Saturday, December 28, 2024

ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਵੱਡੀ ਰਾਹਤ, ਹਰਿਆਣਾ ਪੁਲਿਸ ਨੇ ਵਾਪਸ ਲਿਆ ਫੈਸਲਾ

Date:

HARYANA POLICE

ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ਉਤੇ ਕਿਸਾਨਾਂ ਦੇ ਚੱਲਦੇ ਰੋਹ ਵਿਚਾਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਹਰਿਆਣਾ ਪੁਲਿਸ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਉਤੇ ਨੈਸ਼ਨਲ ਸਕਿਊਰਟੀ ਐਕਟ (NSA), 1980 ਦੇ ਤਹਿਤ ਕਾਰਵਾਈ ਨਾ ਕਰਨ ਦਾ ਫੈਸਲਾ ਲਿਆ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਅੰਬਾਲਾ ਪੁਲਿਸ ਨੇ ਆਪਣੇ ਟਵਿੱਟਰ ਖਾਤੇ ਉਤੇ ਜਾਣਕਾਰੀ ਸਾਂਝੀ ਕੀਤੀ ਸੀ ਕਿ ਪ੍ਰਦਰਸ਼ਨਕਾਰੀ ਕਿਸਾਨ ਆਗੂਆਂ ਉਤੇ ਨੈਸ਼ਨਲ ਸਕਿਊਰਟੀ ਐਕਟ (NSA), 1980 ਦੇ ਤਹਿਤ ਕਾਰਵਾਈ ਕੀਤੀ ਜਾਵੇਗੀ।

ਇਕ ਅਧਿਕਾਰਤ ਬਿਆਨ ਮੁਤਾਬਕ, ਅੰਬਾਲਾ ਪੁਲਿਸ ਨੇ ਵੀਰਵਾਰ ਨੂੰ ਕਿਹਾ ਸੀ ਕਿ 13 ਫ਼ਰਵਰੀ ਤੋਂ ਦਿੱਲੀ ਕੂਚ ਦੇ ਸੱਦੇ ਦੇ ਮੱਦੇਨਜ਼ਰ ਸ਼ੰਭੂ ਬਾਰਡਰ ‘ਤੇ ਲਗਾਏ ਗਏ ਬੈਰੀਕੇਡਸ ਤੋੜਨ ਲਈ ਕਿਸਾਨ ਸੰਗਠਨਾਂ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ।

READ ALSO:ਸ਼ੁਭਕਰਨ ਸਿੰਘ ਨੂੰ ਮਿਲਿਆ ਸ਼ਹੀਦ ਦਾ ਦਰਜਾ; ਪੰਜਾਬ ਸਰਕਾਰ ਵਲੋਂ ਇਕ ਕਰੋੜ ਅਤੇ ਸਰਕਾਰੀ ਨੌਕਰੀ ਦਾ ਐਲਾਨ

ਹੁਣ ਪੁਲਿਸ ਦਾ ਬਿਆਨ ਆਇਆ ਹੈ ਕਿ NSA ਤਹਿਤ ਕਾਰਵਾਈ ਨਾ ਕਰਨ ਦਾ ਫੈਸਲਾ ਲਿਆ ਗਿਆ ਹੈ।

HARYANA POLICE

Share post:

Subscribe

spot_imgspot_img

Popular

More like this
Related