ਫ਼ਰੀਦਕੋਟ 20 ਮਾਰਚ 2024
ਜਿਲਾ ਸਿਹਤ ਵਿਭਾਗ ਫ਼ਰੀਦਕੋਟ ਵੱਲੋ ਡਾ. ਮਨਿੰਦਰਪਾਲ ਸਿੰਘ ਸਿਵਲ ਸਰਜਨ ਦੀ ਅਗਵਾਈ ਹੇਠ ਟਰੇਨਿੰਗ ਅਨੈਕਸੀ ਵਿਖੇ ਵਿਸ਼ਵ ਓਰਲ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਕੀਤਾ ਗਿਆ ਅਤੇ ਪ੍ਰਣ ਵੀ ਦਿਵਾਇਆ ਗਿਆ।ਇਸ ਮੌਕੇ ਜਿਲਾ ਡੈਟਲ ਸਿਹਤ ਅਫਸਰ ਡਾ. ਨਿਰਮਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਹਰ ਸਾਲ 20 ਮਾਰਚ ਨੂੰ ਵਿਸ਼ਵ ਓਰਲ ਦਿਵਸ ਮਨਾਇਆ ਜਾਂਦਾ ਹੈ ਜਿਸ ਦਾ ਮਕਸਦ ਲੋਕਾਂ ਨੂੰ ਆਪਣੇ ਦੰਦਾਂ ਅਤੇ ਮੂੰਹ ਦੀ ਸਫਾਈ ਅਤੇ ਦੇਖਭਾਲ ਕਰਨ ਲਈ ਜਾਗਰੁਕ ਕਰਨਾ ਹੈ। ਉਹਨਾਂ ਦੱਸਿਆ ਕਿ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਮੂੰਹ ਅਤੇ ਦੰਦਾਂ ਦੀ ਸੰਭਾਲ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਦੰਦਾਂ ਅਤੇ ਮੂੰਹ ਦੀ ਸਫ਼ਾਈ ਸਬੰਧੀ ਚੈਕਅੱਪ ਕੈਂਪ ਲਗਾ ਕੇ ਇਲਾਜ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰੀਰ ਨੂੰ ਤੰਦਰੁਸਤ ਰੱਖਣ ਲਈ ਮੂੰਹ ਅਤੇ ਦੰਦਾਂ ਦੀ ਸੰਭਾਲ ਅਤੇ ਸਫ਼ਾਈ ਬਹੁਤ ਜਰੂਰੀ ਹੈ। ਮੂੰਹ ਅਤੇ ਦੰਦਾਂ ਦੀ ਸਫਾਈ ਨਾ ਕਰਨ ਕਾਰਨ ਦੰਦਾਂ ਅਤੇ ਪੇਟ ਨੂੰ ਕਈ ਕਿਸਮ ਦੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ। ਜਿਸ ਕਾਰਨ ਆਮ ਜੀਵਨ ਵਿੱਚ ਅਨੇਕਾਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਭ ਨੂੰ ਇੱਕ ਦਿਨ ਵਿੱਚ ਦੋ ਵਾਰ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਅਤੇ ਸਵੇਰੇ ਨਾਸ਼ਤੇ ਤੋਂ ਬਾਅਦ ਬਰੁਸ਼ ਜਰੂਰ ਕਰਨਾ ਚਾਹੀਦਾ ਹੈ ।ਉਨ੍ਹਾ ਸਹੀ ਬਰੁਸ਼ ਕਰਨ ਦੇ ਤਰੀਕੇ ਦਸਦੇ ਹੋਏ ਕਿਹਾ ਕਿ ਟੂਥ ਬਰੁੱਸ਼ ਨੂੰ ਦੰਦਾ ਦੀ ਜੜ੍ਹ ਦੇ ਬਰਾਬਰ 45 ਡਿਗਰੀ ਤੇ ਰੱਖ ਕੇ ਉਪਰਲੇ ਦੰਦਾਂ ਲਈ ਉਪਰ ਤੋਂ ਹੇਠਾਂ ਵੱਲ ਅਤੇ ਹੇਠਲੇ ਦੰਦਾਂ ਲਈ ਹੇਠਾਂ ਤੋਂ ਉਪਰ ਵੱਲ ਨੂੰ ਸਫਾਈ ਕਰਨੀ ਚਾਹੀਦੀ ਹੈ ਅਤੇ ਦੰਦਾਂ ਦੀ ਸਫਾਈ ਅੰਦਰਲੇ ਪਾਸੇ ਤੋਂ ਅਤੇ ਚਬਾਉਣ ਵਾਲੇ ਹਿੱਸੇ ਦੀ ਵੀ ਸਫਾਈ ਕਰਨੀ ਚਾਹੀਦੀ ਹੈ।ਉਨ੍ਹਾ ਕਿਹਾ ਕਿ ਹਮੇਸ਼ਾ ਨਰਮ ਬਰੁਸ਼ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਦੰਦਾਂ ਦੇ ਨਾਲ ਨਾਲ ਜੀਭ ਦੀ ਸਫਾਈ ਵੀ ਕਰਨੀ ਚਾਹੀਦੀ ਹੈ। ਇਸ ਮੌਕੇ ਨੋਡਲ ਅਫਸਰ ਡੈਟਲ ਡਾ ਸ਼ਮਿੰਦਰ ਕੌਰ ਨੇ ਦੱਸਿਆ ਕਿ ਸਿਹਤਮੰਦ ਭੋਜਨ ਦਾ ਸੇਵਨ ਕਰੋ, ਚਿਪਚਿਪੇ ਅਤੇ ਮਿੱਠਾ ਖਾਣ ਤੋਂ ਪ੍ਰਹੇਜ਼ ਕਰੋ, ਖਾਣਾ ਚੰਗੀ ਤਰ੍ਹਾਂ ਚਬਾ ਕੇ ਖਾਓ। ਵਿਟਾਮਿਨਾਂ ਅਤੇ ਖਣਿਜ ਪਦਾਰਥਾਂ ਭਰਪੂਰ ਭੋਜਨ ਦਾ ਸੇਵਨ ਕਰੋ ਅਤੇ ਹਰੇਕ 6 ਮਹੀਨੇ ਬਾਅਦ ਆਪਣੇ ਦੰਦਾਂ ਦੇ ਡਾਕਟਰ ਦੀ ਸਲਾਹ ਲਵੋ। ਉਨਾਂ ਕਿਹਾ ਕਿ ਜੇਕਰ ਦੰਦਾਂ ਨੂੰ ਗਰਮ ਠੰਡਾ ਲਗਦਾ ਹੋਵੇ ਜਾਂ ਮਸੂੜਿਆਂ ਨੂੰ ਸੋਜ ,ਖੂਨ ਆੳਦਾਂ ਹੋਵੇ ਤਾਂ ਤੁਰੰਤ ਦੰਦਾਂ ਦੇ ਮਾਹਿਰ ਡਾਕਟਰ ਤੋ ਜਾਂਚ ਕਰਵਾਈ ਜਾਵੇ ਕਿਸੇ ਅਣਜਾਣ ਵਿਅਕਤੀ ਤੋ ਦੰਦ, ਦਾੜ ਨਾ ਕਢਵਾਈ ਜਾਵੇ ।ਜਿਨਾਂ ਵਿਅਕਤੀਆ ਵੱਲੋ ਦੰਦਾਂ ਦੀ ਬੀੜ ਲਗਵਾਈ ਗਈ ਉਸਦੀ ਸਾਂਭ ਸੰਭਾਲ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।ਜਿਲਾ ਮਾਸ ਮੀਡੀਆ ਕੁਲਵੰਤ ਸਿੰਘ ਨੇ ਦੱਸਿਆ ਕਿ ਤੰਬਾਕੂ ਦੀ ਵਰਤੋ ਨਾਲ ਜਿੱਥੇ ਦੰਦਾਂ ਦੇ ਰੋਗ ਲਗਦੇ ਹਨ ਉਥੇ ਮੂੰਹ ਦਾ ਕੈਸਰ ਵੀ ਹੋ ਸਕਦਾ ਹੈ ਇਸ ਲਈ ਤੰਬਾਂਕੂ ਪਦਾਰਥਾਂ ਦਾ ਕਿਸੇ ਰੂਪ ਵਿੱਚ ਸੇਵਨ ਨਾ ਕੀਤਾ ਜਾਵੇ ਇਸ ਮੌਕੇ ਮੋਕੇ ਸਿਹਤ ਸੰਸਥਾ ਵਿਖੇ ਲਗਾਉਣ/ਜਾਗਰੂਕ ਕਰਨ ਲਈ ਸਿਹਤ ਸਿੱਖਿਆ ਸਮੱਗਰੀ ਵੀ ਵੰਡੀ ਗਈ। ਇਸ ਮੌਕੇ ਡਾ ਸਿਮਰਨ , ਡਾ ਜਸਕੀਰਤ ਡਾ ਬਦੇਸ਼ਾ,ਰਛਪਾਲ ਸਿੰਘ,ਕੌਸਲ ਕੁਮਾਰ ਹਾਜਰ ਸਨ।