ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮਪ੍ਰਕਾਸ਼ ਚੌਟਾਲਾ ਦਾ ਦੇਹਾਂਤ

Date:

Haryana Former CM OP Chautala

ਇੰਡੀਅਨ ਨੈਸ਼ਨਲ ਲੋਕ ਦਲ ਦੇ ਮੁਖੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮਪ੍ਰਕਾਸ਼ ਚੌਟਾਲਾ (OM Prakash Chautala) ਦਾ ਸ਼ੁੱਕਰਵਾਰ (20 ਦਸੰਬਰ) ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਗੁਰੂਗ੍ਰਾਮ ਸਥਿਤ ਆਪਣੀ ਰਿਹਾਇਸ਼ ‘ਤੇ ਆਖ਼ਰੀ ਸਾਹ ਲਿਆ। ਉਹ 89 ਸਾਲ ਦੇ ਸਨ। ਚੌਟਾਲਾ ਚਾਰ ਵਾਰ ਹਰਿਆਣਾ ਦੇ ਮੁੱਖ ਮੰਤਰੀ ਰਹੇ।

ਉਹ ਪਹਿਲੀ ਵਾਰ 2 ਦਸੰਬਰ 1989 ਨੂੰ ਮੁੱਖ ਮੰਤਰੀ ਬਣੇ ਤੇ 171 ਦਿਨ ਇਸ ਅਹੁਦੇ ‘ਤੇ ਰਹੇ। ਇਸ ਤੋਂ ਬਾਅਦ ਉਹ 12 ਜੁਲਾਈ 1990 ਨੂੰ ਮੁੱਖ ਮੰਤਰੀ ਬਣੇ ਤੇ ਪੰਜ ਦਿਨ ਤੱਕ ਮੁੱਖ ਮੰਤਰੀ ਰਹੇ।

ਇਸ ਤੋਂ ਬਾਅਦ ਉਹ 22 ਮਾਰਚ 1991 ਨੂੰ ਮੁੜ ਮੁੱਖ ਮੰਤਰੀ ਬਣੇ ਅਤੇ 15 ਦਿਨ ਤੱਕ ਰਹੇ। ਓਮ ਪ੍ਰਕਾਸ਼ ਚੌਟਾਲਾ 24 ਜੁਲਾਈ 1999 ਨੂੰ ਮੁੜ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠੇ ਅਤੇ 2 ਮਾਰਚ 2000 ਤੱਕ ਰਹੇ ਫਿਰ ਉਨ੍ਹਾਂ ਨੇ ਆਪਣਾ ਪੰਜ ਸਾਲ ਦਾ ਕਾਰਜਕਾਲ ਪੂਰਾ ਕੀਤਾ। ਭਾਵ ਉਹ 2005 ਤੱਕ ਮੁੱਖ ਮੰਤਰੀ ਰਹੇ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਮੁੱਖ ਮੰਤਰੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵਿੱਟਰ ‘ਤੇ ਲਿਖਿਆ, ”ਇਨੈਲੋ ਸੁਪਰੀਮੋ ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਓਮ ਪ੍ਰਕਾਸ਼ ਚੌਟਾਲਾ ਦਾ ਦਿਹਾਂਤ ਬੇਹੱਦ ਦੁਖਦ ਹੈ। ਉਨ੍ਹਾਂ ਨੇ ਸਾਰੀ ਉਮਰ ਰਾਜ ਅਤੇ ਸਮਾਜ ਦੀ ਸੇਵਾ ਕੀਤੀ, ਇਹ ਦੇਸ਼ ਅਤੇ ਹਰਿਆਣਾ ਰਾਜ ਦੀ ਰਾਜਨੀਤੀ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। 

Read Also : ਜੀਐਨਡੀਈਸੀ ਵਿਖੇ ਸੈਮੀਕੰਡਕਟਰ ਵਿਸ਼ੇ ਉੱਤੇ 6 ਦਿਨਾਂ ATAL ਪ੍ਰੋਗਰਾਮ ਦਾ ਉਦਘਾਟਨ

ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ, ”ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਇਨੈਲੋ ਮੁਖੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ ਦੀ ਦੁਖਦ ਖ਼ਬਰ ਮਿਲੀ ਹੈ। ਸੂਬੇ ਦੇ ਵਿਕਾਸ ਵਿੱਚ ਉਨ੍ਹਾਂ ਦੇ ਅਹਿਮ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਦੁੱਖ ਦੀ ਘੜੀ ਵਿੱਚ ਮੇਰੀ ਸੰਵੇਦਨਾ ਦੁਖੀ ਪਰਿਵਾਰ ਨਾਲ ਹੈ। ਮੈਂ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ। ਓਮ ਸ਼ਾਂਤੀ!”

ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਭੂਪੇਂਦਰ ਸਿੰਘ ਹੁੱਡਾ ਨੇ ਕਿਹਾ, “ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਵਿਧਾਨ ਸਭਾ ਵਿੱਚ ਸਾਡੇ ਸਹਿਯੋਗੀ ਓਮ ਪ੍ਰਕਾਸ਼ ਚੌਟਾਲਾ ਜੀ ਦੇ ਦੇਹਾਂਤ ਦੀ ਖਬਰ ਦੁਖਦਾਈ ਹੈ। ਉਨ੍ਹਾਂ ਨਾਲ ਸਾਡੇ ਪਰਿਵਾਰਕ ਸਬੰਧ ਸਨ ਅਤੇ ਮੁੱਖ ਮੰਤਰੀ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਸੂਬੇ ਦੇ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ। ਮੈਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ ਅਤੇ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

Haryana Former CM OP Chautala

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਕਿੰਨੂ ਮੁਕਤਸਰ ਦੇ; ਚਾਰ ਬੂਟਿਆਂ ਤੋਂ 7700 ਏਕੜ ਵਿੱਚ ਫੈਲੇ ਬੂਟੇ

·         ਜ਼ਿਲ੍ਹੇ ਵਿੱਚ ਕਿੰਨੂ ਦੀ ਫ਼ਸਲ ਹੇਠ ਰਕਬੇ ਵਿੱਚ ਹੋਇਆ...

ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ ਦੇ ਮੱਦੇਨਜ਼ਰ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ

ਬਠਿੰਡਾ, 20 ਦਸੰਬਰ : ਜ਼ਿਲ੍ਹੇ ਅੰਦਰ ਨਗਰ ਨਿਗਮ, ਨਗਰ ਕੌਂਸਲਾਂ ਅਤੇ...

ਜ਼ਿਲ੍ਹੇ ਅੰਦਰ 51244 ਮੀਟਰਕ ਟਨ ਯੂਰੀਆ ਖਾਦ ਮੌਜੂਦ

ਮਾਨਸਾ, 20 ਦਸੰਬਰ :ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਪਾਲ...