Haryana news:
ਹਰਿਆਣਾ ਦੇ ਇੱਕ ਸਰਕਾਰੀ ਸਕੂਲ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜੀਂਦ ਦੇ ਇੱਕ ਸਰਕਾਰੀ ਸਕੂਲ ਵਿੱਚ ਪੜ੍ਹਦੀਆਂ 142 ਨਾਬਾਲਗ ਲੜਕੀਆਂ ਨੇ ਪ੍ਰਿੰਸੀਪਲ ‘ਤੇ ਛੇ ਸਾਲ ਤੱਕ ਜਿਣਸੀ ਸ਼ੋਸ਼ਣ ਕਰਨ ਦਾ ਇਲਜ਼ਾਮ ਲਾਇਆ ਹੈ । ਨਿਊਜ਼ ਏਜੰਸੀ ANI ਦੇ ਮੁਤਾਬਕ ਬੁੱਧਵਾਰ ਨੂੰ ਜੀਂਦ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਮਰਾਨ ਰਜ਼ਾ ਨੇ ਕਿਹਾ ਕਿ SDM ਦੀ ਅਗਵਾਈ ਵਾਲੀ ਇੱਕ ਜਾਂਚ ਕਮੇਟੀ ਨੇ ਕੁੱਲ 390 ਵਿਦਿਆਰਥਣਾਂ ਦੇ ਬਿਆਨ ਦਰਜ ਕੀਤੇ ਹਨ ਅਤੇ ਅਸੀਂ 142 ਮਾਮਲਿਆਂ ਵਿੱਚ ਸ਼ਿਕਾਇਤਾਂ ਦਰਜ ਕੀਤੀਆਂ ਹਨ। ਵਿਦਿਆਰਥਣਾਂ ਦੇ ਜਿਣਸੀ ਸ਼ੋਸ਼ਣ ਦੇ ਮਾਮਲੇ ਵਿੱਚ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਅਗਲੇਰੀ ਕਾਰਵਾਈ ਲਈ ਭੇਜਿਆ ਗਿਆ ਹੈ। ਇਨ੍ਹਾਂ 142 ਵਿਦਿਆਰਥਣਾਂ ਵਿਚੋਂ ਜ਼ਿਆਦਾਤਰ ਨੇ ਪ੍ਰਿੰਸੀਪਲ ‘ਤੇ ਜਿਣਸੀ ਸ਼ੋਸ਼ਣ ਦਾ ਇਲਜ਼ਾਮ ਲਾਇਆ ਹੈ । ਦੋਸ਼ੀ ਪ੍ਰਿੰਸੀਪਲ ਫਿਲਹਾਲ ਸਲਾਖਾਂ ਪਿੱਛੇ ਹੈ।
ਸਮਾਚਾਰ ਏਜੰਸੀ ਮੁਤਾਬਕ ਜੀਂਦ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਮਰਾਨ ਰਜ਼ਾ ਨੇ ਕਿਹਾ ਕਿ ਉਪ ਮੰਡਲ ਮੈਜਿਸਟਰੇਟ (ਐਸਡੀਐਮ) ਦੀ ਅਗਵਾਈ ਵਾਲੀ ਇਕ ਜਾਂਚ ਕਮੇਟੀ ਨੇ ਕੁੱਲ 390 ਲੜਕੀਆਂ ਦੇ ਬਿਆਨ ਦਰਜ ਕੀਤੇ ਹਨ ਅਤੇ ਮਾਮਲੇ ਵਿਚ 142 ਕੇਸਾਂ ਦੀਆਂ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ।
READ ALSO:ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਦੀ ਜਾਂਚ ਕਰੇਗਾ ਭਾਰਤ
ਲੜਕੀਆਂ ਦੇ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਅਗਲੇਰੀ ਕਾਰਵਾਈ ਲਈ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸੌਂਪ ਦਿਤੀ ਗਈ ਹੈ। 390 ‘ਚੋਂ 142 ਲੜਕੀਆਂ ਨੇ ਪ੍ਰਿੰਸੀਪਲ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਹਨ। ਦੂਜੇ ਪਾਸੇ, ਹੋਰ ਪੀੜਤਾਂ ਨੇ ਭਿਆਨਕ ਹਰਕਤਾਂ ਦੇਖੀ। ਦੋਸ਼ੀ ਪ੍ਰਿੰਸੀਪਲ ਫਿਲਹਾਲ ਸਲਾਖਾਂ ਪਿੱਛੇ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 31 ਅਗਸਤ ਨੂੰ ਕਰੀਬ 15 ਲੜਕੀਆਂ ਨੇ ਕਥਿਤ ਘਿਨਾਉਣੀ ਹਰਕਤਾਂ ਨੂੰ ਲੈ ਕੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਰਾਸ਼ਟਰੀ ਮਹਿਲਾ ਕਮਿਸ਼ਨ ਅਤੇ ਰਾਜ ਮਹਿਲਾ ਕਮਿਸ਼ਨ ਸਮੇਤ ਹੋਰਨਾਂ ਨੂੰ ਪੱਤਰ ਲਿਖਿਆ ਸੀ।
Haryana news: