ਚੰਡੀਗੜ੍ਹ ਜਾ ਰਹੀ ਰੋਡਵੇਜ਼ ਦੀ ਬੱਸ ਪਲਟੀ , ਡਰਾਈਵਰ ਤੇ ਕੰਡਕਟਰ ਸਮੇਤ ਕਈ ਸਵਾਰੀਆਂ ਜ਼ਖਮੀ

ਚੰਡੀਗੜ੍ਹ ਜਾ ਰਹੀ ਰੋਡਵੇਜ਼ ਦੀ ਬੱਸ ਪਲਟੀ , ਡਰਾਈਵਰ ਤੇ ਕੰਡਕਟਰ ਸਮੇਤ ਕਈ ਸਵਾਰੀਆਂ ਜ਼ਖਮੀ

Haryana Bus Accident ਚੰਡੀਗੜ੍ਹ ਜਾ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਟੋਹਾਣਾ ਨੇੜੇ ਸੜਕ ਕਿਨਾਰੇ ਪਲਟ ਗਈ ਹੈ। ਇਹ ਬੱਸ ਹਰਿਆਣਾ ਦੇ ਫਤਿਹਾਬਾਦ ਤੋਂ ਚੱਲੀ ਸੀ। ਬੱਸ ਵਿੱਚ ਸਵਾਰ 24 ਲੋਕ ਜ਼ਖਮੀ ਹੋਏ ਹਨ। ਪਿੰਡ ਵਾਸੀਆਂ ਦੀ ਮਦਦ ਨਾਲ ਸਵਾਰੀਆਂ ਨੂੰ ਬਾਹਰ ਕੱਢਿਆ ਗਿਆ ਅਤੇ ਐਂਬੂਲੈਂਸ ਨੂੰ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਜ਼ਖਮੀਆਂ ਨੂੰ ਟੋਹਾਣਾ […]

Haryana Bus Accident

ਚੰਡੀਗੜ੍ਹ ਜਾ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਟੋਹਾਣਾ ਨੇੜੇ ਸੜਕ ਕਿਨਾਰੇ ਪਲਟ ਗਈ ਹੈ। ਇਹ ਬੱਸ ਹਰਿਆਣਾ ਦੇ ਫਤਿਹਾਬਾਦ ਤੋਂ ਚੱਲੀ ਸੀ। ਬੱਸ ਵਿੱਚ ਸਵਾਰ 24 ਲੋਕ ਜ਼ਖਮੀ ਹੋਏ ਹਨ।

ਪਿੰਡ ਵਾਸੀਆਂ ਦੀ ਮਦਦ ਨਾਲ ਸਵਾਰੀਆਂ ਨੂੰ ਬਾਹਰ ਕੱਢਿਆ ਗਿਆ ਅਤੇ ਐਂਬੂਲੈਂਸ ਨੂੰ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਜ਼ਖਮੀਆਂ ਨੂੰ ਟੋਹਾਣਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਇਸ ਦੌਰਾਨ ਸੜਕ ਦੀ ਮਾੜੀ ਹਾਲਤ ਤੋਂ ਗੁੱਸੇ ਵਿੱਚ ਆਏ ਲੋਕਾਂ ਨੇ ਮੌਕੇ ’ਤੇ ਜਾਮ ਲਗਾ ਦਿੱਤਾ, ਜਿਸ ਕਾਰਨ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ।

ਜਾਣਕਾਰੀ ਅਨੁਸਾਰ ਫਤਿਹਾਬਾਦ ਡਿਪੂ ਦੀ ਰੋਡਵੇਜ਼ ਦੀ ਬੱਸ ਅੱਜ ਸਵੇਰੇ ਫਤਿਹਾਬਾਦ ਤੋਂ ਚੰਡੀਗੜ੍ਹ ਲਈ ਰਵਾਨਾ ਹੋਈ ਸੀ। ਇਸੇ ਦੌਰਾਨ ਬੱਸ ਅਚਾਨਕ ਸੜਕ ਦੇ ਕਿਨਾਰੇ ਮਿੱਟੀ ਧਸਣ ਕਾਰਨ ਪਲਟ ਗਈ ਅਤੇ ਹਫੜਾ-ਦਫੜੀ ਮਚ ਗਈ। ਆਸ-ਪਾਸ ਕੰਮ ਕਰ ਰਹੇ ਲੋਕ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਬੱਸ ‘ਚ ਸਵਾਰ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ। 

ਇੱਕ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਦੂਜੇ ਪਾਸੇ ਪਿੰਡ ਵਾਸੀਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਜਦੋਂ ਤੋਂ ਮੁੱਖ ਸੜਕ ’ਤੇ ਪੁਲ ਬਣ ਰਿਹਾ ਹੈ, ਉਦੋਂ ਤੋਂ ਇਸ ਦਾ ਕੋਈ ਬਦਲਵਾਂ ਪ੍ਰਬੰਧ ਨਹੀਂ ਕੀਤਾ ਗਿਆ। 

Read Also : ਪੰਜਾਬ ਵਿਚ ਦੋ ਪਹੀਆ ਵਾਹਨ ਚਾਲਕ ਸਾਵਧਾਨ! ਅੱਜ ਤੋਂ ਲਾਗੂ ਹੋਇਆ ਨਵਾਂ ਰੂਲ

ਲੋਕਾਂ ਨੇ ਕਿਹਾ ਕਿ ਜੇਕਰ ਕੋਈ ਜਾਨੀ-ਮਾਲੀ ਨੁਕਸਾਨ ਹੁੰਦਾ ਹੈ ਤਾਂ ਜ਼ਿੰਮੇਵਾਰੀ ਕੌਣ ਲਵੇਗਾ, ਬਦਲਵੀਂ ਸੜਕ ’ਤੇ ਵੀ ਜਾਮ ਲੱਗਣ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ।

Haryana Bus Accident

Advertisement

Latest

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ