ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ਦਾ ਬਦਲਿਆ ਸਮਾਂ: ਹੁਣ 6 ਦੀ ਬਜਾਏ 5 ਮਾਰਚ ਨੂੰ ਹੋਵੇਗੀ ਮੀਟਿੰਗ…

Haryana Cabinet Meeting 

Haryana Cabinet Meeting 

ਹਰਿਆਣਾ ਕੈਬਨਿਟ ਦੀ ਮੀਟਿੰਗ ਦਾ ਸਮਾਂ ਬਦਲਿਆ ਗਿਆ ਹੈ। ਇਸ ਦਾ ਸੋਧਿਆ ਹੁਕਮ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਜਾਰੀ ਕੀਤਾ ਹੈ। ਇਸ ਮੁਤਾਬਕ ਹੁਣ 5 ਮਾਰਚ ਨੂੰ ਬਾਅਦ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਵੇਗੀ।

ਇਸ ਤੋਂ ਪਹਿਲਾਂ ਮੁੱਖ ਸਕੱਤਰ ਸੰਜੀਵ ਕੌਸ਼ਲ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਲਈ 6 ਮਾਰਚ ਦੀ ਤਰੀਕ ਤੈਅ ਕੀਤੀ ਗਈ ਸੀ। ਇਸ ਸਬੰਧੀ ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਹਰਿਆਣਾ ਸਿਵਲ ਸਕੱਤਰੇਤ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਆਯੋਜਿਤ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਇਸ ਬੈਠਕ ‘ਚ ਸਾਰੇ ਮੰਤਰੀ ਮੌਜੂਦ ਰਹਿਣਗੇ।

READ ALSO; ਹਰਿਆਣਾ ਦੇ ਲੋਕ ਸਭਾ ਉਮੀਦਵਾਰਾਂ ‘ਤੇ ਦਿੱਲੀ ‘ਚ ਵਿਚਾਰ ਚਰਚਾ: ਭਾਜਪਾ ਨੇ ਕੇਂਦਰ ਨੂੰ 9 ਮੌਜੂਦਾ ਸੰਸਦ ਮੈਂਬਰਾਂ ਦੇ ਭੇਜੇ ਨਾਂ

ਸਭ ਤੋਂ ਖਾਸ ਗੱਲ ਇਹ ਹੈ ਕਿ ਮਾਰਚ ਦੇ ਦੂਜੇ ਹਫਤੇ ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਜ਼ਾਬਤਾ ਲੱਗਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਹੋਣ ਵਾਲੀ ਇਸ ਕੈਬਨਿਟ ਮੀਟਿੰਗ ਵਿੱਚ ਮੁੱਖ ਮੰਤਰੀ ਮਨੇਹਰ ਲਾਲ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦੇ ਸਕਦੇ ਹਨ।

Haryana Cabinet Meeting 

[wpadcenter_ad id='4448' align='none']