ਯਕਮੁਸ਼ਤ ਨਿਪਟਾਰਾ ਸਕੀਮ-2023 ਮੁਕੱਦਮੇਬਾਜੀ ਨੂੰ ਘਟਾ ਅਤੇ ਜੀ.ਐਸ.ਟੀ ਦਾ ਪਾਲਣਾ ਵਧਾ ਕੇ ਵਪਾਰ ਤੇ ਉਦਯੋਗ ਲਈ ਲਾਭਦਾਇਕ ਹੋਵੇਗੀ-ਚੀਮਾ

Date:

ਚੰਡੀਗੜ, 16 ਨਵੰਬਰ

Harpal Singh Cheema ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਲਾਭ ਪਹੁੰਚਾਉਣ ਲਈ ਬਕਾਇਆ ਕਰਾਂ ਦੀ ਪ੍ਰਾਪਤੀ ਲਈ 15 ਨਵੰਬਰ, 2023 ਤੋਂ 15 ਮਾਰਚ, 2024 ਤੱਕ ਜਾਰੀ ਰਹਿਣ ਵਾਲੀ ਪੰਜਾਬ ਵਨ ਟਾਈਮ ਸੈਟਲਮੈਂਟ ਸਕੀਮ, 2023 (ਯਕਮੁਸ਼ਤ ਨਿਪਟਾਰਾ ਸਕੀਮ-2023) ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਵਿਰਾਸਤੀ ਮੁਕੱਦਮੇਬਾਜੀ ਦਾ ਬੋਝ ਘਟੇਗਾ ਅਤੇ ਸਬੰਧਤ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਦੀ ਪਾਲਣਾ ਯੋਗ ਬਣਾਇਆ ਜਾ ਸਕੇਗਾ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 31 ਮਾਰਚ, 2023 ਤੱਕ 1 ਕਰੋੜ ਰੁਪਏ ਤੱਕ ਦੇ ਟੈਕਸ, ਵਿਆਜ ਅਤੇ ਜੁਰਮਾਨੇ ਦੀ ਕੁੱਲ ਬਕਾਇਆ ਰਕਮ 6086.25 ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਉਨ੍ਹਾਂ 39,787 ਟੈਕਸਦਾਤਿਆਂ ਨੂੰ ਲਾਭ ਪਹੁੰਚਾਉਣ ਲਈ ਜਿੰਨ੍ਹਾਂ ਵੱਲ ਕੁੱਲ ਕਰ ਬਕਾਇਆ 1 ਲੱਖ ਰੁਪਏ ਤੋਂ ਘੱਟ ਸੀ, 528.38 ਕਰੋੜ ਰੁਪਏ ਦੇ ਬਕਾਏ ਦੀ ਪੂਰੀ ਮੁਆਫੀ ਦਾ ਪ੍ਰਸਤਾਵ ਹੈ।

ਇਸ ਸਕੀਮ ਦੇ ਵੇਰਵੇ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਕਰ ਵਿਭਾਗ, ਪੰਜਾਬ ਵੱਲੋਂ 31 ਮਾਰਚ, 2023 ਤੱਕ ਜਿਨ੍ਹਾਂ ਕਰਦਾਤਾਵਾਂ ਦਾ ਮੁਲਾਂਕਣ ਤਿਆਰ ਕੀਤਾ ਗਿਆ ਹੈ, ਉਹ ਇਸ ਸਕੀਮ ਅਧੀਨ ਆਪਣੇ ਬਕਾਏ ਦੇ ਨਿਪਟਾਰੇ ਲਈ ਅਰਜ਼ੀ ਦੇਣ ਦੇ ਯੋਗ ਹੋਣਗੇ। ਉਨ੍ਹਾਂ ਕਿਹਾ ਕਿ ਇਹ ਸਕੀਮ ਪੰਜਾਬ ਜਨਰਲ ਸੇਲਜ਼ ਟੈਕਸ ਐਕਟ, 1948, ਕੇਂਦਰੀ ਵਿਕਰੀ ਕਰ ਐਕਟ, 1956, ਪੰਜਾਬ ਬੁਨਿਆਦੀ ਢਾਂਚਾ (ਵਿਕਾਸ ਅਤੇ ਰੈਗੂਲੇਸ਼ਨ) ਐਕਟ, 2002 ਅਤੇ ਪੰਜਾਬ ਵੈਲਿਊ ਐਡਿਡ ਟੈਕਸ ਐਕਟ, 2005 ਦੇ ਅਧੀਨ ਬਕਾਇਆ ਅਦਾ ਕਰਨ ਲਈ ਲਾਗੂ ਹੋਵੇਗੀ।

READ ALSO : ਫਰੀਦਕੋਟ ‘ਚ ਪਰਾਲੀ ਸਾੜਨ ਦੇ ਦੋਸ਼ ‘ਚ 27 ਕਿਸਾਨਾਂ ਖਿਲਾਫ ਐਫ.ਆਈ.ਆਰ

ਟੈਕਸ, ਵਿਆਜ ਅਤੇ ਜੁਰਮਾਨੇ ਦੀ ਸਲੈਬ-ਵਾਰ ਪ੍ਰਸਤਾਵਿਤ ਛੋਟ ਬਾਰੇ ਜਾਣਕਾਰੀ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਹ ਕਰਦਾਤਾ ਯਕਮੁਸ਼ਤ ਨਿਪਟਾਰੇ ਲਈ ਅਰਜ਼ੀ ਦੇਣ ਦੇ ਯੋਗ ਹੋਣਗੇ ਜਿੰਨ੍ਹਾ ਵੱਲ ਕੁਲ ਬਕਾਇਆ ਰਕਮ (ਟੈਕਸ, ਜੁਰਮਾਨਾ ਅਤੇ ਵਿਆਜ) 31 ਮਾਰਚ, 2023 ਤੱਕ 1 ਕਰੋੜ ਰੁਪਏ ਤੱਕ ਸੀ। ਉਨ੍ਹਾਂ ਕਿਹਾ ਕਿ ਇਹ ਸਕੀਮ 1 ਲੱਖ ਰੁਪਏ ਤੋਂ ਘੱਟ ਬਕਾਇਆ ਵਾਲੇ ਕੇਸਾਂ ਵਿੱਚ ਕਰ, ਵਿਆਜ ਅਤੇ ਜੁਰਮਾਨੇ ਦੀ ਪੂਰੀ ਛੋਟ ਪ੍ਰਦਾਨ ਕਰੇਗੀ, ਜਦੋਂ ਕਿ 1 ਲੱਖ ਰੁਪਏ ਤੋਂ ਰੁ. 1 ਕਰੋੜ ਤੱਕ ਦੇ ਬਕਾਏ ਲਈ ਵਿਆਜ ਤੇ ਜੁਰਮਾਨੇ ‘ਤੇ 100 ਫੀਸਦੀ ਮੁਆਫੀ ਹੋਵੇਗੀ ਅਤੇ ਕਰ ਦੀ ਰਕਮ ਦਾ 50 ਫੀਸਦੀ ਮੁਆਫ਼ ਹੋਵੇਗਾ।

ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਜਲਦੀ ਤੋਂ ਜਲਦੀ ਇਸ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ 15 ਮਾਰਚ, 2024 ਤੋਂ ਬਾਅਦ ਬਕਾਏ ਦੇ ਨਿਪਟਾਰੇ ਲਈ ਕੋਈ ਵੀ ਅਰਜ਼ੀ ਸਵੀਕਾਰ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਪ੍ਰਣਾਲੀ ਤੋਂ ਪਹਿਲਾਂ ਦੇ ਬਕਾਏ ਲਈ ਲਿਆਂਦੀ ਗਈ ਇਸ ਯਕਮੁਸ਼ਤ ਨਿਪਟਾਰਾ ਸਕੀਮ ਨਾਲ ਜਿੱਥੇ ਵਿਰਾਸਤੀ ਮੁਕੱਦਮੇਬਾਜੀ ਦਾ ਬੋਝ ਘਟੇਗਾ ਉਥੇ ਇਸ ਨਾਲ ਵਿਭਾਗ ਦੇ ਸਰੋਤਾਂ ਦੀ ਸਰਵੋਤਮ ਵਰਤੋਂ ਨਾਲ ਜੀ.ਐਸ.ਟੀ ਪ੍ਰਣਾਲੀ ਦੇ ਸੁਚਾਰੂ ਪ੍ਰਬੰਧਨ ਵਿੱਚ ਮਦਦ ਮਿਲੇਗੀ। Harpal Singh Cheema

Share post:

Subscribe

spot_imgspot_img

Popular

More like this
Related

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ...