Wednesday, January 15, 2025

ਸਿਹਤ ਵਿਭਾਗ ਫਾਜਿਲਕਾ ਵੱਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ ਕੌਮੀ ਖੁਰਾਕ ਹਫ਼ਤਾ: ਡਾ ਐਡੀਸਨ ਐਰਿਕ 

Date:

ਕਾਰਜਕਾਰੀ ਸਿਵਲ ਸਰਜਨ ਪੰਜਾਬ ਸਰਕਾਰ ਦੇ ਹੁਕਮਾਂ ਅਤੇ ਡਾ ਐਡੀਸਨ ਐਰਿਕ ਕਾਰਜਕਾਰੀ ਸਿਵਲ ਸਰਜਨ ਫਾਜਿਲਕਾ ਦੀ ਦੇਖ ਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ 1 ਤੋਂ 7 ਸਤੰਬਰ ਤੱਕ ਕੌਮੀ ਖੁਰਾਕ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਸਬੰਧੀ ਜਾਣਕਾਰੀ ਦਿੰਦਿਆਂ ਡਾ ਕਵਿਤਾਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਦੱਸਿਆ ਕਿ ਕੌਮੀ ਖੁਰਾਕ ਹਫ਼ਤੇ ਦਾ ਉਦੇਸ਼ ਗਰਭਵਤੀ ਔਰਤਾਂ, ਨਵ ਜੰਮੇ ਬੱਚਿਆਂ ਅਤੇ ਕਿਸ਼ੋਰ ਅਵਸਥਾ ਵਾਲੇ ਬੱਚਿਆਂ ਦੇ ਨਾਲ ਨਾਲ ਹਰ ਉਮਰ ਵਰਗ ਦੇ ਲੋਕਾਂ ਨੂੰ ਸੰਤੁਲਿਤ ਭੋਜਨ ਅਤੇ ਸੰਤੁਲਿਤ ਭੋਜਨ ਦੇ ਸੋਮਿਆਂ ਸਬੰਧੀ ਜਾਗਰੂਕ ਕਰਨਾ ਹੈ ਅਤੇ ਸੰਤੁਲਿਤ ਭੋਜਨ ਨਾ ਖਾਣ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕ ਕਰਨਾ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਾਰਾ ਸਾਲ ਹੀ ਸੰਤੁਲਿਤ ਭੋਜਨ ਬਾਰੇ ਜਾਗਰੂਕਤਾ ਦਿੱਤੀ ਜਾਂਦੀ ਹੈ, ਪਰ ਇਸ ਹਫ਼ਤੇ ਵਿੱਚ ਇੱਕ ਵਿਸ਼ੇਸ ਮੁਹਿੰਮ ਵਿੱਢ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। 

ਡਾ ਐਰਿਕ ਨੇ ਦੱਸਿਆ ਕਿ ਹਰ ਇਨਸਾਨ ਨੂੰ ਆਪਣੇ ਰੋਜ਼ਾਨਾ ਦੇ ਜੀਵਨ ਵਿੱਚ ਆਪਣੀ ਰੁਝੇਵੇ ਭਰੇ ਕੰਮਾਂ ਦੇ ਨਾਲ ਨਾਲ ਆਪਣੇ ਭੋਜਨ ਦਾ ਵੀ ਖਿਆਲ ਰੱਖਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਹਰੇਕ ਆਦਮੀ ਨੁੂੰ ਆਪਣੇ ਰੋਜਾਨਾ ਲੋੜੀਦੀ ਮਾਤਰਾ ਵਿੱਚ ਕਾਰਬੋਹਾਈਡ੍ਰੇਟਸ, ਪ੍ਰੋਟੀਨ, ਪਾਣੀ, ਫੈਟ, ਵਿਟਾਮਿਨ, ਖਣਿਜ ਪਦਾਰਥਾਂ ਵਾਲਾ ਭੋਜਨ ਖਾਣਾ ਚਾਹੀਦਾ ਹੈ ਜਿਵੇਂ ਕਿ ਹਰੀਆਂ ਸਬਜ਼ੀਆਂ, ਦੁੱਧ, ਫਲ, ਉਬਲੀਆਂ ਅਤੇ ਪੁੰਗਰੀਆਂ ਦਾਲਾਂ ਆਦਿ। ਉਹਨਾਂ ਗਰਭਵਤੀ ਮਾਵਾਂ ਨੂੰ ਅਪੀਲ ਕੀਤੀ ਕਿ ਉਹਨਾਂ ਨੂੰ ਆਪਣੇ ਪੇਟ ਵਿੱਚ ਪਲ ਰਹੇ ਬੱਚੇ ਦੀ ਖੁਰਾਕ ਦਾ ਧਿਆਨ ਰੱਖ ਕੇ ਸਾਫ਼ ਸੁਥਰਾ ਅਤੇ ਸੰਤੁਲਿਤ ਭੋਜਨ ਖਾਣਾ ਚਾਹੀਦਾ ਹੈ ਅਤੇ ਕਿਸੇ ਮਾਹਿਰ ਡਾਕਟਰ ਤੋਂ ਘੱਟੋ ਘੱਟ 4 ਵਾਰ ਚੈਕਅੱਪ ਕਰਵਾਉਣਾ ਚਾਹੀਦਾ ਹੈ, ਤਾਂ ਜੋ ਕਿ ਤੰਦਰੂਸਤ ਬੱਚਾ ਪੈਦਾ ਹੋਵੇ। ਉਹਨਾਂ ਨੂੰ ਆਪਣੀ ਰੋਜਾਨਾ ਦੀ ਖੁਰਾਕ ਵਿੱਚ ਮੌਸਮੀ ਫ਼ਲ ਅਤੇ ਸਬਜੀਆਂ, ਆਂਡਾ, ਪਨੀਰ ਅਤੇ ਸੋਇਆਬੀਨ ਲੈਣੇ ਚਾਹੀਦੇ ਹਨ। ਉਹਨਾਂ ਦੱਸਿਆ ਕਿ ਬੱਚਿਆਂ ਨੂੰ ਸੂਚੀ ਅਨੁਸਾਰ ਸੰਪੂਰਨ ਟੀਕਾਕਰਣ ਕਰਵਾਉਣਾ ਚਾਹੀਦਾ ਹੈ ਤਾਂ ਜੋ ਬੱਚਾ ਆਪਣੀ ਪੂਰੀ ਜਿੰਦਗੀ 12 ਮਾਰੂ ਬਿਮਾਰੀਆਂ ਤੋਂ ਬਚਿਆ ਰਹੇ।

ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ ਅਤੇ ਦਿਵੇਸ਼ ਕੁਮਾਰ ਨੇ ਦੱਸਿਆ ਕਿ ਗਰਭਵਤੀ ਔਰਤਾਂ ਨੂੰ ਆਪਣੇ ਭੋਜਨ ਵਿੱਚ ਆਇਓਡੀਨ ਦੀ ਵਰਤੋਂ ਜਰੂਰ ਕਰਨੀ ਚਾਹੀਦੀ ਹੈ ਅਤੇ ਜਨੇਪਾ ਕਿਸੇ ਮਾਹਿਰ ਡਾਕਟਰ ਕੋਲੋਂ ਕਰਵਾਉਣਾ ਚਾਹੀਦਾ ਹੈ। ਬੱਚੇ ਨੂੰ ਜਨਮ ਤੋਂ ਇੱਕ ਘੰਟੇ ਦੇ ਅੰਦਰ ਅੰਦਰ ਦੁੱਧ ਪਿਲਾਉਣਾ ਸੁਰੂ ਕਰ ਦੇਣਾ ਚਾਹੀਦਾ ਹੈ ਅਤੇ ਪਹਿਲੇ ਛੇ ਮਹੀਨੇ ਸਿਰਫ਼ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ। ਛੇ ਮਹੀਨੇ ਤੋਂ ਬਾਅਦ ਮਾਂ ਨੂੰ ਆਪਣੇ ਦੁੱਧ ਦੇ ਨਾਲ ਨਾਲ ਬਾਹਰਲੀ ਖੁਰਾਕ ਵੀ ਦੇਣੀ ਸੁਰੂ ਕਰ ਦੇਣੀ ਚਾਹੀਦੀ ਹੈ ਅਤੇ 2 ਸਾਲ ਤੱਕ ਮਾਂ ਦਾ ਦੁੱਧ ਪਿਲਾਉਦੇ ਰਹਿਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਤਲੇ ਹੋਏ, ਫਾਸਟ ਫੂਡ, ਜ਼ਿਆਦਾ ਨਮਕ, ਜ਼ਿਆਦਾ ਚੀਨੀ, ਸ਼ਰਾਬ ਅਤੇ ਸਿਗਰਟ ਤੋਂ ਪ੍ਰਹੇਜ਼ ਕੀਤਾ ਜਾਵੇ। 

 ਅਸੰਤੁਲਿਤ ਭੋਜਨ ਅਤੇ ਸਰੀਰਕ ਗਤੀਵਿਧੀਆਂ ਦੀ ਘਾਟ ਨਾਲ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਬਲੱਡ ਪ੍ਰੈਸ਼ਰ, ਸ਼ੂਗਰ, ਮੋਟਾਪਾ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਹਮੇਸ਼ਾ ਸੰਤੁਲਿਤ ਭੋਜਨ ਖਾਣਾ ਚਾਹੀਦਾ ਅਤੇ ਸਰੀਰਕ ਕਸਰਤ ਵਿੱਚ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...