ਕਣਕ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ ਸਵੇਰੇ 07:00 ਵਜੇ ਤੋਂ ਸ਼ਾਮ 7:00 ਵਜੇ ਤੱਕ ਹੀ ਚੱਲਣਗੀਆਂ-ਜਿਲ੍ਹਾ ਮੈਜਿਸਟਰੇਟ 

ਕਣਕ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ ਸਵੇਰੇ 07:00 ਵਜੇ ਤੋਂ ਸ਼ਾਮ 7:00 ਵਜੇ ਤੱਕ ਹੀ ਚੱਲਣਗੀਆਂ-ਜਿਲ੍ਹਾ ਮੈਜਿਸਟਰੇਟ 

ਫਰੀਦਕੋਟ 26 ਮਾਰਚ 2024 ਜਿਲ੍ਹਾ ਮੈਜਿਸਟਰੇਟ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਫੌਜ਼ਦਾਰੀ ਦੰਡ ਸੰਘਤਾ , 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹਾਰਵੈਸਟ ਕੰਬਾਈਨਾਂ ਨਾਲ ਕਣਕ ਦੀ ਕਟਾਈ ਸਬੰਧੀ ਜਿਲ੍ਹੇ ਵਿੱਚ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਫਰੀਦਕੋਟ ਜਿਲ੍ਹੇ ਵਿੱਚ ਕਣਕ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ ਸਵੇਰੇ 07:00 ਵਜੇ ਤੋਂ ਸ਼ਾਮ 7:00 ਵਜੇ ਤੱਕ ਹੀ ਚੱਲਣਗੀਆਂ । ਇਸ ਸਮੇਂ ਤੋਂ ਬਾਅਦ ( ਸ਼ਾਮ 07.00 ਵਜੇ […]

ਫਰੀਦਕੋਟ 26 ਮਾਰਚ 2024

ਜਿਲ੍ਹਾ ਮੈਜਿਸਟਰੇਟ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਫੌਜ਼ਦਾਰੀ ਦੰਡ ਸੰਘਤਾ , 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹਾਰਵੈਸਟ ਕੰਬਾਈਨਾਂ ਨਾਲ ਕਣਕ ਦੀ ਕਟਾਈ ਸਬੰਧੀ ਜਿਲ੍ਹੇ ਵਿੱਚ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਫਰੀਦਕੋਟ ਜਿਲ੍ਹੇ ਵਿੱਚ ਕਣਕ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ ਸਵੇਰੇ 07:00 ਵਜੇ ਤੋਂ ਸ਼ਾਮ 7:00 ਵਜੇ ਤੱਕ ਹੀ ਚੱਲਣਗੀਆਂ । ਇਸ ਸਮੇਂ ਤੋਂ ਬਾਅਦ ( ਸ਼ਾਮ 07.00 ਵਜੇ ਤੋਂ ਸਵੇਰ 07.00 ਵੱਜੇ ਤੱਕ ) ਕਣਕ ਦੀ ਕੰਬਾਈਨਾਂ ਰਾਹੀਂ ਕਟਾਈ ਤੇ ਮੁਕੰਮਲ ਤੌਰ ਤੇ ਰੋਕ ਹੋਵੇਗੀ।

ਜਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਕਿਸਾਨਾਂ ਵੱਲੋਂ ਹਾੜੀ 2024 ਦੌਰਾਨ ਕਣਕ ਦੀ ਫਸਲ ਦੀ ਕਟਾਈ ਸ਼ੁਰੂ ਕੀਤੀ ਜਾ ਰਹੀ ਹੈ । ਕਣਕ ਦੀ ਕਟਾਈ ਵਾਸਤੇ ਕੰਬਾਇਨਾਂ ਦੀ ਵਰਤੋਂ ਕੀਤੀ ਜਾਂਦੀ ਹੈ । ਕੁਝ ਲੋਕ ਕੰਬਾਇਨਾਂ ਦੇਰ ਸਵੇਰ ਚਲਾ ਕੇ ਨਾਲ ਰਾਤ ਸਮੇਂ ਪਈ ਤਰੇਲ ਕਾਰਨ ਕਣਕ ਦੀ ਗਿੱਲੀ ਫਸਲ ਦੀ ਕਟਾਈ ਕਰਦੇ ਹਨ ਜਿਸ ਨਾਲ ਫਸਲ ਵਿੱਚ ਨਮੀ ਦੀ ਮਾਤਰਾ ਨਿਰਧਾਰਤ ਮਾਪਦੰਡ ਤੋਂ ਵੱਧਣ ਦੀ ਸੰਭਾਵਨਾ ਹੁੰਦੀ ਹੈ । ਗਿੱਲੀ ਫਸਲ ਮੰਡੀਆਂ ਵਿੱਚ ਲਿਆਉਣ ਕਰਕੇ ਕਿਸਾਨਾਂ ਨੂੰ ਕਈ ਵਾਰ ਫਸਲ ਵੇਚਣ ਵਿੱਚ ਗੈਰ – ਲੋੜੀਦੀ ਦੇਰੀ ਹੁੰਦੀ ਹੈ , ਜਿਸ ਨਾਲ ਉਹਨਾਂ ਵਿੱਚ ਰੋਸ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਕਿਸਾਨ ਜਥੇਬੰਦੀਆਂ ਧਰਨਿਆਂ ਤੇ ਉਤਾਰੂ ਹੋ ਜਾਂਦੀਆਂ ਹਨ , ਜੋ ਕਿ ਟਰੈਫਿਕ ਸਮੱਸਿਆ ਦੇ ਨਾਲ – ਨਾਲ ਅਮਨ ਕਾਨੂੰਨ ਦੀ ਸਥਿਤੀ ਲਈ ਵੀ ਮੁਸ਼ਕਿਲ ਪੈਦਾ ਕਰਦੇ ਹਨ । ਇਸ ਸਭ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਮਿਤੀ  19-05-2024 ਤੱਕ ਲਾਗੂ ਰਹਿਣਗੇ।

Tags:

Latest

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ
ਕੁਝ "ਮੌਕਾਪ੍ਰਸਤ" ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ 2 ਕਰੋੜ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ
ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ