ਚੰਡੀਗੜ੍ਹ 27 ਜੁਲਾਈ , 2023
HEADMASTERS ASSOCIATION ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਆਏ ਹੜ੍ਹਾਂ ਕਾਰਨ ਹੋਏ ਸੂਬਾ ਵਾਸੀਆਂ ਦੇ ਨੁਕਸਾਨ ਹੋਏ ਨੂੰ ਦੇਖਦੇ ਹੋਏ ਹੈੱਡਮਾਸਟਰ ਐਸੋਸੀਏਸ਼ਨ ਪੰਜਾਬ ਵੱਲੋਂ ਸਮੁੱਚੇ ਕਾਡਰ ਦੇ ਸਹਿਯੋਗ ਨਾਲ਼ ਸੂਬਾ ਪ੍ਰਧਾਨ ਕੁਲਵਿੰਦਰ ਕਟਾਰੀਆ ਦੀ ਅਗਵਾਈ ਵਿੱਚ ਪੰਜ ਲੱਖ ਦਾ ਚੈੱਕ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ‘ ਮੁੱਖ ਮੰਤਰੀ ਪੰਜਾਬ ਰਾਹਤ ਫੰਡ’ ਵਿੱਚ ਭੇਟ ਕੀਤਾ।
READ ALSO :ਕੱਚੇ ਅਧਿਆਪਕਾਂ ਦਾ ਪੱਕੇ ਹੋਣ ਲਈ ਦਹਾਕਿਆਂ ਦਾ ਇੰਤਜਾਰ ਹੋਵੇਗਾ ਖ਼ਤਮ; ਮੁੱਖ ਮੰਤਰੀ 28
ਇਸ ਉਪਰਾਲੇ ਲਈ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਨੇ ਹੈੱਡਮਾਸਟਰਜ਼ ਐਸੋਸੀਏਸ਼ਨ ਪੰਜਾਬ ਦੇ ਨੇਕ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। HEADMASTERS ASSOCIATION
ਇਸ ਮੌਕੇ ਹਲਕਾ ਭਦੌੜ ਤੋਂ ਐੱਮ. ਐੱਲ. ਏ. ਸ. ਲਾਭ ਸਿੰਘ ਉੱਗੋਕੇ, ਹੈੱਡਮਾਸਟਰਜ਼ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਭੁੱਲਰ, ਗੁਰਦਾਸ ਸਿੰਘ ਸੇਖੋਂ, ਅਮਰਜੀਤ ਸਿੰਘ, ਜਗਜੀਤ ਸਿੰਘ, ਹੈੱਡਮਾਸਟਰ ਮਨਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਬਠਿੰਡਾ, ਹੈੱਡਮਾਸਟਰ ਹਰਮੇਸ਼ ਕਟਾਰੀਆ ਬਠਿੰਡਾ, ਸਟੇਟ ਕਮੇਟੀ ਮੈਂਬਰ ਹੈੱਡਮਾਸਟਰ ਨਵਦੀਪ ਸਿੰਘ ਬਟਾਲਾ ਹਾਜ਼ਰ ਸਨ। HEADMASTERS ASSOCIATION