ਸਿਹਤ ਵਿਭਾਗ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ 01 ਤੋਂ 07 ਅਗਸਤ ਤੱਕ ਮਨਾਇਆ ਜਾ ਰਿਹੈ ਜਾਗਰੂਕਤਾ ਹਫ਼ਤਾ

ਸਿਹਤ ਵਿਭਾਗ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ 01 ਤੋਂ 07 ਅਗਸਤ ਤੱਕ ਮਨਾਇਆ ਜਾ ਰਿਹੈ ਜਾਗਰੂਕਤਾ ਹਫ਼ਤਾ

ਮਾਨਸਾ, 30 ਜੁਲਾਈ:ਸਿਹਤ ਵਿਭਾਗ ਮਾਨਸਾ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ  01 ਅਗਸਤ ਤੋਂ 07 ਅਗਸਤ ਤੱਕ ਵਿਸ਼ੇਸ਼ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਨਵਜਨਮੇ ਬੱਚੇ ਦੇ ਪੋਸ਼ਣ ਲਈ ਮਾਂ ਦਾ ਦੁੱਧ ਇਕ ਵੱਡਮੁੱਲੀ ਤੇ ਅਣਮੁੱਲੀ ਦਾਤ ਹੈ ਅਤੇ ਇਸ ਦੁੱਧ ਦਾ ਕੋਈ ਬਦਲ ਨਹੀਂ […]

ਮਾਨਸਾ, 30 ਜੁਲਾਈ:
ਸਿਹਤ ਵਿਭਾਗ ਮਾਨਸਾ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ  01 ਅਗਸਤ ਤੋਂ 07 ਅਗਸਤ ਤੱਕ ਵਿਸ਼ੇਸ਼ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਨਵਜਨਮੇ ਬੱਚੇ ਦੇ ਪੋਸ਼ਣ ਲਈ ਮਾਂ ਦਾ ਦੁੱਧ ਇਕ ਵੱਡਮੁੱਲੀ ਤੇ ਅਣਮੁੱਲੀ ਦਾਤ ਹੈ ਅਤੇ ਇਸ ਦੁੱਧ ਦਾ ਕੋਈ ਬਦਲ ਨਹੀਂ ਹੈ। ਇਸ ਲਈ ਜਨਮ ਤੋਂ ਪਹਿਲੇ ਘੰਟੇ ਦੇ ਅੰਦਰ ਅੰਦਰ ਹੀ ਬੱਚੇ ਨੂੰ ਮਾਂ ਦਾ ਦੁੱਧ ਦੇਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ, ਕਿਉਂਕਿ ਪਹਿਲਾ ਤੇ ਬਾਉਲਾ ਦੁੱਧ ਪੌਸ਼ਟਿਕ ਤੱਤਾਂ ’ਤੇ ਵਿਟਾਮਿਨ ‘ਏ’ ਨਾਲ ਭਰਪੂਰ ਹੁੰਦਾ ਹੈ।
ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਵਿਜੈ ਕੁਮਾਰ ਜੈਨ ਨੇ ਦੱਸਿਆ ਕਿ ਮਾਂ ਦਾ ਦੁੱਧ ਨਵਜੰਮੇ ਬੱਚੇ ਲਈ ਸਰਵੋਤਮ ਅਤੇ ਸੰਪੂਰਨ ਆਹਾਰ ਹੁੰਦਾ ਹੈ। ਇਹ ਬੱਚਿਆਂ ਨੂੰ ਕੁਪੋਸ਼ਣ ਅਤੇ ਡਾਇਰੀਆ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ ਅਤੇ ਉਨ੍ਹਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਵਿੱਚ ਵੀ ਸਹਾਇਕ ਹੁੰਦਾ ਹੈ।
ਸਿਹਤ ਵਿਭਾਗ ਮਾਨਸਾ ਦੇ ਮਾਸ ਮੀਡੀਆ ਵਿੰਗ  ਵੱਲੋਂ ਸਮੇਂ ਸਮੇਂ ’ਤੇ ਇੰਨ੍ਹਾਂ ਜਾਗਰੂਕਤਾ ਦਿਵਸ ’ਤੇ ਵਿਸ਼ੇਸ਼ ਹਫਤਿਆਂ ਮੌਕੇ ਜ਼ਿਲ੍ਹੇ ਵਿਚ ਬਲਾਕ ਐਕਸਟੈਂਸ਼ਨ ਐਜੂਕੇਟਰਾਂ ’ਤੇ ਸਮੂਹ ਸਿਹਤ ਕਰਮੀਆਂ, ਆਸ਼ਾ ਵਰਕਰਾਂ, ਆਸ਼ਾ ਫੈਸਿਲੀਟੇਟਰ, ਆਂਗਨਵਾੜੀ  ਵਰਕਰ ਅਤੇ ਲੋਕਾਂ ਦੀ ਮਦਦ ਨਾਲ ਪਿੰਡ ਪੱਧਰ ਤੱਕ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਸੰਚਾਰ ਦੇ ਹਰ ਸੰਭਵ ਵੱਖ ਵੱਖ ਤਰੀਕਿਆਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ।

Tags:

Latest

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ
ਕੁਝ "ਮੌਕਾਪ੍ਰਸਤ" ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ 2 ਕਰੋੜ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ
ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ