ ਦੇ ਪੰਜ ਗੁਣਾ ਦੇ ਬਰਾਬਰ ਅਤੇ ਵੱਧ ਤੋਂ ਵੱਧ 10 ਹਜ਼ਾਰ ਰੁਪਏ ਤੱਕ ਦੇ ਮੁੱਲ ਤੱਕ ਦਾ ਹੈ। ਉਨ੍ਹਾਂ ਕਿਹਾ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈੱਬਸਾਈਟ ਉਤੇ ਨਸ਼ਰ ਕਰ ਦਿੱਤੀ ਗਈ ਹੈ।

READ ALSO : SYL ‘ਤੇ ਹੁਣ ਪੰਜਾਬ ਵਿਧਾਨ ਸਭਾ ‘ਚ ਹੋਵੇਗੀ ਚਰਚਾ, ਸਰਕਾਰ ਨੇ 20-21 ਅਕਤੂਬਰ ਨੂੰ ਬੁਲਾਇਆ ਸੈਸ਼ਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਨਲਾਈਨ ਲੱਕੀ ਡਰਾਅ ਦੌਰਾਨ ਕੁੱਲ 227 ਵਿਅਕਤੀ ਇਨਾਮ ਦੇ ਹੱਕਦਾਰ ਰਹੇ ਜਦਕਿ 63 ਹੋਰ ਵਿਅਕਤੀਆਂ ਦੇ ਨਾਮ ਉਨ੍ਹਾਂ ਵੱਲੋਂ ਅਪਲੋਡ ਕੀਤੇ ਬਿੱਲਾਂ ਦੀ ਪੜਤਾਲ ਉਪਰੰਤ ਨਾਮਨਜ਼ੂਰ ਕਰ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਕੁਝ ਵਿਅਕਤੀਆਂ ਵੱਲੋਂ ਅਪਲੋਡ ਕੀਤੇ ਗਏ ਬਿੱਲ ਸਤੰਬਰ ਦੀ ਜਗ੍ਹਾ ਅਗਸਤ ਮਹੀਨੇ ਦੇ ਸਨ, ਕੁਝ ਮਾਮਲਿਆਂ ਵਿੱਚ ਪੈਟਰੋਲ ਦੇ ਬਿੱਲ ਅਪਲੋਡ ਕੀਤੇ ਗਏ ਸਨ, ਕੁਝ ਬਿੱਲ ਪੰਜਾਬ ਤੋਂ ਬਾਹਰ ਕੀਤੀ ਖਰੀਦ ਨਾਲ ਸਬੰਧਤ ਸਨ ਅਤੇ ਇੱਕ ਕੇਸ ਵਿੱਚ ਅੱਪਲੋਡ ਕੀਤਾ ਗਿਆ ਬਿਜਨਸ ਤੋਂ ਬਿਜਨਸ ਲੈਣ-ਦੇਣ ਨਾਲ ਸਬੰਧਤ ਸੀ।

ਵਿੱਤ ਮੰਤਰੀ ਨੇ ਇਸ ਯੋਜਨਾ ਤਹਿਤ ਪੈਟਰੋਲੀਅਮ ਉਤਪਾਦ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਈਂਧਨ ਅਤੇ ਕੁਦਰਤੀ ਗੈਸ) ਅਤੇ ਸ਼ਰਾਬ ਦੇ ਨਾਲ-ਨਾਲ ਬਿਜ਼ਨਸ-ਟੂ-ਬਿਜ਼ਨਸ ਦੇ ਲੈਣ-ਦੇਣ ਦੇ ਵਿਕਰੀ ਬਿੱਲ ਇਨਾਮ ਪ੍ਰਕ੍ਰਿਆ ਵਿੱਚ ਹਿੱਸਾ ਲੈਣ ਦੇ ਯੋਗ ਨਹੀਂ ਹਨ। HARPAL SINGH CHEEMA

ਲੋਕਾਂ ਨੂੰ ਵਸਤਾਂ ਤੇ ਸੇਵਾਵਾਂ ਦੀ ਖਰੀਦ ਲਈ ਬਿੱਲ ਲੈਣ ਦੀ ਮੁੜ ਅਪੀਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਵੱਧ ਤੋਂ ਵੱਧ ਇਸ ਸਕੀਮ ਵਿਚ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਟੈਕਸ ਦੀ ਪਾਲਣ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਸਮਾਜ ਭਲਾਈ ਦੀਆਂ ਵੱਖ-ਵੱਖ ਸਕੀਮਾਂ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਲਈ ਸੂਬੇ ਨੂੰ ਮਾਲੀਏ ਪੱਖੋਂ ਹੋਰ ਮਜ਼ਬੂਤ ਕੀਤਾ ਜਾ ਸਕੇ।HARPAL SINGH CHEEMA

Share post:

Subscribe

spot_imgspot_img

Popular

More like this
Related

ਡਿਪਟੀ ਕਮਿਸ਼ਨਰ ਨੇ ਲਿਆ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ

ਅੰਮ੍ਰਿਤਸਰ, 15 ਜਵਨਰੀ 2025 (   )- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਗਣਤੰਤਰ ਦਿਵਸ ਮਨਾਉਣ ਲਈ ਗੁਰੂ...

ਡਿਪਟੀ ਕਮਿਸ਼ਨਰ ਵੱਲੋਂ ਬਰਲਟਨ ਪਾਰਕ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ

ਜਲੰਧਰ, 15 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ...

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਪਟਿਆਲਾ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...