Saturday, December 21, 2024

ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ ਫ਼ਾਜ਼ਿਲਕਾ ਵਿਖੇ ਐਂਟੀ ਡੇਂਗੂ ਲਾਰਵਾ  ਗਤੀਵਿਧੀਆਂ ਜਾਰੀ

Date:

ਫਾਜ਼ਿਲਕਾ 14 ਅਕਤੂਬਰ

ਸਿਹਤ ਵਿਭਾਗ  ਵਲੋ ਡੇਂਗੂ ਤੋਂ ਬਚਾਅ ਲਈ  ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹੈ।  ਜਿਸ ਦੇ ਤਹਿਤ ਵਿਭਾਗ ਵਲੋ  ਕਾਰਜਕਾਰੀ ਸਿਵਲ ਸਰਜਨ ਡਾਕਟਰ ਐਰਿਕ ਐਡੀਸਨ ਦੇ ਦਿਸ਼ਾ ਨਿਰਦੇਸ਼  ਅਤੇ ਜਿਲਾ ਮਹਾਮਾਰੀ ਅਫਸਰ ਡਾਕਟਰ ਸੁਨੀਤਾ ਕੰਬੋਜ ਅਤੇ  ਐੱਸ ਐਮ ਓ ਡਾਕਟਰ ਰੋਹਿਤ ਗੋਇਲ ਦੀ ਅਗਵਾਈ ਤਹਿਤ ਫਾਜ਼ਿਲਕਾ ਵਿਖੇ ਅੱਜ ਸੋਮਵਾਰ ਨੂੰ ਕਾਂਸ਼ੀ ਰਾਮ ਕਲੋਨੀ, ਬਸਤੀ ਹਜ਼ੂਰ ਸਿੰਘ, ਘਾਸ ਮੰਡੀ ਮਾਧਵ ਨਾਗਰਿ ਰਾਧਾ ਸਵਾਮੀ ਕਲੋਨੀ ਵਿਚ ਡੇਂਗੂ ਜਾਗਰੂਕਤਾ ਅਤੇ ਐਂਟੀ ਡੇਂਗੂ ਲਾਰਵਾ ਮੁਹਿੰਮ  ਕੀਤੀ ਜਾ ਰਹੀ ਹੈ ਜਿਸਦੇ ਤਹਿਤ ਨੂੰ ਡੇਂਗੂ ਲਾਰਵਾ ਦੇ ਮੱਛਰਾਂ ਦੀ  ਚੈਕਿੰਗ ਕੀਤੀ ਗਈ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਤਾਕਿ ਇਹ ਸੰਦੇਸ਼ ਘਰ ਘਰ ਪਹੁੰਚ ਸਕੇ ਕੇ ਇਸ ਵਾਰ ਡੇਂਗੂ ਨੂੰ ਰੋਕਣ ਲਈ ਸਾਰਿਆ ਦੀ ਭਾਗੀਦਾਰੀ ਦੀ ਜਰੂਰਤ ਹੈ।   ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀ ਰਾਵਿੰਦਰ ਸ਼ਰਮਾ ਅਤੇ ਸੁਖਜਿੰਦਰ ਸਿੰਘ, ਕ੍ਰਿਸ਼ਨ ਕਬੋਜ, ਸਵਰਨ ਸਿੰਘ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ ਅਧੀਨ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਤਹਿਤ ਘਰ ਘਰ ਸਰਵੇ  ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾ ਅਤੇ ਹੋਰ ਪਾਣੀ ਦੇ ਸੋਮਿਆਂ ਨੂੰ ਇਕ ਵਾਰ ਖਾਲੀ ਕਰਕੇ ਸੁਕਾ ਕੇ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ । ਇਸ ਦੌਰਾਨ ਬ੍ਰੀਡਿੰਗ ਚੈਕਰ ਘਰਾਂ ਵਿਚ ਲੋਕਾਂ ਨੂੰ ਡੇਂਗੂ ਮੱਛਰ ਦੀ ਪਹਿਚਾਣ ਕਰਵਾ ਰਹੇ ਹਨ ਤਾਕਿ ਘਰ ਜਾਕੇ ਬੱਚੇ ਪਰਿਵਾਰ ਦੇ ਹੋਰ ਮੈਂਬਰ ਨੂੰ ਵੀ ਇਸ ਬਾਰੇ ਜਾਗਰੂਕ ਕਰ ਸਕਣ ਕਿਉਂਕਿ ਵਿਭਾਗ ਦਾ ਉਦੇਸ਼ ਡੇਂਗੂ ਬਿਮਾਰੀ ਬਾਰੇ ਸਾਰਿਆ ਨੂੰ ਜਾਗਰੂਕ ਕਰਨਾ ਹੈ ਤਾਕਿ ਇਸ ਬਿਮਾਰੀ ਨੂੰ ਪਹਿਲਾ ਹੀ ਰੋਕਿਆ ਜਾ ਸਕੇ।
ਇਸ ਸਬੰਧ ਵਿਚ ਡਾ ਰੋਹਿਤ ਗੋਇਲ  ਨੇ ਦੱਸਿਆ ਪਾਣੀ ਦੇ ਸਰੋਤਾਂ ਨੂੰ ਮੌਕੇ ਤੇ ਖਾਲੀ ਕਰਵਾਇਆ ਗਿਆ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਖਾਲੀ ਕਰਕੇ ਸੁਕਾਉਣ ਉਪਰੰਤ ਵਰਤਣ ਲਈ ਪਰੇਰਿਤ ਕੀਤਾ ਜਾ ਰਿਹਾ ਹੈ. ਉਨ੍ਹਾ ਦੱਸਿਆ ਤਾਪਮਾਨ ਵਿਚ ਤਬਦੀਲੀ ਨੂੰ ਦੇਖਦੇ ਹੋਏ ਸਿਹਤ ਵਿਭਾਗ ਵਲੋਂ ਗਤੀਵਿਧੀਆਂ ਹੋਰ ਤੇਜ ਕਰ ਦਿੱਤੀਆਂ ਗਈਆਂ ਹਨ ਉਨ੍ਹਾਂ ਕਿਹਾ ਕਿ ਟੀਮਾ ਵਲੋਂ ਖੜੇ ਪਾਣੀ ਵਿਚ ਲਾਰਵੀਸਾਇਡ ਦਵਾਈਆਂ ਦੀ ਛਿੜਕਾਅ ਕੀਤਾ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਦੀਆ ਟੀਮਾ ਵਲੋਂ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ।ਡੇਂਗੂ ਅਤੇ ਮਲੇਰੀਆ ਦੀ ਬੀਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਘਰਾਂ ਵਿੱਚ ਵਾਧੂ ਪਏ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗ਼ਮਲੇ ਆਦਿ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਮਾਸ ਮੀਡੀਆ ਬ੍ਰਾਂਚ ਤੋ ਵਿਨੋਦ ਕੁਮਾਰ ਅਤੇ ਦਿਵੇਸ਼ ਕੁਮਾਰ ਨੇ ਦੱਸਿਆ ਕਿ ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਉਹਨਾ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਚੰਡੀਗੜ੍ਹ/ਪਠਾਨਕੋਟ, 21 ਦਸੰਬਰ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ...